ਪਾਕਿਸਤਾਨ ਵਿਚ ਚੱਲਦੀ ਬੱਸ ਨੂੰ ਲੱਗੀ ਅੱਗ, 20 ਦੇ ਕਰੀਬ ਲੋਕਾਂ ਦੀ ਮੌਤ
Published : Aug 20, 2023, 10:16 am IST
Updated : Aug 20, 2023, 10:16 am IST
SHARE ARTICLE
File Photo
File Photo

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿਚ 40 ਤੋਂ ਵੱਧ ਲੋਕ ਸਵਾਰ ਸਨ।

ਇਸਲਾਮਾਬਾਦ - ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਸੂਬੇ ਦੇ ਪਿੰਡੀ ਭੱਟੀਆਂ ਸ਼ਹਿਰ ਵਿਚ ਐਤਵਾਰ ਸਵੇਰੇ ਇੱਕ ਚੱਲਦੀ ਬੱਸ ਨੂੰ ਅੱਗ ਲੱਗ ਗਈ। ਇਸ ਬੱਸ ਨੂੰ ਅੱਗ ਲੱਗਣ ਕਾਰਨ 15 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿਚ 40 ਤੋਂ ਵੱਧ ਲੋਕ ਸਵਾਰ ਸਨ। ਸੜਦੀ ਹੋਈ ਬੱਸ ਦੀ ਤਸਵੀਰ ਵੀ ਸਾਹਮਣੇ ਆਈ ਹੈ, ਜਿਸ 'ਚ ਅੱਗ ਨਿਕਲਦੀ ਦਿਖਾਈ ਦੇ ਰਹੀ ਹੈ। 

ਇਕ ਨਿਊਜ਼ ਰਿਪੋਰਟ ਮੁਤਾਬਕ ਪੁਲਿਸ ਨੇ ਦੱਸਿਆ ਹੈ ਕਿ ਜਿਸ ਬੱਸ ਨੂੰ ਅੱਗ ਲੱਗੀ, ਉਹ ਰਾਜਧਾਨੀ ਇਸਲਾਮਾਬਾਦ ਤੋਂ ਕਰਾਚੀ ਜਾ ਰਹੀ ਸੀ। ਬਚਾਅ 'ਚ ਲੱਗੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਪਿੰਡੀ ਭੱਟੀਆਂ ਨੇੜੇ ਪਹੁੰਚੀ। ਇੱਥੇ ਪਹੁੰਚਦਿਆਂ ਹੀ ਅਚਾਨਕ ਬੱਸ ਨੂੰ ਅੱਗ ਲੱਗ ਗਈ। ਬੱਸ ਵਿਚੋਂ ਅੱਗ ਦੀਆਂ ਲਾਟਾਂ ਨਿਕਲਣ ਲੱਗੀਆਂ ਦੇਖਦੇ ਹੀ ਦੇਖਦੇ ਪੂਰੀ ਬੱਸ ਸੜ ਕੇ ਸੁਆਹ ਹੋ ਗਈ।

ਪੁਲਿਸ ਵੱਲੋਂ ਹਾਦਸੇ ਦਾ ਕਾਰਨ ਵੀ ਦੱਸਿਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਬੱਸ ਆਪਣੀ ਰਫ਼ਤਾਰ 'ਤੇ ਜਾ ਰਹੀ ਸੀ ਕਿ ਇਕ ਪਿਕ-ਅੱਪ ਵੈਨ ਨਾਲ ਟਕਰਾ ਗਈ। ਇਸ ਵੈਨ ਵਿਚ ਵੱਡੀ ਮਾਤਰਾ ਵਿਚ ਡੀਜ਼ਲ ਭਰਿਆ ਹੋਇਆ ਸੀ। ਇਹੀ ਕਾਰਨ ਸੀ ਕਿ ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿਚ ਦਰਜਨ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ।

ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਖੈਬਰ ਪਖਤੂਨਖਵਾ ਦੇ ਉੱਤਰੀ ਵਜ਼ੀਰਿਸਤਾਨ ਦੀ ਸ਼ਵਾਲ ਤਹਿਸੀਲ 'ਚ ਵੀ ਵੱਡਾ ਹਾਦਸਾ ਵਾਪਰਿਆ ਸੀ। ਇੱਥੇ ਇੱਕ ਵੈਨ ਵਿਚ ਧਮਾਕਾ ਹੋਇਆ, ਜਿਸ ਕਾਰਨ 11 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਦੋ ਮਜ਼ਦੂਰ ਵੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਸ਼ਾਵਲ ਤਹਿਸੀਲ ਦੇ ਗੁਲ ਮੀਰਕੋਟ ਨੇੜੇ ਹੋਇਆ। ਫੌਜੀ ਕਾਫਲਾ ਇੱਥੋਂ ਲੰਘ ਰਿਹਾ ਸੀ ਤਾਂ ਆਈਈਡੀ ਧਮਾਕਾ ਹੋਇਆ, ਜਿਸ ਦੀ ਲਪੇਟ ਵਿਚ ਬੇਕਸੂਰ ਮਜ਼ਦੂਰ ਵੀ ਆ ਗਏ। 

Tags: #pakistan

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement