Supreme Court: ਅੰਧਵਿਸ਼ਵਾਸ, ਜਾਦੂ-ਟੂਣੇ ਵਿਰੁਧ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ 
Published : Jul 20, 2024, 4:39 pm IST
Updated : Jul 20, 2024, 4:39 pm IST
SHARE ARTICLE
Petition filed in Supreme Court against superstition, witchcraft
Petition filed in Supreme Court against superstition, witchcraft

ਕੇਂਦਰ ਅਤੇ ਸੂਬਿਆਂ ਨੂੰ ਨਾਗਰਿਕਾਂ ’ਚ ਵਿਗਿਆਨਕ ਸੁਭਾਅ, ਮਨੁੱਖੀ ਅਤੇ ਜਾਂਚ ਦੀ ਭਾਵਨਾ ਵਿਕਸਿਤ ਕਰਨ ਲਈ ਕਦਮ ਚੁੱਕਣ ਦਾ ਹੁਕਮ ਦੇਣ ਦੀ ਮੰਗ ਕੀਤੀ

 

Supreme Court: ਸੁਪਰੀਮ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਚ ਕੇਂਦਰ ਅਤੇ ਸੂਬਿਆਂ ਨੂੰ ਅੰਧਵਿਸ਼ਵਾਸ, ਜਾਦੂ-ਟੂਣੇ ਅਤੇ ਇਸ ਤਰ੍ਹਾਂ ਦੀਆਂ ਹੋਰ ਬੁਰਾਈਆਂ ਨੂੰ ਖਤਮ ਕਰਨ ਲਈ ਢੁਕਵੇਂ ਕਦਮ ਚੁੱਕਣ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਹੈ। 

ਪੜ੍ਹੋ ਪੂਰੀ ਖਬਰ :   Gujrat News: ਸਰਹੱਦ ’ਤੇ ਗਸ਼ਤ ਦੌਰਾਨ ਅੱਤ ਦੀ ਗਰਮੀ ਕਾਰਨ ਇੱਕ BSF ਅਧਿਕਾਰੀ ਅਤੇ ਇੱਕ ਸਿਪਾਹੀ ਦੀ ਮੌਤ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸਮਾਜ ਵਿਚ ਪ੍ਰਚਲਿਤ ਗੈਰ-ਵਿਗਿਆਨਕ ਪ੍ਰਥਾਵਾਂ ਨੂੰ ਖਤਮ ਕਰਨ ਲਈ ਅੰਧਵਿਸ਼ਵਾਸ ਅਤੇ ਜਾਦੂ-ਟੂਣਾ ਵਿਰੋਧੀ ਕਾਨੂੰਨ ਦੀ ਜ਼ਰੂਰਤ ਹੈ। ਇਹ ਜਾਅਲੀ ਸੰਤਾਂ ਨੂੰ ਭੋਲੇ-ਭਾਲੇ ਲੋਕਾਂ ਦਾ ਸੋਸ਼ਣ ਕਰਨ ਤੋਂ ਰੋਕਣ ਲਈ ਕਦਮ ਚੁੱਕਣ ਦੀ ਵੀ ਮੰਗ ਕਰਦਾ ਹੈ। 

ਪੜ੍ਹੋ ਪੂਰੀ ਖਬਰ :  Punjab News: ਬਨੂੜ ਟੋਲ ਪਲਾਜ਼ਾ ’ਤੇ ਬੱਸ ਡਰਾਈਵਰ ਦਾ ਸ਼ਰਮਨਾਕ ਕਾਰਾ, ਮਹਿਲਾ ਟੋਲ ਕਰਮਚਾਰੀ ਨੂੰ ਮਾਰਿਆ ਥੱਪੜ

ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਰਾਹੀਂ ਦਾਇਰ ਪਟੀਸ਼ਨ ’ਚ ਕੇਂਦਰ ਅਤੇ ਸੂਬਿਆਂ ਨੂੰ ਸੰਵਿਧਾਨ ਦੀ ਧਾਰਾ 51ਏ ਦੀ ਭਾਵਨਾ ਦੇ ਅਨੁਸਾਰ ਨਾਗਰਿਕਾਂ ’ਚ ਵਿਗਿਆਨਕ ਸੁਭਾਅ, ਮਨੁੱਖੀ ਅਤੇ ਜਾਂਚ ਦੀ ਭਾਵਨਾ ਵਿਕਸਿਤ ਕਰਨ ਲਈ ਕਦਮ ਚੁੱਕਣ ਦਾ ਹੁਕਮ ਦੇਣ ਦੀ ਵੀ ਮੰਗ ਕੀਤੀ ਗਈ ਹੈ। ਸੰਵਿਧਾਨ ਦੀ ਇਹ ਧਾਰਾ ਬੁਨਿਆਦੀ ਫਰਜ਼ਾਂ ਨਾਲ ਸਬੰਧਤ ਹੈ। 

ਪੜ੍ਹੋ ਪੂਰੀ ਖਬਰ :  Amritsar News: ਸਰਹੱਦ ਪਾਰ ਤੋਂ ਆਈ ਨਸ਼ੀਲੇ ਪਦਾਰਥਾਂ ਦੀ ਖੇਪ ਕੀਤੀ ਜ਼ਬਤ, 3 ਵਿਅਕਤੀ ਗ੍ਰਿਫ਼ਤਾਰ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕੁੱਝ ਅੰਧਵਿਸ਼ਵਾਸੀ ਰਵਾਇਤਾਂ ਬੇਰਹਿਮ, ਅਣਮਨੁੱਖੀ ਅਤੇ ਸੋਸ਼ਣ ਕਾਰੀ ਹਨ ਅਤੇ ਉਨ੍ਹਾਂ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਸਖਤ ਜ਼ਰੂਰਤ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਵਿਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਕਈ ਵਿਅਕਤੀ ਅਤੇ ਸੰਗਠਨ ਵਹਿਮਾਂ-ਭਰਮਾਂ ਅਤੇ ਜਾਦੂ-ਟੋਣੇ ਦੀ ਵਰਤੋਂ ਕਰ ਕੇ ਵੱਡੇ ਪੱਧਰ ’ਤੇ ਧਰਮ ਪਰਿਵਰਤਨ ਵਿਚ ਸ਼ਾਮਲ ਹਨ।

(For more Punjabi news apart from Petition filed in Supreme Court against superstition, witchcraft, stay tuned to Rozana Spokesman)

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement