ਮਾਨਸੂਨ ਸੈਸ਼ਨ ਦਾ ਦੂਜਾ ਦਿਨ ਵੀ ਚੜਿਆ ਹੰਗਾਮੇ ਦੀ ਭੇਂਟ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
Published : Jul 20, 2021, 11:23 am IST
Updated : Jul 20, 2021, 11:23 am IST
SHARE ARTICLE
Lok Sabha has been adjourned till 2 pm
Lok Sabha has been adjourned till 2 pm

ਸੰਸਦ ਦੇ ਮਾਨਸੂਨ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਦੀ ਭੇਂਟ ਚੜ ਗਿਆ। ਇਸ ਦੌਰਾਨ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਮੌਕੇ ਵੀ ਲੋਕ ਸਭਾ ਵਿਚ ਭਾਰੀ ਹੰਗਾਮਾ ਹੋਇਆ।

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਦੀ ਭੇਂਟ ਚੜ ਗਿਆ। ਇਸ ਦੌਰਾਨ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਮੌਕੇ ਵੀ ਲੋਕ ਸਭਾ ਵਿਚ ਭਾਰੀ ਹੰਗਾਮਾ ਹੋਇਆ। ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਇਲਾਵਾ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕੀਤੀ ਗਈ

Parliament Monsoon SessionParliament Monsoon Session

ਹੋਰ ਪੜ੍ਹੋ: Pegasus ਦੀ ਲਿਸਟ ਵਿਚ ਨਾਮ ਆਉਣ 'ਤੇ ਗਗਨਦੀਪ ਕੰਗ ਦਾ ਬਿਆਨ, ‘ਮੈਂ ਕੁਝ ਵੀ ਵਿਵਾਦਤ ਨਹੀਂ ਕਰਦੀ’

ਦੱਸ ਦਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਸਦਨ ਵਿਚ ਪੇਗਾਸਸ ਜਾਸੂਸੀ ਕਾਂਡ ’ਤੇ ਹੰਗਾਮਾ ਹੋਣ ਦੇ ਆਸਾਰ ਹਨ। ਵਿਰੋਧੀ ਧਿਰ ਇਸ ਮੁੱਦੇ ’ਤੇ ਰਣਨੀਤੀ ਤਿਆਰ ਕਰਕੇ ਸਰਕਾਰ ਨੂੰ ਘੇਰਨ ਵਿਚ ਜੁਟ ਗਈ ਹੈ। ਤ੍ਰਿਣਮੂਲ ਕਾਂਗਰਸ ਦੇ ਨੇਤਾ ਸੁਖੇਂਦੁ ਸ਼ੇਖਰ ਰਾਏ ਨੇ ਰਾਜ ਸਭਾ ਵਿਚ ਕੰਮਕਾਜ ਮੁਅੱਤਲ ਕਰਕੇ ਨਿਯਮ 267 ਦੇ ਤਹਿਤ ਪੇਗਾਸਸ ਫੋਨ ਹੈਕਿੰਗ ਦੇ ਮੁੱਦੇ ਉੱਤੇ ਤੁਰੰਤ ਚਰਚਾ ਦੀ ਮੰਗ ਕੀਤੀ ਹੈ।

Lok Sabha has been adjourned till 2 pmLok Sabha has been adjourned till 2 pm

ਹੋਰ ਪੜ੍ਹੋ: ਦੋ ਮਹਿਲਾ ਪੱਤਰਕਾਰਾਂ ਨੇ ਦਿੱਤੀ ਦੇਸ਼ ਧ੍ਰੋਹ ਕਾਨੂੰਨ ਨੂੰ ਚੁਣੌਤੀ, ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਸਰਕਾਰ ਵੀ ਆਪਣੀ ਰੱਖਿਆ ਦੀ ਤਿਆਰੀ ਵਿਚ ਲੱਗੀ ਹੋਈ ਹੈ। ਆਈਟੀ ਮੰਤਰੀ ਅਸ਼ਵਨੀ ਵੈਸ਼ਨਵ ਅੱਜ ਰਾਜ ਸਭਾ ਵਿਚ ਇਸ ਮੁੱਦੇ ‘ਤੇ ਬਿਆਨ ਦੇਣਗੇ। ਅਜਿਹੀ ਸਥਿਤੀ ਵਿਚ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਸੰਸਦ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement