Delhi Heat Wave : ਦਿੱਲੀ 'ਚ ਗਰਮੀ ਕਾਰਨ ਪਿਛਲੇ 24 ਘੰਟਿਆਂ 'ਚ 17 ਲੋਕਾਂ ਦੀ ਹੋਈ ਮੌਤ
Published : Jun 20, 2024, 4:09 pm IST
Updated : Jun 20, 2024, 4:09 pm IST
SHARE ARTICLE
Delhi Heat Wave
Delhi Heat Wave

ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਬੇਹੱਦ ਗਰਮੀ ਹੈ

Delhi Heat Wave :  ਦਿੱਲੀ ਦੇ ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਅਤੇ ਸਫਦਰਜੰਗ ਹਸਪਤਾਲਾਂ 'ਚ ਪਿਛਲੇ 24 ਘੰਟਿਆਂ 'ਚ ਸ਼ੱਕੀ ਤੌਰ 'ਤੇ ਗਰਮੀ ਕਾਰਨ ਬਿਮਾਰ ਹੋਏ 17 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਬੇਹੱਦ ਗਰਮੀ ਹੈ। ਹਾਲਾਂਕਿ ਵੀਰਵਾਰ ਸਵੇਰੇ ਹਲਕੀ ਬਾਰਿਸ਼ ਨਾਲ ਸ਼ਹਿਰ ਵਾਸੀਆਂ ਨੂੰ ਕੁਝ ਰਾਹਤ ਮਿਲੀ ਹੈ।

ਦਿੱਲੀ ਦੇ ਹਸਪਤਾਲਾਂ ਵਿੱਚ ਭਿਆਨਕ ਗਰਮੀ ਕਾਰਨ ਬਿਮਾਰ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸਫਦਰਜੰਗ ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਗਰਮੀ ਕਾਰਨ ਬਿਮਾਰ ਹੋਏ 33 ਮਰੀਜ਼ਾਂ ਨੂੰ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 33 ਵਿੱਚੋਂ 13 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਆਰਐਮਐਲ ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਗਰਮੀ ਕਾਰਨ ਸ਼ੱਕੀ ਰੂਪ ਵਿੱਚ ਬਿਮਾਰ ਪਏ 22 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ ਹੈ।

Location: India, Delhi

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement