
ਪੁਲਿਸ ਨੇ ਭਾਰਤੀ ਫੌਜ ਦੀ ਮਦਦ ਨਾਲ ਦਚਨ ਅਤੇ ਨਾਗਸੇਨੀ ਦੇ ਵਿਚਕਾਰ ਸਥਿਤ ਖਾਨਕੂ ਜੰਗਲ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲ ’ਚ ਐਤਵਾਰ ਨੂੰ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ। ਅਧਿਕਾਰੀਆਂ ਨੇ ਦਸਿਆ ਕਿ ਅਤਿਵਾਦੀਆਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਭਾਰਤੀ ਫੌਜ ਦੀ ਮਦਦ ਨਾਲ ਦਚਨ ਅਤੇ ਨਾਗਸੇਨੀ ਦੇ ਵਿਚਕਾਰ ਸਥਿਤ ਖਾਨਕੂ ਜੰਗਲ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਲੁਕੇ ਹੋਏ ਅਤਿਵਾਦੀਆਂ ਨੇ ਤਲਾਸ਼ੀ ਦਲਾਂ ਨੂੰ ਵੇਖਦਿਆਂ ਹੀ ਗੋਲੀਬਾਰੀ ਸ਼ੁਰੂ ਕਰ ਦਿਤੀ, ਜਿਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦਸਿਆ ਕਿ ਗੋਲੀਬਾਰੀ ਕੁੱਝ ਸਮੇਂ ਤਕ ਜਾਰੀ ਰਹੀ ਪਰ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਤਿਵਾਦੀਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ। (ਪੀਟੀਆਈ)