
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦਿਕਸ਼ਿਤ...
ਨਵੀਂ ਦਿੱਲੀ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦਿਕਸ਼ਿਤ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। 81 ਸਾਲਾ ਸ਼ੀਲਾ ਦਿਕਸ਼ਿਤ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੀ ਸੀ। ਕਾਂਗਰਸ ਦੀ ਦਿਗਜ਼ ਨੇਤਾ ਦਿਕਸ਼ਿਤ ਦਿੱਲੀ ਵਿਚ ਸਭ ਤੋਂ ਲੰਮੇ ਸਮੇਂ ਤੱਕ ਕੰਮ ਕਰਨ ਵਾਲੀ ਮੁੱਖ ਮੰਤਰੀ ਰਹੀ ਸੀ। ਉਨ੍ਹਾਂ ਨੇ 1998 ਤੋਂ 2013 ਤੱਕ ਦਿੱਲੀ ਵਿਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ।
ਜੀਵਨ ਬਾਰੇ
ਦਿਗਜ਼ ਕਾਂਗਰਸ ਨੇਤਾ ਸ਼ੀਲਾ ਦਿਕਸ਼ਿਤ ਕੇਰਲ ਦੀ ਸਾਬਕਾ ਰਾਜਪਾਲ ਰਹਿ ਚੁੱਕੀ ਸੀ। ਕੇਰਲ ਦੇ ਰਾਜਪਾਲ ਨਿਖਿਲ ਕੁਮਾਰ ਵੱਲੋਂ ਅਸਤੀਫ਼ਾ ਦੇਣ ਮਗਰੋਂ ਉਨ੍ਹਾਂ ਦੀ ਨਿਯੁਕਤੀ ਇਸ ਅਹੁਦੇ ਲਈ ਕੀਤੀ ਗਈ ਸੀ। ਇਸ ਤੋਂ ਪਹਿਲਾ ਸ਼ੀਲਾ ਦਿਕਸ਼ਿਤ ਰਾਜਧਾਨੀ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੀ ਸੀ। ਉਨ੍ਹਾਂ ਨੂੰ 17 ਦਸੰਬਰ 2008 ਵਿਚ ਲਗਾਤਾਰ ਤੀਜੀ ਵਾਰ ਦਿੱਲੀ ਵਿਧਾਨ ਸਭਾ ਦੇ ਲਈ ਚੁਣਿਆ ਗਿਆ ਸੀ।
Sheila Dikshit
2013 ਵਿਚ ਹੋਏ ਵਿਧਾਨ ਸਭਾ ਚੋਣ ਵਿਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਉਨ੍ਹਾਂ ਨੂੰ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਸ਼ੀਲਾ ਦਿਕਸ਼ਿਤ ਦਿੱਲੀ ਦੀ ਦੂਜੀ ਮਹਿਲਾ ਮੁੱਖ ਮੰਤਰੀ ਸੀ। ਇਸ ਦੇ ਨਾਲ ਹੀ 2017 ਦੇ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣ ਵਿਚ ਕਾਂਗਰਸ ਪਾਰਟੀ ਦੀ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਵੀ ਐਲਾਨਿਆ ਗਿਆ ਸੀ।
Punjab News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ