Jammu-Kashmir: ਜੰਮੂ-ਕਸ਼ਮੀਰ ਦੇ ਊਧਮਪੁਰ ’ਚ ਅਤਿਵਾਦੀ ਹਮਲਾ, ਸੀ.ਆਰ.ਪੀ.ਐਫ਼. ਇੰਸਪੈਕਟਰ ਸ਼ਹੀਦ
Published : Aug 20, 2024, 8:55 am IST
Updated : Aug 20, 2024, 2:20 pm IST
SHARE ARTICLE
Terrorist attack in Jammu and Kashmir's Udhampur, CRPF. Inspector Martyr
Terrorist attack in Jammu and Kashmir's Udhampur, CRPF. Inspector Martyr

Jammu-Kashmir: ਅਤਿਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ

 

Jammu-Kashmir:  ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਸੋਮਵਾਰ ਨੂੰ ਅਤਿਵਾਦੀਆਂ ਨੇ ਗਸ਼ਤ ਦਲ ’ਤੇ ਗੋਲੀਬਾਰੀ ਕੀਤੀ, ਜਿਸ ’ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦਾ ਇਕ ਇੰਸਪੈਕਟਰ ਕੁਲਦੀਪ ਕੁਮਾਰ ਸ਼ਹੀਦ ਹੋ ਗਿਆ। 

ਅਧਿਕਾਰੀਆਂ ਨੇ ਦਸਿਆ ਕਿ ਦੁਪਹਿਰ ਕਰੀਬ 3:30 ਵਜੇ ਅਤਿਵਾਦੀਆਂ ਨੇ ਬਸੰਤਗੜ੍ਹ ਦੇ ਦੂਦੂ ਇਲਾਕੇ ’ਚ ਸੀ.ਆਰ.ਪੀ.ਐਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐੱਸ.ਓ.ਜੀ.) ’ਤੇ ਗੋਲੀਬਾਰੀ ਕੀਤੀ। 

ਅਧਿਕਾਰੀਆਂ ਨੇ ਦਸਿਆ ਕਿ ਹਮਲੇ ’ਚ ਸੀ.ਆਰ.ਪੀ.ਐਫ. ਦੀ 187ਵੀਂ ਬਟਾਲੀਅਨ ਦਾ ਇਕ ਇੰਸਪੈਕਟਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਬਾਅਦ ’ਚ ਹਸਪਤਾਲ ਲਿਜਾਂਦੇ ਸਮੇਂ ਰਸਤੇ ’ਚ ਉਸ ਦੀ ਮੌਤ ਹੋ ਗਈ। 

ਅਧਿਕਾਰੀਆਂ ਨੇ ਦਸਿਆ ਕਿ ਸੰਯੁਕਤ ਗਸ਼ਤ ਟੀਮ ਦੀ ਜਵਾਬੀ ਕਾਰਵਾਈ ਤੋਂ ਬਾਅਦ ਅਤਿਵਾਦੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਵਾਧੂ ਬਲਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਅਤੇ ਅਤਿਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement