ਮਨੀਪੁਰ ਵੀਡੀਓ ਮਾਮਲਾ: ਰਾਸ਼ਟਰੀ ਮਹਿਲਾ ਕਮਿਸ਼ਨ ਨੇ ਘਟਨਾ ਦਾ ਲਿਆ ਸਖ਼ਤ ਨੋਟਿਸ, 1 ਗ੍ਰਿਫ਼ਤਾਰ 
Published : Jul 20, 2023, 1:30 pm IST
Updated : Jul 20, 2023, 1:30 pm IST
SHARE ARTICLE
 Manipur video case
Manipur video case

ਬੁੱਧਵਾਰ ਨੂੰ 4 ਮਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਨੀਪੁਰ ਦੇ ਪਹਾੜੀ ਖੇਤਰ ਵਿਚ ਤਣਾਅ ਬਣਿਆ ਹੋਇਆ ਹੈ

ਨਵੀਂ ਦਿੱਲੀ - ਰਾਸ਼ਟਰੀ ਮਹਿਲਾ ਕਮਿਸ਼ਨ (ਐਨਸੀਡਬਲਯੂ) ਨੇ ਮਣੀਪੁਰ ਵਿਚ ਦੋ ਔਰਤਾਂ ਦੀ ਕਥਿਤ ਨਗਨ ਪਰੇਡ ਦਾ ਖ਼ੁਦ ਨੋਟਿਸ ਲਿਆ ਹੈ ਅਤੇ ਸੂਬੇ ਦੇ ਪੁਲਿਸ ਮੁਖੀ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਬੁੱਧਵਾਰ ਨੂੰ 4 ਮਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਨੀਪੁਰ ਦੇ ਪਹਾੜੀ ਖੇਤਰ ਵਿਚ ਤਣਾਅ ਬਣਿਆ ਹੋਇਆ ਹੈ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਵਿਰੋਧੀ ਧਿਰ ਦੇ ਕੁਝ ਲੋਕ ਇਕ ਭਾਈਚਾਰੇ ਦੀਆਂ ਦੋ ਔਰਤਾਂ ਤੋਂ ਨਗਨ ਹਾਲਤ ਵਿਚ ਪਰੇਡ ਕਰਵਾ ਰਹੇ ਹਨ। 

ਕਮਿਸ਼ਨ ਨੇ ਟਵੀਟ ਕਰ ਕੇ ਲਿਖਿਆ “NCW ਮਨੀਪੁਰ ਘਟਨਾ ਦੀ ਨਿੰਦਾ ਕਰਦਾ ਹੈ। ਖ਼ੁਦ ਨੋਟਿਸ ਲੈਂਦਿਆਂ, ਪੁਲਿਸ ਡਾਇਰੈਕਟਰ ਜਨਰਲ, ਮਨੀਪੁਰ ਨੂੰ ਜਲਦੀ ਤੋਂ ਜਲਦੀ ਉਚਿਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਅਤੇ ਉਨ੍ਹਾਂ ਨੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਸ ਘਟਨਾ ਨੂੰ ਨਿੰਦਣਯੋਗ ਅਤੇ ਪੂਰੀ ਤਰ੍ਹਾਂ ਅਣਮਨੁੱਖੀ ਦੱਸਿਆ। 

ਕੇਂਦਰੀ ਮੰਤਰੀ ਨੇ ਵੀਰਵਾਰ ਰਾਤ ਨੂੰ ਟਵੀਟ ਕੀਤਾ, “ਮਣੀਪੁਰ ਤੋਂ ਆਈਆਂ ਦੋ ਔਰਤਾਂ ਦੇ ਜਿਨਸੀ ਸ਼ੋਸ਼ਣ ਦਾ ਭਿਆਨਕ ਵੀਡੀਓ ਨਿੰਦਣਯੋਗ ਅਤੇ ਪੂਰੀ ਤਰ੍ਹਾਂ ਅਣਮਨੁੱਖੀ ਹੈ। ਮੁੱਖ ਮੰਤਰੀ ਐਨ. ਬੀਰੇਨ ਸਿੰਘ ਜੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਇੰਡੀਜੀਨਸ ਟ੍ਰਾਈਬਲ ਲੀਡਰਜ਼ ਫੋਰਮ (ਆਈਟੀਐਲਐਫ) ਦੇ ਬੁਲਾਰੇ ਨੇ ਕਿਹਾ, "ਇਹ ਘਿਣਾਉਨੀ ਘਟਨਾ 4 ਮਈ ਨੂੰ ਕੰਗਪੋਕਪੀ ਜ਼ਿਲ੍ਹੇ ਵਿਚ ਵਾਪਰੀ ਸੀ ਅਤੇ ਵੀਡੀਓ ਵਿਚ ਦੇਖਿਆ ਜਾ ਰਿਹਾ ਹੈ ਕਿ ਪੁਰਸ਼ ਲਗਾਤਾਰ ਬੇਸਹਾਰਾ ਔਰਤਾਂ ਨਾਲ ਛੇੜਛਾੜ ਕਰ ਰਹੇ ਹਨ ਅਤੇ ਉਹ (ਔਰਤਾਂ) ਰੋ ਰਹੀਆਂ ਹਨ ਅਤੇ ਉਹਨਾਂ ਨੂੰ ਬੇਨਤੀਆਂ ਕਰ ਰਹੀਆਂ ਹਨ ਪਰ ਉਹ ਫਿਰ ਵੀ ਨਹੀਂ ਹਟ ਰਹੇ।'' 

ਜ਼ਿਕਰਯੋਗ ਹੈ ਕਿ ਮਨੀਪੁਰ ਪੁਲਿਸ ਨੇ ਵੀਰਵਾਰ ਨੂੰ ਸੇਨਾਪਤੀ ਜ਼ਿਲ੍ਹੇ ਦੇ ਇੱਕ ਪਿੰਡ ਵਿਚ ਭੀੜ ਦੁਆਰਾ ਦੋ ਕਬਾਇਲੀ ਔਰਤਾਂ ਦੀ ਨਗਨ ਹਾਲਤ ਵਿਚ ਪਰੇਡ ਅਤੇ ਛੇੜਛਾੜ ਦੇ ਵੀਡੀਓ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਇੱਕ ਵਿਅਕਤੀ, ਜਿਸ ਨੂੰ ਘਟਨਾ ਦਾ ਕਥਿਤ ਮੁੱਖ ਸਾਜ਼ਿਸ਼ਕਰਤਾ ਦੱਸਿਆ ਜਾਂਦਾ ਹੈ, ਉਸ ਨੂੰ ਥੌਬਲ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 26 ਸੈਕਿੰਡ ਦੀ ਇਸ ਵੀਡੀਓ ਕਲਿੱਪ ਵਿਚ ਮੁਲਜ਼ਮ ਪ੍ਰਮੁੱਖ ਰੂਪ ਵਿਚ ਦਿਖਾਈ ਦੇ ਰਹੇ ਹਨ। ਪੁਲਿਸ ਨੇ ਬੁੱਧਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਥੌਬਲ ਜ਼ਿਲੇ ਦੇ ਨੌਂਗਪੋਕ ਸੇਕਮਾਈ ਪੁਲਿਸ ਸਟੇਸ਼ਨ 'ਚ ਅਣਪਛਾਤੇ ਹਥਿਆਰਬੰਦ ਬਦਮਾਸ਼ਾਂ ਖਿਲਾਫ਼ ਅਗਵਾ, ਸਮੂਹਿਕ ਬਲਾਤਕਾਰ ਅਤੇ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਜਾਰੀ ਹਨ। 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement