ਆਮ ਆਦਮੀ ਨੂੰ ਝਟਕਾ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ
Published : Aug 20, 2020, 9:51 am IST
Updated : Aug 20, 2020, 9:51 am IST
SHARE ARTICLE
petrol diesel
petrol diesel

ਸਰਕਾਰੀ ਤੇਲ ਕੰਪਨੀਆਂ ਇੰਡੀਅਨ ਆਇਲ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ.......

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਇੰਡੀਅਨ ਆਇਲ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੇ ਵੀਰਵਾਰ ਨੂੰ ਫਿਰ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ।

Petrol diesel price hiked for the 1st time in 80 days check new ratesPetrol diesel price

ਪਿਛਲੇ ਕੁਝ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਵਿੱਚ 10 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਸਥਿਰ ਰਹੀ।

Petrol diesel price on 23 february today petrol and diesel ratesPetrol diesel price 

ਅੱਜ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 81.00 ਰੁਪਏ ਅਤੇ ਡੀਜ਼ਲ ਦੀ ਕੀਮਤ 73.56 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਤਬਦੀਲੀ ਆਉਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ।

Petrol Diesel RatePetrol Diesel Rate

ਜਾਣੋ ਅੱਜ ਦੇਸ਼ ਦੇ ਵੱਡੇ ਸ਼ਹਿਰਾਂ ਵਿਚ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ 
ਦਿੱਲੀ ਵਿੱਚ ਪੈਟਰੋਲ 81.00 ਰੁਪਏ ਅਤੇ ਡੀਜ਼ਲ 73.56 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 87.68 ਰੁਪਏ ਅਤੇ ਡੀਜ਼ਲ 80.11 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ 82.53 ਰੁਪਏ ਅਤੇ ਡੀਜ਼ਲ 77.06 ਰੁਪਏ ਪ੍ਰਤੀ ਲੀਟਰ ਹੈ।

Petrol diesel Price jumps todayPetrol diesel Price 

ਚੇਨਈ ਵਿੱਚ ਪੈਟਰੋਲ ਦੀ ਕੀਮਤ 84.09 ਰੁਪਏ ਅਤੇ ਡੀਜ਼ਲ ਦੀ ਕੀਮਤ 78.86 ਰੁਪਏ ਪ੍ਰਤੀ ਲੀਟਰ ਹੈ। ਨੋਇਡਾ ਵਿੱਚ ਪੈਟਰੋਲ 81.53 ਰੁਪਏ ਅਤੇ ਡੀਜ਼ਲ 73.87 ਰੁਪਏ ਪ੍ਰਤੀ ਲੀਟਰ ਹੈ। ਗੁਰੂਗ੍ਰਾਮ ਵਿੱਚ ਪੈਟਰੋਲ 79.18 ਰੁਪਏ ਅਤੇ ਡੀਜ਼ਲ 74.03 ਰੁਪਏ ਪ੍ਰਤੀ ਲੀਟਰ ਹੈ।

Petrol diesel price today petrol prices remian stable dieselPetrol diesel price

ਲਖਨਊ ਵਿੱਚ ਪੈਟਰੋਲ 81.43 ਰੁਪਏ ਅਤੇ ਡੀਜ਼ਲ 73.77 ਰੁਪਏ ਪ੍ਰਤੀ ਲੀਟਰ ਹੈ। ਪਟਨਾ ਵਿੱਚ ਪੈਟਰੋਲ 83.68 ਰੁਪਏ ਅਤੇ ਡੀਜ਼ਲ 78.72 ਰੁਪਏ ਪ੍ਰਤੀ ਲੀਟਰ ਹੈ। ਜੈਪੁਰ ਵਿੱਚ ਪੈਟਰੋਲ 88.14 ਰੁਪਏ ਅਤੇ ਡੀਜ਼ਲ 82.62 ਰੁਪਏ ਪ੍ਰਤੀ ਲੀਟਰ ਹੈ।

Petrol DieselPetrol Diesel

ਘਰ ਬੈਠੇ ਆਪਣੇ ਸ਼ਹਿਰ ਵਿਚ ਪੈਟਰੋਲ ਦੀ ਕੀਮਤ ਜਾਣੋ
ਕੋਈ ਵੀ ਵਿਅਕਤੀ ਆਪਣੇ ਸ਼ਹਿਰ ਵਿਚ ਰੋਜ਼ਾਨਾ ਐਸਐਮਐਸ ਦੇ ਜ਼ਰੀਏ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਵੀ ਕਰ ਸਕਦਾ ਹੈ।  ਇੰਡੀਅਨ ਆਇਲ ਦੇ ਖਪਤਕਾਰ ਆਰਐਸਪੀ <ਡੀਲਰ ਕੋਡ> ਲਿਖ ਕੇ ਇਸ ਨੂੰ 9224992249 ਨੰਬਰ ਤੇ ਭੇਜ ਸਕਦੇ ਹਨ ਅਤੇ ਬੀਪੀਸੀਐਲ ਉਪਭੋਗਤਾ ਆਰਐਸਪੀ <ਡੀਲਰ ਕੋਡ> ਨੂੰ 9223112222 ਨੰਬਰ ਤੇ ਲਿਖ ਸਕਦੇ ਹਨ। ਐਚਪੀਸੀਐਲ ਉਪਭੋਗਤਾ ਐਚਪੀਪੀਆਰਆਈਐਸ <ਡੀਲਰ ਕੋਡ> ਨੂੰ 9222201122 ਨੰਬਰ ਤੇ ਭੇਜ ਸਕਦੇ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement