
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਕੋਰੋਨਾ ਪਾਜ਼ੇਟਿਵ, ਹਸਪਤਾਲ ਵਿਚ ਦਾਖ਼ਲ
ਨਵੀਂ ਦਿੱਲੀ, 20 ਅਗੱਸਤ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਵੀਰਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੀ ਲਪੇਟ ਵਿਚ ਆ ਗਏ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਸ਼ੇਖ਼ਾਵਤ ਨੇ ਟਵਿਟਰ 'ਤੇ ਦਸਿਆ, 'ਬੀਮਾਰੀ ਦੇ ਕੁੱਝ ਲੱਛਣ ਦਿਸਣ 'ਤੇ ਮੈਂ ਕੋਰੋਨਾ ਟੈਸਟ ਕਰਵਾਇਆ ਅਤੇ ਮੇਰੀ ਰੀਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਭਰਤੀ ਹੋ ਰਿਹਾ ਹਾਂ।' ਕੇਂਦਰੀ ਜਲ ਸ਼ਕਤੀ ਮੰਤਰੀ ਨੇ ਅਪਣੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਵੀ ਟੈਸਟ ਕਰਾਉਣ ਲਈ ਆਖਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪਟਰੌਲੀਅਮ ਮੰਤਰੀ ਧਰਮਿੰਦਰ ਪ੍ਰਧਾਨ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਸਣੇ ਕਈ ਹੋਰ ਆਗੂ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁਕੇ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ, ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿਧਾਰਮਈਆ ਤੇ ਤਾਮਲਿਨਾਡੂ ਦੇ ਰਾਜਪਾਲ ਬਨਬਾਰੀਲਾਲ ਪੁਰੋਹਿਤ ਜਿਹੇ ਵੱਡੇ ਆਗੂ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁimageਕੇ ਹਨ। (ਏਜੰਸੀ)