
ਸਾਬਕਾ ਭਾਰਤੀ ਕ੍ਰਿਕਟਰ ਅਤੇ ਪੰਜਾਬ ਸਰਕਾਰ ਵਿਚ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਰੁਧ ਬਿਹਾਰ ਦੇ ਮੁਜ਼ੱਫ਼ਰਪੁਰ ਵਿਚ ਮੁਕੱਦਮਾ ਦਾਇਰਕੀਤਾ ਗਿਆ ਹੈ। ਪਾਕਿਸਤਾਨ...
ਨਵੀਂ ਦਿੱਲੀ : ਸਾਬਕਾ ਭਾਰਤੀ ਕ੍ਰਿਕਟਰ ਅਤੇ ਪੰਜਾਬ ਸਰਕਾਰ ਵਿਚ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਰੁਧ ਬਿਹਾਰ ਦੇ ਮੁਜ਼ੱਫ਼ਰਪੁਰ ਵਿਚ ਮੁਕੱਦਮਾ ਦਾਇਰ ਕੀਤਾ ਗਿਆ ਹੈ। ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਗਲੇ ਮਿਲਣ ਦੀ ਵਜ੍ਹਾ ਨਾਲ ਸਿੱਧੂ ਦੇ ਵਿਰੁਧ ਦੇਸ਼ਧ੍ਰੋਹ ਦੀਆਂ ਧਾਰਾਵਾਂ ਵਿਚ ਇਹ ਮੁਕੱਦਮਾ ਦਾਇਰ ਕਰਵਾਇਆ ਗਿਆ ਹੈ। ਇਹ ਮੁਕੱਦਮਾ ਸੀਜੇਐਮ ਦੀ ਅਦਾਲਤ ਵਿਚ ਦਾਇਰ ਹੋਇਆ ਹੈ। ਵਕੀਲ ਸੁਧੀਰ ਓਝਾ ਨੇ ਮੁਕੱਦਮਾ ਦਾਇਰ ਕਰਵਾਉਂਦੇ ਹੋਏ ਕਿਹਾ ਕਿ ਸਿੱਧੂ ਨੇ ਪਾਕਿਸਤਾਨ ਫ਼ੌਜ ਮੁਖੀ ਨੂੰ ਗਲੇ ਮਿਲ ਕੇ ਭਾਰਤੀ ਫ਼ੌਜ ਦਾ ਅਪਮਾਨ ਕੀਤਾ ਹੈ।
Navjot Singh Sidhu
ਦਸ ਦਈਏ ਕਿ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਗਏ ਸਨ ਅਤੇ ਉਥੇ ਪਾਕਿ ਫ਼ੌਜ ਮੁਖੀ ਜਨਰਲ ਕਮਰ ਬਾਜਵਾ ਨੂੰ ਗਲੇ ਮਿਲੇ ਸਨ। ਇਸ ਨੂੰ ਲੈ ਕੇ ਭਾਰਤ ਵਿਚ ਕਾਫ਼ੀ ਹੰਗਾਮਾ ਮਚਿਆ ਹੋਇਆ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਧੂ ਦੀ ਖ਼ਿਲਾਫ਼ਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪਾਕਿ ਫ਼ੌਜ ਮੁਖੀ ਨੂੰ ਗਲੇ ਮਿਲਣਾ ਠੀਕ ਨਹੀਂ ਹੈ। ਸਿੱਧੂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।
Navjot Singh Sidhu
ਉਥੇ ਸਿੱਧੂ ਨੇ ਕਿਹਾ ਕਿ ਜੇਕਰ ਕੋਈ ਮੇਰੇ ਕੋਲ ਆ ਕੇ ਆਖੇ ਕਿ ਅਸੀਂ ਇਕ ਹੀ ਸਭਿਆਚਾਰ ਨਾਲ ਸਬੰਧ ਰੱਖਦੇ ਹਾਂ ਅਤੇ ਅਸੀਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕਰਤਾਰਪੁਰ ਸਾਹਿਬ ਸਰਹੱਦ ਨੂੰ ਖੋਲ੍ਹਾਂਗੇ ਤਾਂ ਮੈਂ ਕੀ ਕਰਦਾ? ਸਿੱਧੂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਪ੍ਰਧਾਨ ਦੇ ਕੋਲ ਬੈਠਣ 'ਤੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਜੇਕਰ ਤੁਹਾਨੂੰ ਮਹਿਮਾਨ ਦੇ ਤੌਰ 'ਤੇ ਬੁਲਾਇਆ ਜਾਂਦਾ ਹੈ ਤਾਂ ਜਿੱਥੇ ਬੈਠਣ ਲਈ ਕਿਹਾ ਜਾਂਦਾ ਹੈ, ਤੁਸੀਂ ਉਥੇ ਹੀ ਬੈਠਦੇ ਹੋ।
Navjot Singh Sidhu
ਮੈਨੂੰ ਪੀਓਕੇ ਮੁਖੀ ਮਸੂਦ ਖ਼ਾਨ ਦੇ ਕੋਲ ਬੈਠਣ ਲਈ ਕਿਹਾ ਗਿਆ ਸੀ। ਫਿਲਹਾਲ ਸਿੱਧੂ ਦਾ ਇਹ ਮਾਮਲਾ ਕਾਫ਼ੀ ਗਰਮਾਇਆ ਹੋÎਇਆ ਹੈ ਪਰ ਜੇਕਰ ਸਿੱਧੂ ਦੇ ਪਾਕਿ ਜਾਣ ਨਾਲ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਦਾ ਹੈ, ਭਾਵੇਂ ਇਕ ਦਿਨ ਲਈ ਹੀ ਕਿਉਂ ਨਾ ਹੋਵੇ, ਤਾਂ ਸਿੱਧੂ ਦਾ ਪਾਕਿਸਤਾਨ ਜਾਣਾ ਸਾਰਥਕ ਕਿਹਾ ਜਾ ਸਕਦਾ ਹੈ ਅਤੇ ਇਹ ਦੋਵੇਂ ਦੇਸ਼ਾਂ ਦੇ ਨਵੇਂ ਰਿਸ਼ਤਿਆਂ ਵੱਲ ਵਧਣ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਹੋਵੇਗਾ।