
ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਕਈ ਦੇਸ਼ਾਂ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
ਨਵੀਂ ਦਿੱਲੀ: ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਕਈ ਦੇਸ਼ਾਂ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਦੌਰਾਨ ਵੱਖ-ਵੱਖ ਦੇਸ਼ ਅਫ਼ਗਾਨਿਸਤਾਨ ਦੇ ਹਾਲਾਤਾਂ ਨੂੰ ਲੈ ਕੇ ਚਿੰਤਾ ਜ਼ਾਹਿਰ ਕਰ ਰਹੇ ਹਨ ਤੇ ਅਪਣੀ ਪ੍ਰਤੀਕਿਰਿਆ ਵੀ ਸਾਂਝੀ ਕਰਦੇ ਦਿਖਾਈ ਦੇ ਰਹੇ ਹਨ।
Afghanistan-Taliban Crisis
ਹੋਰ ਪੜ੍ਹੋ: ਪੰਜਾਬ ’ਚ ਹੁਣ 630 ਰੁਪਏ ਵਿਚ ਹੋਣਗੇ ਪਾਣੀ ਦੀ ਗੁਣਵੱਤਾ ਜਾਂਚ ਦੇ 18 ਟੈਸਟ
ਇਸ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ ਤੱਕ ਕੋਈ ਸਖ਼ਤ ਪ੍ਰਤੀਕਿਰਿਆ ਨਹੀਂ ਦਿੱਤੀ ਹਾ ਪਰ ਭਾਜਪਾ ਆਗੂਆਂ ਦੇ ਵਿਵਾਦਤ ਬਿਆਨ ਆਉਣੇ ਸ਼ੁਰੂ ਹੋ ਗਏ ਹਨ। ਇਸ ਨੂੰ ਲੈ ਕੇ ਸਾਬਕਾ ਆਈਏਐਸ ਅਫ਼ਸਰ ਸੁਰਿਆ ਪ੍ਰਤਾਪ ਸਿੰਘ ਨੇ ਪੀਐਮ ਮੋਦੀ ਨੂੰ ਨਿਸ਼ਾਨੇ ’ਤੇ ਲਿਆ ਹੈ।
PM Modi
ਹੋਰ ਪੜ੍ਹੋ: ਤਾਲਿਬਾਨ ਤੋਂ ਬਚ ਕੇ ਭੱਜ ਰਹੇ ਫੁੱਟਬਾਲ ਖਿਡਾਰੀ ਦੀ ਮੌਤ, ਜਹਾਜ਼ 'ਚੋਂ ਡਿੱਗਣ ਕਾਰਨ ਵਾਪਰਿਆ ਹਾਦਸਾ
ਉਹਨਾਂ ਨੇ ਟਵੀਟ ਕਰਦਿਆਂ ਕਿਹਾ, ‘ਤਾਲਿਬਾਨ ’ਤੇ ਭਾਰਤ ਸਰਕਾਰ ਅਪਣਾ ਰੁਖ ਸਪੱਸ਼ਟ ਕਿਉਂ ਨਹੀਂ ਕਰਦੀ? ਹੁਣ ਹਰ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਘਟਨਾਵਾਂ ’ਤੇ ਗਾਇਬ ਹੋ ਜਾਣਾ ਕੀ ਇਸ ਦੇਸ਼ ਦੀ ਪਰੰਪਰਾ ਹੋ ਗਈ ਹੈ? ਅਫ਼ਗਾਨਿਸਤਾਨ ’ਤੇ ਖੁਦ ਚੁੱਪ ਰਹਿਣਗੇ, ਬੋਲਣਗੇ ਨਹੀਂ ਅਤੇ ਦੇਸ਼ ਨੂੰ ਤਾਲਿਬਾਨ ਦੇ ਨਾਂਅ ’ਤੇ ਭੜਕਾਉਂਦੇ ਰਹਿਣਗੇ?’
Tweet
ਹੋਰ ਪੜ੍ਹੋ: ਸੋਨੀਆ ਗਾਂਧੀ ਨੇ ਸੱਦੀ 15 ਵਿਰੋਧੀ ਪਾਰਟੀਆਂ ਦੀ ਬੈਠਕ, ਮਮਤਾ ਬੈਨਰਜੀ ਸਮੇਤ ਵੱਡੇ ਨੇਤਾ ਹੋਣਗੇ ਸ਼ਾਮਲ
ਦਰਅਸਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਅਫ਼ਗਾਨਿਸਤਾਨ ਵਿਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਚੁੱਪੀ ਸਾਧੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਲਈ ਇਕ ਨਵਾਂ ਮੁੱਦਾ ਮਿਲ ਗਿਆ ਹੈ। ਹਿੰਦੂ-ਮੁਸਲਿਮ ’ਤੇ ਰਾਜਨੀਤੀ ਕਰਨ ਵਾਲੇ ਭਾਜਪਾ ਨੇਤਾ ਹੁਣ ਤਾਲਿਬਾਨ ਅਤੇ ਪਾਕਿਸਤਾਨ ਨੂੰ ਚੋਣ ਮੁੱਦਾ ਬਣਾ ਕੇ ਫਾਇਦਾ ਲੈਣਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ ਤੱਕ ਸਿਰਫ਼ ਅਫ਼ਗਾਨਿਸਤਾਨ ਦੇ ਹਿੰਦੂ ਅਤੇ ਸਿੱਖ ਨਾਗਰਿਕਾਂ ਨੂੰ ਭਾਰਤ ਵਿਚ ਸ਼ਰਨ ਦੇਣ ਦਾ ਐਲਾਨ ਕੀਤਾ ਹੈ।