Rajasthan Road Accident: ਰਾਜਸਥਾਨ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬ ਦੇ ਇੱਕੋ ਪਰਿਵਾਰ ਦੇ ਛੇ ਜੀਆਂ ਦੀ ਹੋਈ ਮੌ.ਤ
Published : Jul 20, 2024, 8:09 am IST
Updated : Jul 20, 2024, 11:54 am IST
SHARE ARTICLE
 Rajasthan road accident News
Rajasthan road accident News

Rajasthan Road Accident: ਮੰਡੀ ਕਿੱਲਿਆਂਵਾਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਪ੍ਰਵਾਰ

 Rajasthan road accident News: ਰਾਜਸਥਾਨ 'ਚ ਬੀਤੀ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਸੜਕ ਹਾਦਸੇ ਵਿਚ ਪੰਜਾਬ ਦੇ ਰਹਿਣ ਵਾਲੇ ਇਕੋ ਪ੍ਰਵਾਰ ਦੇ 6 ਜੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬੀਕਾਨੇਰ ਦੇ ਮਹਾਜਨ ਥਾਣਾ ਅਧੀਨ ਪੈਂਦੇ ਜੈਤਪੁਰ ਟੋਲ ਨੇੜੇ ਭਾਰਤਮਾਲਾ ਪ੍ਰੋਜੈਕਟ ਤਹਿਤ ਬਣੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਵੇਅ 'ਤੇ ਵੀਰਵਾਰ ਰਾਤ ਕਰੀਬ 9.15 ਵਜੇ ਵਾਪਰਿਆ।

ਇਹ ਵੀ ਪੜ੍ਹੋ: Himachal Weather: ਹਿਮਾਚਲ ਘੁੰਮਣ ਵਾਲਿਆਂ ਲਈ ਜ਼ਰੂਰੀ ਖਬਰ, ਅਗਲੇ ਇਕ ਹਫਤੇ ਲਗਾਤਾਰ ਪਵੇਗਾ ਭਾਰੀ ਮੀਂਹ

ਮਿਲੀ ਜਾਣਕਾਰੀ ਅਨੁਸਾਰ ਸਾਲਾਸਰ ਜਾ ਰਹੇ ਪ੍ਰਵਾਰ ਦੀ ਕਾਰ ਦੀ ਚੌਲਾਂ ਦੀ ਭਰੀ ਟਰਾਲੀ ਨਾਲ ਟੱਕਰ ਹੋ ਗਈ। ਕਾਰ 'ਚ ਸਵਾਰ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਬੱਚੀ ਦੇ ਸਾਹ ਚੱਲ ਰਹੇ ਸਨ। ਉਸ ਨੂੰ ਇਲਾਜ ਲਈ ਪੱਲੂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਵੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁੱਕਰਵਾਰ ਨੂੰ ਮਹਾਜਨ ਸਰਕਾਰੀ ਹਸਪਤਾਲ 'ਚ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ।

ਇਹ ਵੀ ਪੜ੍ਹੋ: Amritpal Singh News: ਐਮ.ਪੀ. ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲੱਗੇ NSA ਨੂੰ ਦਿਤੀ ਚੁਨੌਤੀ

 ਮ੍ਰਿਤਕਾਂ ਦੀ ਪਛਾਣ ਸ਼ਿਵ ਕੁਮਾਰ ਗੁਪਤਾ (50), ਉਸ ਦੀ ਪਤਨੀ ਆਰਤੀ (48), ਬੇਟੀ ਸੁਨੈਨਾ (24), ਭੂਮੀ (16), ਪੁੱਤਰ ਨੀਰਜ ਗੁਪਤਾ (22) ਤੇ ਖੇਮੰਤ ਉਰਫ਼ ਡੱਗੂ (12) ਵਜੋਂ ਹੋਈ ਹੈ। ਪਰਿਵਾਰ ਵੀਰਵਾਰ ਸ਼ਾਮ ਕਰੀਬ 7 ਵਜੇ ਮੰਡੀ ਕਿੱਲਿਆਂਵਾਲੀ ਤੋਂ ਸਾਲਾਸਰ ਲਈ ਰਵਾਨਾ ਹੋਏ। ਨੀਰਜ ਕਾਰ ਚਲਾ ਰਿਹਾ ਸੀ। ਮ੍ਰਿਤਕ ਡੱਬਵਾਲੀ ਦੇ ਨਾਲ ਲੱਗਦੀ ਮੰਡੀ ਕਿੱਲਿਆਂਵਾਲੀ ਦੇ ਰਹਿਣ ਵਾਲੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from S Rajasthan road accident News, stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement