
ਅਕਾਲੀ ਦਲ ਨੇ ਕਿਹਾ, ਜਦੋਂ ਤੱਕ ਕਿਸਾਨਾਂ ਸੰਬੰਧੀ ਕੋਈ ਮੀਟਿੰਗ ਨਹੀਂ ਹੁੰਦੀ, ਉਦੋਂ ਤੱਕ ਪ੍ਰਧਾਨ ਮੰਤਰੀ ਨਾਲ ਕਿਸੇ ਵੀ ਮੀਟਿੰਗ 'ਚ ਉਹ ਹਿੱਸਾ ਨਹੀਂ ਲੈਣਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ (PM Narendra Modi) ਨੇ ਦੇਸ਼ ਵਿਚ ਕੋਰੋਨਾ (Coronavirus) ਦੀ ਸਥਿਤੀ ਨੂੰ ਲੈ ਕੇ ਵਿਚਾਰ ਚਰਚਾ ਲਈ ਇਕ ਸਰਬ ਪਾਰਟੀ ਬੈਠਕ (All Party Meeting) ਬੁਲਾਈ ਸੀ, ਜਿਸ ਵਿਚ ਕਾਂਗਰਸ ਅਤੇ ਬੀਜੇਪੀ ਦੇ ਸਾਬਕਾ ਸਹਿਯੋਗੀ ਅਕਾਲੀ ਦਲ ਨੇ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ।
ਹੋਰ ਪੜ੍ਹੋ: ਸਾਬਕਾ CJI ਰੰਜਨ ਗੋਗੋਈ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਔਰਤ ਵੀ ਬਣੀ ਜਾਸੂਸੀ ਦਾ ਸ਼ਿਕਾਰ
Sukhbir Singh Badal
ਇਸ ਨੂੰ ਲੈ ਕੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿੱਕਾਰਜੁਨ ਖੜਗੇ (Mallikarjun Kharge) ਨੇ ਕਿਹਾ ਕਿ ਕਾਂਗਰਸ (Congress) ਭਾਵੇਂ ਬਾਈਕਾਟ (Boycott) ਨਹੀਂ ਕਰ ਰਹੀ ਪਰ ਅਸੀਂ ਨਹੀਂ ਜਾਵਾਂਗੇ, ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਕੇਂਦਰੀ ਹਾਲ ਵਿਚ ਸਾਰੇ ਸੰਸਦ ਮੈਂਬਰਾਂ ਸਾਹਮਣੇ ਇਕ ਪੇਸ਼ਕਾਰੀ (Presentation) ਹੋਵੇ ਤਾਂ ਜੋ ਉਹ ਆਪਣੇ ਖੇਤਰ ਦੇ ਲੋਕਾਂ ਨੂੰ ਦੱਸ ਸਕਣ।
ਹੋਰ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 26 ਜੁਲਾਈ ਨੂੰ ਸਿੱਖ ਸੰਪਰਦਾਵਾਂ ਦੀ ਸੱਦੀ ਬੈਠਕ
PM Modi
ਹੋਰ ਪੜ੍ਹੋ: ਜੇਫ਼ ਬੇਜੋਸ Space Mission ਲਈ ਤਿਆਰ, ਕਰੀਬ 11 ਮਿੰਟ ਤੱਕ ਕਰਨਗੇ ਪੁਲਾੜ ਦੀ ਸੈਰ
ਸ਼੍ਰੋਮਣੀ ਅਕਾਲੀ ਦਲ (SAD) ਦੇ ਮੁੱਖੀ ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਵਿਡ-19 ’ਤੇ ਪ੍ਰਧਾਨ ਮੰਤਰੀ ਮੋਦੀ ਦੀ ਸੱਦੀ ਬੈਠਕ ਦਾ ਬਾਈਕਾਟ ਕਰਨਗੇ। ਅਕਾਲੀ ਦਲ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ (Meeting on Farm Bills) ਸੰਬੰਧੀ ਕੋਈ ਮੀਟਿੰਗ ਨਹੀਂ ਹੁੰਦੀ, ਉਦੋਂ ਤੱਕ ਪ੍ਰਧਾਨ ਮੰਤਰੀ ਨਾਲ ਕਿਸੇ ਵੀ ਮੀਟਿੰਗ ਵਿਚ ਉਹ ਹਿੱਸਾ ਨਹੀਂ ਲੈਣਗੇ। ਦੱਸ ਦੇਈਏ ਕਿ ਇਸ ਸ਼ਾਮ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿਚ ਸਿਹਤ ਮੰਤਰੀ ਸੰਖੇਪ ਦੇਣਗੇ।