
ਅਚਾਨਕ ਆਏ ਭੂਚਾਲ ਕਾਰਨ ਸਥਾਨਕ ਲੋਕਾਂ 'ਚ ਹੜਕੰਪ ਮਚ ਗਿਆ
Earthquake in Jammu & Kashmir : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਦੇ ਕੇਂਦਰ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਘਾਟੀ 'ਚ ਅਚਾਨਕ ਆਏ ਭੂਚਾਲ ਕਾਰਨ ਸਥਾਨਕ ਲੋਕਾਂ 'ਚ ਹੜਕੰਪ ਮਚ ਗਿਆ ਹੈ। ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ 5.34 ਮਿੰਟ 'ਤੇ ਆਇਆ ਸੀ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਕਿਸ਼ਤਵਾੜ ਜ਼ਿਲੇ 'ਚ 3.5 ਤੀਬਰਤਾ ਦਾ ਭੂਚਾਲ ਆਇਆ।