Modi Government : ਰੂਸ ਦਾ ਵੱਡਾ ਦਾਅਵਾ, ਮੋਦੀ ਸਰਕਾਰ ਨੂੰ ਡੇਗਣ ਦੀ ਸਾਜਿਸ਼ ਰਚ ਰਿਹੈ ਅਮਰੀਕਾ ,ਚੰਦਰਬਾਬੂ ਨਾਇਡੂ ਨੂੰ ਲੈ ਕੇ ਵੱਡਾ ਖੁਲਾਸਾ
Published : Aug 20, 2024, 3:22 pm IST
Updated : Aug 20, 2024, 4:02 pm IST
SHARE ARTICLE
Modi Govt
Modi Govt

ਰੂਸੀ ਸਰਕਾਰੀ ਮੀਡੀਆ ਨੇ ਆਪਣੀ ਰਿਪੋਰਟ 'ਚ ਕੀਤਾ ਵੱਡਾ ਦਾਅਵਾ

Modi Government : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਿਸ਼ਵ ਨੇਤਾ ਵਜੋਂ ਉਭਰੇ ਹਨ। ਮੰਨਿਆ ਜਾਂਦਾ ਹੈ ਕਿ ਦੁਨੀਆ ਦੇ ਜ਼ਿਆਦਾਤਰ ਦੇਸ਼ ਮੋਦੀ ਦੀ ਗੱਲ ਸੁਣਦੇ ਹਨ। ਭਾਰਤ ਕਿਸੇ ਵੀ ਵਿਦੇਸ਼ੀ ਤਾਕਤ ਅੱਗੇ ਨਹੀਂ ਝੁਕਦਾ। ਰੂਸ ਤੋਂ ਤੇਲ ਖਰੀਦਣ ਸਮੇਤ ਭਾਰਤ ਦੀਆਂ ਕਈ ਵਿਦੇਸ਼ ਨੀਤੀਆਂ, ਵਿਰੋਧ ਦੇ ਬਾਵਜੂਦ ਅਮਰੀਕਾ ਸਮੇਤ ਕਈ ਦੇਸ਼ਾਂ ਦੀ ਨਾਰਾਜ਼ਗੀ ਦਾ ਕਾਰਨ ਬਣੀ ਹੈ।

ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਦਾ ਤਖਤਾ ਪਲਟਣ ਲਈ ਅਮਰੀਕਾ ਦੀ ਖੁਫੀਆ ਏਜੰਸੀ ਸੀਆਈਏ ਪਰਦੇ ਪਿੱਛੇ ਵੱਡੇ ਪੱਧਰ 'ਤੇ ਯਤਨ ਕਰ ਰਹੀ ਹੈ। ਰੂਸ ਦੇ ਸਰਕਾਰੀ ਮੀਡੀਆ ਸਪੁਟਨਿਕ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਸੀਆਈਏ ਬੈਪਟਿਸਟ ਚਰਚ ਅਤੇ ਆਂਧਰਾ ਪ੍ਰਦੇਸ਼ ਦੇ ਵਿਰੋਧੀ ਨੇਤਾਵਾਂ ਦੇ ਸੰਪਰਕ ਵਿੱਚ ਹੈ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਦੀ ਮਦਦ ਨਾਲ ਮੋਦੀ ਸਰਕਾਰ ਨੂੰ ਡੇਗਣ ਦੀ ਵੱਡੀ ਸਾਜ਼ਿਸ਼ ਰਚ ਰਹੀ ਹੈ।

ਸਪੁਟਨਿਕ ਮੀਡੀਆ ਦੀ ਇਸ ਰਿਪੋਰਟ ਨੇ ਹੰਗਾਮਾ ਮਚਾ ਦਿੱਤਾ ਹੈ। ਇਸ ਤੋਂ ਪਹਿਲਾਂ ਅਮਰੀਕਾ 'ਤੇ ਵੀ ਬੰਗਲਾਦੇਸ਼ ਸਰਕਾਰ ਦਾ ਤਖਤਾ ਪਲਟਣ ਦਾ ਆਰੋਪ ਲੱਗ ਚੁੱਕਾ ਹੈ। ਹੁਣ ਸਪੂਤਨਿਕ ਨੇ ਆਪਣੀ ਰਿਪੋਰਟ ਵਿੱਚ ਭਾਜਪਾ ਸਰਕਾਰ ਨੂੰ ਡੇਗਣ ਦੀ ਅਮਰੀਕੀ ਸਾਜ਼ਿਸ਼ ਦਾ ਦਾਅਵਾ ਕੀਤਾ ਹੈ। ਰਿਪੋਰਟ ਵਿੱਚ ਇਸ ਦੇ ਸਮਰਥਨ ਵਿੱਚ ਕੁਝ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ। ਰੂਸੀ ਮੀਡੀਆ ਨੇ ਅਮਰੀਕੀ ਰਾਜਦੂਤ ਅਤੇ ਕੁਝ ਅਧਿਕਾਰੀਆਂ ਵੱਲੋਂ ਭਾਰਤ ਦੇ ਵਿਰੋਧੀ ਨੇਤਾਵਾਂ ਨਾਲ ਵਾਰ-ਵਾਰ ਮੁਲਾਕਾਤਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ।

ਰੂਸੀ ਮੀਡੀਆ ਮੁਤਾਬਕ ਮੋਦੀ ਸਰਕਾਰ ਖਿਲਾਫ ਜਲਦ ਹੀ ਬੇਭਰੋਸਗੀ ਮਤਾ ਲਿਆਂਦਾ ਜਾ ਸਕਦਾ ਹੈ। ਇਸ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਵਿਰੋਧੀ ਨੇਤਾਵਾਂ ਦੇ ਲਗਾਤਾਰ ਸੰਪਰਕ 'ਚ ਰਹਿਣ ਵਾਲੀ ਅਮਰੀਕੀ ਖੁਫੀਆ ਏਜੰਸੀ ਸੀਆਈਏ ਨੇ ਕੁਝ ਨੇਤਾਵਾਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ ਹੈ। ਅਮਰੀਕੀ ਕੌਂਸਲ ਜਨਰਲ ਜੈਨੀਫਰ ਲਾਰਸਨ ਨੇ ਹਾਲ ਹੀ ਵਿੱਚ ਹੈਦਰਾਬਾਦ ਵਿੱਚ ਏਆਈਐਮਆਈਐਮ ਆਗੂ ਅਸਦੁਦੀਨ ਓਵੈਸੀ ਨਾਲ ਮੁਲਾਕਾਤ ਕੀਤੀ। 

ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਵੀ ਮਿਲ ਚੁੱਕੀ ਹੈ। ਇੰਨਾ ਹੀ ਨਹੀਂ, ਉਹ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨਾਲ ਵੀ ਮੁਲਾਕਾਤ ਕੀਤੀ ਸੀ। ਰੂਸੀ ਮੀਡੀਆ ਨੇ ਆਪਣੀਆਂ ਰਿਪੋਰਟਾਂ ਵਿੱਚ ਇਨ੍ਹਾਂ ਸਾਰੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਲਾਰਸਨ ਹੈਦਰਾਬਾਦ ਵਿਚ ਅਮਰੀਕੀ ਮਿਸ਼ਨ ਸੰਗਠਨ ਦੀ ਅਗਵਾਈ ਕਰ ਰਿਹਾ ਹੈ ਅਤੇ ਇਸ ਸੰਗਠਨ ਦੇ ਜ਼ਰੀਏ ਅਮਰੀਕੀ ਖੁਫੀਆ ਏਜੰਸੀ ਸੀਆਈਏ ਬੈਪਟਿਸਟ ਚਰਚ ਦੀ ਮਦਦ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਸਪੁਟਨਿਕ ਨੇ ਰਿਪੋਰਟ ਦਿੱਤੀ ਹੈ ਕਿ ਸੀਆਈਏ ਕੁਝ ਵਿਰੋਧੀ ਨੇਤਾਵਾਂ ਦੇ ਲਗਾਤਾਰ ਸੰਪਰਕ ਵਿੱਚ ਹੈ ਅਤੇ ਮੋਦੀ ਸਰਕਾਰ ਦੇ ਖਿਲਾਫ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਕਰਨ ਲਈ ਹਾਲਾਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੀਆਈਏ ਦਾ ਪਹਿਲਾ ਟੀਚਾ ਚੰਦਰਬਾਬੂ ਨਾਇਡੂ ਦੀ ਮਦਦ ਨਾਲ ਉਨ੍ਹਾਂ ਦਾ ਸਮਰਥਨ ਵਾਪਸ ਪਾਉਣਾ ਹੈ। 

ਬੈਪਟਿਸਟ ਚਰਚ ਦੇ ਜ਼ਰੀਏ ਨਾਇਡੂ ਨੂੰ ਆਪਣੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਜੇਕਰ ਨਾਇਡੂ ਸਮਰਥਨ ਵਾਪਸ ਲੈਣ 'ਚ ਝਿਜਕਦੇ ਹਨ ਤਾਂ ਵਿਰੋਧੀ ਧਿਰ ਨੂੰ ਇਸ ਦੇ ਲਈ ਅਨੁਕੂਲ ਮਾਹੌਲ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਰੂਸੀ ਮੀਡੀਆ ਨੇ ਕਿਹਾ ਹੈ ਕਿ ਅਮਰੀਕੀ ਕੌਂਸਲ ਜਨਰਲ ਅਤੇ ਡਿਪਲੋਮੈਟਾਂ ਵੱਲੋਂ ਵਿਰੋਧੀ ਨੇਤਾਵਾਂ ਨਾਲ ਮੁਲਾਕਾਤ ਚਿੰਤਾ ਦਾ ਵਿਸ਼ਾ ਹੈ।

ਰੂਸ ਦਾ ਕਹਿਣਾ ਹੈ ਕਿ ਮੋਦੀ ਵਿਰੋਧੀ ਨੇਤਾਵਾਂ, ਸਮਾਜ ਸੇਵਕਾਂ, ਸੋਸ਼ਲ ਮੀਡੀਆ ਸ਼ਖਸੀਅਤਾਂ, ਉਦਯੋਗਪਤੀਆਂ ਅਤੇ ਕਲਾਕਾਰਾਂ ਸਮੇਤ ਕਈ ਲੋਕਾਂ ਨੂੰ ਇਸ ਮੁਹਿੰਮ ਲਈ ਯੋਜਨਾਬੱਧ ਤਰੀਕੇ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ। ਰੂਸ ਦੇ ਸਪੁਟਨਿਕ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਜੁਲਾਈ 2024 'ਚ ਅਮਰੀਕੀ ਦੂਤਾਵਾਸ ਨੇ ਭਾਰਤ 'ਚ 'ਇੰਫਲੂਐਂਸ ਟੂ ਇਮਪੈਕਟ' ਨਾਂ ਦਾ ਇਕ ਪ੍ਰੋਗਰਾਮ ਆਯੋਜਿਤ ਕੀਤਾ ਸੀ। ਅਭਿਸ਼ੇਕ ਬੈਨਰਜੀ ਨੂੰ ਇਸ ਸਮਾਗਮ ਵਿੱਚ ਸੱਦਾ ਦਿੱਤਾ ਗਿਆ ਸੀ, ਜੋ ਯੂ-ਟਿਊਬ ਰਾਹੀਂ ਅੱਧ-ਸੱਚ ਨੂੰ ਫੈਲਾ ਕੇ ਕਾਂਗਰਸ ਦੇ ਪ੍ਰਚਾਰਕਾਂ ਅਤੇ ਮੋਦੀ ਸਰਕਾਰ ਖ਼ਿਲਾਫ਼ ਕੰਮ ਕਰਦੇ ਹਨ।

Location: India, Delhi

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement