
ਦੱਸ ਦੇਈਏ, PM ਮੋਦੀ ਦੇ ਇਸ ਬਿਆਨ ਨੂੰ ਅਫ਼ਗ਼ਾਨਿਸਤਾਨ 'ਚ ਚੱਲ ਰਹੀ ਹਲਚਲ ਨਾਲ ਜੋੜਿਆ ਜਾ ਰਿਹਾ ਹੈ, ਜਿਸ 'ਚ ਤਾਲਿਬਾਨ ਨੂੰ ਸਿੱਧਾ ਸੰਦੇਸ਼ ਦਿੱਤਾ ਗਿਆ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਸੋਮਨਾਥ ਮੰਦਰ (Somnath Temple) ਨਾਲ ਜੁੜੇ ਇਕ ਪ੍ਰੋਗਰਾਮ ਵਿਚ ਹਿੱਸਾ ਲੈਂਦੇ ਹੋਏ ਕਿਹਾ ਕਿ ਵਿਸ਼ਵਾਸ ਨੂੰ ਦਹਿਸ਼ਤ ਨਾਲ ਕੁਚਲਿਆ ਨਹੀਂ ਜਾ ਸਕਦਾ, ਅਤੇ ਇਹ ਵੀ ਕਿਹਾ ਕਿ ਉਨ੍ਹਾਂ ਲੋਕਾਂ ਦੀ ਹੋਂਦ ਸਥਾਈ ਨਹੀਂ ਹੈ ਜਿਨ੍ਹਾਂ ਨੇ ਅਤਿਵਾਦ ਦੇ ਅਧਾਰ ਤੇ ਇਕ ਸਾਮਰਾਜ ਬਣਾਇਆ ਹੈ। ਦੱਸ ਦੇਈਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਇਸ ਬਿਆਨ ਨੂੰ ਅਫ਼ਗ਼ਾਨਿਸਤਾਨ (Afghanistan Crisis) ਵਿਚ ਚੱਲ ਰਹੀ ਹਲਚਲ ਨਾਲ ਜੋੜਿਆ ਜਾ ਰਿਹਾ ਹੈ, ਜਿਸ ਵਿਚ ਤਾਲਿਬਾਨ ਨੂੰ ਸਿੱਧਾ ਸੰਦੇਸ਼ ਦਿੱਤਾ ਗਿਆ ਹੈ।
Taliban in Afghanistan
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿਚ ਕਿਹਾ, “ਵਿਸ਼ਵਾਸ ਨੂੰ ਦਹਿਸ਼ਤ ਨਾਲ ਕੁਚਲਿਆ ਨਹੀਂ ਜਾ ਸਕਦਾ। ਸੋਮਨਾਥ ਮੰਦਰ ਨੂੰ ਕਈ ਵਾਰ ਢਾਇਆ ਗਿਆ, ਇਸ ਨੂੰ ਨਿਸ਼ਾਨਾ ਬਣਾਇਆ ਗਿਆ। ਪਰ ਹਰ ਵਾਰ ਇਹ ਮੰਦਰ ਖੜ੍ਹਾ ਹੁੰਦਾ ਹੈ ਅਤੇ ਇਹ ਦੁਨੀਆ ਲਈ ਸਭ ਤੋਂ ਵੱਡੀ ਉਦਾਹਰਣ ਹੈ।” ਪੀਐਮ ਮੋਦੀ ਨੇ ਸੰਬੋਧਨ ਵਿਚ ਅੱਗੇ ਕਿਹਾ, 'ਜੋ ਤੋੜਨ ਵਾਲੀਆਂ ਤਾਕਤਾਂ ਹਨ, ਜੋ ਦਹਿਸ਼ਤ ਦੇ ਅਧਾਰ 'ਤੇ ਇਕ ਸਾਮਰਾਜ ਬਣਾਉਣ ਦੀ ਸੋਚ ਰਹੇ ਹਨ, ਉਹ ਕੁਝ ਸਮੇਂ ਲਈ ਭਾਵੇਂ ਹਾਵੀ ਹੋ ਸਕਦੇ ਹਨ, ਪਰ ਉਨ੍ਹਾਂ ਦੀ ਹੋਂਦ ਕਦੇ ਸਥਾਈ ਨਹੀਂ ਹੁੰਦੀ ਅਤੇ ਉਹ ਵਧੇਰੇ ਦਿਨਾਂ ਤੱਕ ਮਨੁੱਖਤਾ ਨੂੰ ਦਬਾ ਕੇ ਨਹੀਂ ਰੱਖ ਸਕਦੇ।’
जो तोड़ने वाली शक्तियाँ हैं, जो आतंक के बलबूते साम्राज्य खड़ा करने वाली सोच है, वो किसी कालखंड में कुछ समय के लिए भले हावी हो जाएं लेकिन, उसका अस्तित्व कभी स्थायी नहीं होता, वो ज्यादा दिनों तक मानवता को दबाकर नहीं रख सकती: PM @narendramodi
— PMO India (@PMOIndia) August 20, 2021
ਦੱਸ ਦੇਈਏ ਕਿ ਹੁਣ ਤੱਕ ਅਫ਼ਗ਼ਾਨਿਸਤਾਨ ਵਿਚ ਤਾਲਿਬਾਨੀ ਸ਼ਾਸਨ ਦੇ ਆਉਣ ਬਾਰੇ ਭਾਰਤ ਸਰਕਾਰ ਵੱਲੋਂ ਕੋਈ ਸਥਾਈ ਬਿਆਨ ਨਹੀਂ ਦਿੱਤਾ ਗਿਆ ਹੈ। ਭਾਰਤ ਇਸ ਵੇਲੇ ਅਫ਼ਗ਼ਾਨਿਸਤਾਨ ਵਿਚ ਚੱਲ ਰਹੀ ਗਤੀਵਿਧੀਆਂ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਭਾਰਤ ਦਾ ਸਾਰਾ ਧਿਆਨ ਉੱਥੇ ਫਸੇ ਭਾਰਤੀਆਂ ਨੂੰ ਕੱਢਣ ’ਤੇ ਹੈ।