
ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀ ਉਮਰ ਖਾਲਿਦ 'ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਦੋ ਦੋਸ਼ੀਆਂ ਨੂੰ ਦਿੱਲੀ ਪੁਲਿਸ ...
ਨਵੀਂ ਦਿੱਲੀ : ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀ ਉਮਰ ਖਾਲਿਦ 'ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਦੋ ਦੋਸ਼ੀਆਂ ਨੂੰ ਦਿੱਲੀ ਪੁਲਿਸ ਨੇ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਹੇ ਦੋਸ਼ੀਆਂ ਤੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕੀਤਾ ਸੀ, ਜਿਸ ਵਿਚ ਉਨ੍ਹਾਂ ਨੇ ਉਮਰ ਖਾਲਿਦ 'ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲਈ ਸੀ।
ਪੁਲਿਸ ਨੇ ਕਿਹਾ ਕਿ ਦੋਸ਼ੀਆਂ ਦੀ ਸ਼ਨਾਖਤ ਦਰਵੇਸ਼ ਸ਼ਾਹਪੁਰ ਅਤੇ ਨਵੀਨ ਦਲਾਲ ਵਜੋਂ ਹੋਈ ਹੈ ਤੇ ਪੁਲਿਸ ਦੋਹੇ ਵਿਅਕਤੀਆਂ ਪਾਸੋਂ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਮੁਤਾਬਕ ਦੋਸ਼ੀਆਂ ਦੀ ਭਾਲ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਟੀਮ ਲੰਘੇ ਦਿਨੀਂ ਸਿੱਖ ਕ੍ਰਾਂਤੀਕਾਰੀ ਕਰਤਾਰ ਸਿੰਘ ਸਰਾਭਾ ਪਿੰਡ ਪੁੱਜੀ ਸੀ ਜਿੱਥੇ ਇਨ੍ਹਾਂ ਦੋਵੇਂ ਦੋਸ਼ੀਆਂ ਨੇ 17 ਅਗਸਤ ਨੂੰ ਆਤਮ ਸਮਰਪਣ ਕਰਨ ਦੀ ਗੱਲ ਆਖੀ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।
Umar Khalid15 ਅਗੱਸਤ ਨੂੰ ਆਜ਼ਾਦੀ ਦਿਵਸ ਮੌਕੇ ਫੇਸਬੁੱਕ 'ਤੇ ਅਪਲੋਡ ਕੀਤੇ ਗਏ ਇਕ ਵੀਡਿਓ ਵਿਚ ਉਨ੍ਹਾਂ ਨੇ ਦਾਅਵਾ ਕੀਤਾ ਕਿ ਖ਼ਾਲਿਦ 'ਤੇ ਕੀਤਾ ਗਿਆ ਹਮਲਾ ਨਾਗਰਿਕਾਂ ਨੂੰ ਆਜ਼ਾਦੀ ਦਿਹਾੜੇ ਦੇ ਤੋਹਫ਼ੇ ਵਜੋਂ ਸੀ। ਪੁਲਿਸ ਵੀਡਿਓ ਦੇ ਸਹੀ ਹੋਣ ਦੀ ਪੁਸ਼ਟੀ ਕਰ ਰਹੀ ਹੈ ਤੇ ਆਈਪੀ ਐਡਰੈੱਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਥੋਂ ਇਸ ਨੂੰ ਅਪਲੋਡ ਕੀਤਾ ਗਿਆ ਸੀ।ਦਰਵੇਸ਼ ਸ਼ਾਹਪੁਰ ਨੇ ਵੀਡਿਓ ਵਿਚ ਸੰਦੇਸ਼ ਦਿਤਾ ਸੀ, 'ਅਸੀਂ ਅਪਣੇ ਸੰਵਿਧਾਨ ਦਾ ਸਤਿਕਾਰ ਕਰਦੇ ਹਾਂ ਪਰ ਸਾਡੇ ਸੰਵਿਧਾਨ ਵਿਚ ਪਾਗਲ ਕੁੱਤੇ ਨੂੰ ਸਜ਼ਾ ਦੇਣ ਲਈ ਕੋਈ ਕਾਨੂੰਨ ਨਹੀਂ ਹੈ। ਪਾਗਲ ਕੁੱਤਿਆਂ ਤੋਂ ਸਾਡਾ ਮਤਲਬ ਹੈ ਕਿ ਜੇਐਨਯੂ ਗਰੋਹ ਜੋ ਦੇਸ਼ ਨੂੰ ਕਮਜ਼ੋਰ ਬਣਾ ਰਿਹਾ ਹੈ ਤੇ ਉਨ੍ਹਾਂ ਦੀ ਗਿਣਤੀ ਵੱਧ ਰਹੀ ਹੈ।
Umar Khalidਹਰਿਆਣਾ ਦੇ ਸਾਡੇ ਬਜ਼ੁਰਗਾਂ ਨੇ ਸਾਨੂੰ ਸਿਖਾਇਆ ਹੈ ਕਿ ਅਜਿਹੇ ਲੋਕਾਂ ਨੂੰ ਇਕ ਸਬਕ ਸਿਖਾਉਣਾ ਚਾਹਦਾ ਹੈ।'ਦੋਨਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਨੂੰ ਵੀ ਪ੍ਰੇਸ਼ਾਨ ਨਾ ਕਰਨ ਕਿਉਂਕਿ ਉਹ ਖ਼ੁਦ ਪੰਜਾਬ ਦੇ ਸਿੱਖ ਕ੍ਰਾਂਤੀਕਾਰੀ ਯੋਧਾ ਕਰਤਾਰ ਸਿੰਘ ਸਰਾਭਾ ਦੇ ਪਿੰਡ ਸਰਾਭਾ ਵਿਚ ਸਰੰਡਰ ਕਰਨਗੇ। ਦੱਸਣਯੋਗ ਹੈ ਕਿ 13 ਅਗੱਸਤ ਨੂੰ ਜੇਐਨਯੂ ਦੇ ਵਿਦਿਆਰਥੀ ਉਮਰ ਖ਼ਾਲਿਦ 'ਤੇ ਕਾਂਸਟੀਟਿਊਸ਼ਨ ਕਲੱਬ ਦੇ ਬਾਹਰ ਉਸ ਸਮੇਂ ਹਮਲਾ ਹੋ ਗਿਆ ਸੀ
Umar Khalidਜਦ ਉਹ ਆਪਣੇ ਕੁੱਝ ਦੋਸਤਾਂ ਨਾਲ ਬੈਠਾ ਚਾਹ ਪੀ ਰਿਹਾ ਸੀ ਹਾਲਾਂਕਿ ਇਸ ਹਮਲੇ ਵਿਚ ਉਹ ਵਾਲ-ਵਾਲ ਬਚ ਗਿਆ ਸੀ।ਬੀਤੇ ਦਿਨੀਂ ਮੰਗਲਵਾਰ ਨੂੰ ਦਿੱਲੀ ਪੁਲਿਸ ਨੇ ਇਸ ਮਾਮਲੇ ਨੂੰ ਸਪੈਸ਼ਲ ਸੈੱਲ ਨੂੰ ਸੌਂਪ ਦਿਤਾ ਜੋ ਖਾਲਿਦ ਅਤੇ ਦੋ ਹੋਰਨਾਂ ਜੇਐਨਯੂ ਵਿਦਿਆਰਥੀਆਂ ਦੇ ਵਿਰੁਧ ਦੇਸ਼ਧ੍ਰੋਹ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਖਾਲਿਦ ਨੇ ਪੁਲਿਸ ਨੂੰ ਸੋਮਵਾਰ ਦੀ ਘਟਨਾ ਬਾਰੇ ਜਾਣਕਾਰੀ ਨਹੀਂ ਦਿਤੀ ਸੀ।