
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਗਈ ਬੈਠਕ ਵਿਚ ਭਾਜਪਾ ਖਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ।
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਗਈ ਬੈਠਕ ਵਿਚ ਭਾਜਪਾ ਖਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸਿਰਫ ਸੰਸਦ ਵਿਚ ਹੀ ਨਹੀਂ ਬਲਕਿ ਬਾਹਰ ਵੀ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਸੋਨੀਆ ਗਾਂਧੀ ਦੀ ਅਗਵਾਈ ਵਿਚ ਹੋਈ ਇਸ ਬੈਠਕ ਵਿਚ ਕਾਂਗਰਸ ਸਮੇਤ 19 ਵਿਰੋਧੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ।
Sonia Gandhi meets Opposition leaders virtually
ਹੋਰ ਪੜ੍ਹੋ: ਦਰਦਨਾਕ ਹਾਦਸਾ: ਲੋਹੇ ਦੇ ਸਰੀਏ ਨਾਲ ਭਰਿਆ ਟਰੱਕ ਪਲਟਣ ਕਾਰਨ 13 ਮਜ਼ਦੂਰਾਂ ਦੀ ਮੌਤ
ਬੈਠਕ ਵਿਚ ਟੀਐਮਸੀ, ਡੀਐਮਕੇ, ਸ਼ਿਵਸੈਨਾ, ਜੇਐਮਐਮ, ਸੀਪੀਆਈ, ਸੀਪੀਐਮ, ਐਨਸੀ, ਆਰਜੇਡੀ, ਏਆਈਯੂਡੀਐਫ ਆਦਿ ਦੇ ਆਗੂਆਂ ਨੇ ਹਿੱਸਾ ਲਿਆ। ਬਹੁਜਨ ਸਮਾਜ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਇਸ ਦੇ ਲਈ ਸੱਦਾ ਨਹੀਂ ਦਿੱਤਾ ਗਿਆ। ਜਦਕਿ ਸਮਾਜਵਾਦੀ ਪਾਰਟੀ ਇਸ ਵਿਚ ਸ਼ਾਮਲ ਨਹੀਂ ਹੋਈ।
Sonia Gandhi meets Opposition leaders virtually
ਹੋਰ ਪੜ੍ਹੋ: ਅੰਨਦਾਤਾ ਨਾਲ ਧੋਖਾ ਹੈ ਗੰਨੇ ਦੀ ਕੀਮਤ 'ਚ 5 ਸਾਲਾਂ ਬਾਅਦ ਕੀਤਾ ਮਹਿਜ਼ 15 ਰੁਪਏ ਵਾਧਾ-'ਆਪ'
ਬੈਠਕ ਦੌਰਾਨ ਸੋਨੀਆ ਗਾਂਧੀ ਨੇ ਕਿਹਾ, ‘ਰਾਸ਼ਟਰ ਹਿੱਤ ਲਈ ਨਾ ਸਿਰਫ ਸੰਸਦ ਵਿਚ ਬਲਕਿ, ਸੰਸਦ ਦੇ ਬਾਹਰ ਵੀ ਇਕਜੁੱਟ ਹੋਵੋ’। ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਵਿਰੋਧੀ ਧਿਰਾਂ ਦੀ ਏਕਤਾ ਕਾਰਨ ਹੀ ਓਬੀਸੀ ਬਿੱਲ ਵਿਚ ਸੋਧ ਕਰਨੀ ਪਈ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮਾਨਸੂਨ ਸੈਸ਼ਨ ਨਹੀਂ ਚੱਲ ਸਕਿਆ। ਸੋਨੀਆ ਗਾਂਧੀ ਨੇ ਕਿਹਾ ਕਿ ਸਾਡੇ ਅਪਣੇ ਮਤਭੇਦ ਹੋ ਸਕਦੇ ਹਨ ਪਰ ਦੇਸ਼ ਹਿੱਤ ਲਈ ਸਾਨੂੰ ਇਕੱਠੇ ਆਉਣਾ ਹੋਵੇਗਾ। ਇਸ ਮਸਲੇ ’ਤੇ ਕਾਂਗਰਸ ਪਾਰਟੀ ਦੀਆਂ ਕੋਸ਼ਿਸ਼ਾਂ ਵਿਚ ਕੋਈ ਕਮੀ ਨਹੀਂ ਮਿਲੇਗੀ।
Sonia Gandhi
ਹੋਰ ਪੜ੍ਹੋ: ਕਪੂਰਥਲਾ ਪੁਲਿਸ ਵੱਲੋਂ ISYF ਦੇ 2 ਕਾਰਕੁਨ ਗ੍ਰਿਫ਼ਤਾਰ, ਹਥਿਆਰਾਂ ਦੀ ਵੱਡੀ ਖੇਪ ਬਰਾਮਦ
ਉਹਨਾਂ ਕਿਹਾ ਕਿ 2024 ਦੀਆਂ ਆਮ ਚੋਣਾਂ ਆਖਰੀ ਟੀਚਾ ਹੈ। ਇਹ ਇਕ ਚੁਣੌਤੀ ਹੈ, ਇਕੱਠੇ ਹੋ ਕੇ ਕੰਮ ਕਰਨ ਤੋਂ ਇਲਾਵਾ ਸਾਡੇ ਕੋਲ ਕੋਈ ਵਿਕਲਪ ਨਹੀਂ ਹੈ। ਉਹਨਾਂ ਨੇ ਵਿਰੋਧੀ ਪਾਰਟੀਆਂ ਨੂੰ ਕਿਹਾ ਕਿ ਉਹ ਦੇਸ਼ ਵਿਚ ਅਜਿਹੀ ਸਰਕਾਰ ਬਣਾਉਣ ਦੀ ਯੋਜਨਾ ਬਣਾਉਣ, ਜੋ ਦੇਸ਼ ਦੀ ਆਜ਼ਾਦੀ ਦੀ ਲਹਿਰ ਦੀਆਂ ਕਦਰਾਂ ਕੀਮਤਾਂ ਅਤੇ ਸੰਵਿਧਾਨ ਦੇ ਸਿਧਾਂਤਾਂ ਵਿਚ ਵਿਸ਼ਵਾਸ ਰੱਖਦੀ ਹੋਵੇ।