
ਬੱਚੇ ਤੇ ਟਰਾਲਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ
ਰਾਏਗੜ੍ਹ: ਛੱਤੀਸਗੜ੍ਹ ਦੇ ਰਾਏਗੜ੍ਹ 'ਚ ਬੁੱਧਵਾਰ ਨੂੰ ਇਕ ਤੇਜ਼ ਰਫਤਾਰ ਟਰਾਲੇ ਨੇ ਸਕੂਲੀ ਬੱਸ ਨੂੰ ਭਿਆਨਕ ਮਾਰ ਦਿਤੀ। ਇਸ ਟੱਕਰ ਦੀ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਗਲਤ ਸਾਈਡ 'ਤੇ ਜਾ ਕੇ ਟਰਾਲੇ ਨੇ ਸਾਹਮਣੇ ਤੋਂ ਆ ਰਹੀ ਸਕੂਲ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿਤੀ। ਹਾਦਸੇ ਵਿਚ 30 ਬੱਚੇ ਅਤੇ ਬੱਸ ਡਰਾਈਵਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਟੋਏ 'ਚ ਨਹਾਉਣ ਗਏ 5 ਮਾਸੂਮ ਡੁੱਬੇ, ਸਾਰਿਆਂ ਦੀ ਮੌਤ
ਹਾਦਸੇ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰਕੇ ਦੋਸ਼ੀ ਟਰਾਲਾ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਕੰਚਨਪੁਰ ਬਰਘਾਟ ਨੇੜੇ ਟਰਾਲੇ ਨੇ ਸਕੂਲ ਬੱਸ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ 'ਚ 30 ਬੱਚੇ ਜ਼ਖ਼ਮੀ ਹੋ ਗਏ। ਜਦਕਿ ਡਰਾਈਵਰ ਰਾਮ ਬੇਹੜਾ (30 ਸਾਲ) ਕਈ ਘੰਟੇ ਸਟੇਅਰਿੰਗ 'ਚ ਫਸਿਆ ਰਿਹਾ, ਜਿਸ ਨੂੰ ਮੌਕੇ 'ਤੇ ਪਹੁੰਚੀ ਪੁਲਿਸ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ: ਕੋਲੰਬੀਆ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, 6 ਲੋਕਾਂ ਦੀ ਹੋਈ ਦਰਦਨਾਕ ਮੌਤ
ਹਾਦਸੇ ਵਿਚ ਜ਼ਖ਼ਮੀ ਹੋਏ ਪੰਜ ਬੱਚਿਆਂ, ਬੱਸ ਡਰਾਈਵਰ ਰਾਮ ਬੇਹਰਾ ਅਤੇ ਟਰਾਲਾ ਚਾਲਕ ਅਨੁਜ ਪਾਂਡੇ (25 ਸਾਲ) ਨੂੰ ਇਲਾਜ ਲਈ ਰਾਏਗੜ੍ਹ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਬਾਕੀ 25 ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿਤਾ ਗਿਆ ਹੈ।