
ਸਿੱਖ ਧਰਮ ਵਿਚ ਕੁੱਝ ਥਾਵਾਂ ਉੱਪਰ ਦਲਿਤਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਕੀਤੀ ਵਿਚਾਰ ਚਰਚਾ
ਨਵੀਂ ਦਿੱਲੀ - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਭਾਰਤ ਸਰਕਾਰ SC (ਦਲਿਤ) ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਉਹਨਾਂ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਨਵੀਂ ਦਿੱਲੀ ਦੇ ਦਫਤਰ ਵਿਚ ਕੀਤੀ। ਇਸ ਦੌਰਾਨ ਉਹਨਾਂ ਨੇ ਸਿੱਖ ਧਰਮ ਵਿਚ ਕੁੱਝ ਥਾਵਾਂ ਉੱਪਰ ਦਲਿਤਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਸਾਂਪਲਾ ਨੇ ਬਲਜੀਤ ਸਿੰਘ ਦਾਦੂਵਾਲ ਦੇ ਆਉਣ ਅਤੇ ਸਤਿਕਾਰ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।