‘ਇਥੇ ਔਰਤਾਂ ’ਤੇ ਜ਼ੁਲਮ ਹੋ ਰਹੇ ਹਨ, ਪਰ ਮੋਦੀ ਸਰਕਾਰ ਨੂੰ ਅਫ਼ਗਾਨਿਸਤਾਨ ਦੀ ਚਿੰਤਾ’- ਓਵੈਸੀ
Published : Aug 20, 2021, 5:22 pm IST
Updated : Aug 20, 2021, 5:22 pm IST
SHARE ARTICLE
Asaduddin Owaisi
Asaduddin Owaisi

ਅਸਦੁਦੀਨ ਓਵੈਸੀ ਨੇ ਦੇਸ਼ ਵਿਚ ਔਰਤਾਂ ਵਿਰੁੱਧ ਅਪਰਾਧਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ।

ਨਵੀਂ ਦਿੱਲੀ: ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੋਂ ਦੀਆਂ ਔਰਤਾਂ ਆਪਣੇ ਅਧਿਕਾਰਾਂ ਅਤੇ ਉਨ੍ਹਾਂ ’ਤੇ ਹੋ ਰਹੇ ਜ਼ੁਲਮਾਂ ਨੂੰ ਲੈ ਕੇ ਡਰ ਵਿਚ ਰਹਿ ਰਹੀਆਂ ਹਨ। ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਅਫ਼ਗ਼ਾਨਿਸਤਾਨ ਦੀ ਵਿਗੜਦੀ ਸਥਿਤੀ ਬਾਰੇ ਆਪਣੀ ਚਿੰਤਾ ਜ਼ਾਹਰ ਕੀਤੀ ਹੈ। ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (AIMIM) ਦੇ ਮੁੱਖੀ ਅਸਦੁਦੀਨ ਓਵੈਸੀ ਨੇ ਦੇਸ਼ ਵਿਚ ਔਰਤਾਂ ਵਿਰੁੱਧ ਅਪਰਾਧਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।

Afghanistan-Taliban CrisisAfghanistan-Taliban Crisis

ਅਸਦੁਦੀਨ ਓਵੈਸੀ (Asaduddin Owaisi) ਨੇ ਹੈਦਰਾਬਾਦ ਵਿਚ ਕਿਹਾ, “ਭਾਰਤ ਵਿਚ ਤਕਰੀਬਨ 10 ਪ੍ਰਤੀਸ਼ਤ ਲੜਕੀਆਂ ਦੀ ਮੌਤ ਪੰਜ ਸਾਲ ਤੋਂ ਘੱਟ ਉਮਰ ਵਿਚ ਹੀ ਹੋ ਜਾਂਦੀ ਹੈ, ਪਰ ਚਿੰਤਾ ਅਫ਼ਗਾਨਿਸਤਾਨ (Afghanistan Crisis) ਦੀ ਹੋ ਰਹੀ ਹੈ।” ਉਨ੍ਹਾਂ ਨੇ ਕਿਹਾ ਕਿ, “ ਭਾਰਤ ਵਿਚ ਔਰਤਾਂ ਨਾਲ ਅਣਗਿਣਤ ਅੱਤਿਆਚਾਰ ਹੋ ਰਹੇ ਹਨ, ਪਰ ਕੇਂਦਰ ਸਰਕਾਰ ਅਫ਼ਗਾਨਿਸਤਾਨ ਦੀਆਂ ਔਰਤਾਂ ਬਾਰੇ ਚਿੰਤਤ ਹੈ।”

Asaduddin OwaisiAsaduddin Owaisi

ਦੱਸ ਦੇਈਏ ਕਿ ਤਾਲਿਬਾਨ (Taliban) ਦੇ ਤੇਜ਼ ਅਤੇ ਅਚਾਨਕ ਹਮਲੇ ਦੇ ਚਾਰ ਦਿਨਾਂ ਬਾਅਦ ਅਫ਼ਗਾਨਿਸਤਾਨ ਦੀ ਰਾਜਧਾਨੀ ਦੀਆਂ ਸੜਕਾਂ 'ਤੇ ਕੋਈ ਔਰਤਾਂ ਨਜ਼ਰ ਨਹੀਂ ਆਈਆਂ ਹਨ। ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਸਾਰੇ ਵਿਦਿਅਕ ਕੇਂਦਰ, ਸਕੂਲ, ਯੂਨੀਵਰਸਿਟੀਆਂ, ਸਰਕਾਰੀ ਇਮਾਰਤਾਂ ਅਤੇ ਪ੍ਰਾਈਵੇਟ ਦਫ਼ਤਰ ਵੀ ਬੰਦ ਕਰ ਦਿੱਤੇ ਗਏ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement