
Delhi CM Rekha Gupta News: ਜਨਤਕ ਸੁਣਵਾਈ ਲਈ ਆਇਆ ਸੀ ਮੁਲਜ਼ਮ
Delhi CM Rekha Gupta attack news today in punjabi : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਬੁੱਧਵਾਰ ਸਵੇਰੇ ਮੁੱਖ ਮੰਤਰੀ ਰਿਹਾਇਸ਼ 'ਤੇ ਜਨਤਕ ਸੁਣਵਾਈ ਦੌਰਾਨ ਹਮਲਾ ਕੀਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਨੂੰ ਥੱਪੜ ਮਾਰਿਆ ਗਿਆ ਸੀ। ਹਾਲਾਂਕਿ, ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਥੱਪੜ ਮਾਰਨ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਾਕਾਰੀਆ ਰਾਜੇਸ਼ਭਾਈ ਖੀਮਜੀਭਾਈ ਵਜੋਂ ਹੋਈ ਹੈ ਜੋ ਕਿ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਹੈ।
photo
ਹਮਲੇ ਦੀ ਪੁਸ਼ਟੀ ਕਰਦੇ ਹੋਏ, ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ- ਅੱਜ ਜਨਤਕ ਸੁਣਵਾਈ ਦੌਰਾਨ ਇੱਕ ਵਿਅਕਤੀ ਨੇ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲਾ ਕੀਤਾ। ਦੋਸ਼ੀ ਨੂੰ ਦਿੱਲੀ ਪੁਲਿਸ ਨੇ ਫੜ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ- ਇੱਕ 35 ਸਾਲਾ ਵਿਅਕਤੀ ਜਨਤਕ ਸੁਣਵਾਈ ਵਿੱਚ ਆਇਆ। ਉਸ ਨੇ ਮੁੱਖ ਮੰਤਰੀ ਨੂੰ ਕੁਝ ਦਸਤਾਵੇਜ਼ ਦਿੱਤੇ। ਇਸ ਤੋਂ ਬਾਅਦ ਕੁਝ ਝਗੜਾ ਹੋਇਆ। ਉਸ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਦੱਸ ਦੇਈਏ ਕਿ ਰੇਖਾ ਗੁਪਤਾ 20 ਫ਼ਰਵਰੀ 2025 ਨੂੰ ਦਿੱਲੀ ਦੀ ਮੁੱਖ ਮੰਤਰੀ ਬਣੀ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ, ਉਨ੍ਹਾਂ ਨੇ 'ਆਪ' ਦੀ ਵੰਦਨਾ ਕੁਮਾਰੀ ਨੂੰ 29,595 ਵੋਟਾਂ ਨਾਲ ਹਰਾਇਆ। ਰੇਖਾ ਲੰਬੇ ਸਮੇਂ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨਾਲ ਜੁੜੀ ਹੋਈ ਹੈ।
ਸੀਐਮ ਰੇਖਾ ਗੁਪਤਾ 'ਤੇ ਹੋਏ ਹਮਲੇ ਦੀ ਕਾਂਗਰਸ ਵਲੋਂ ਨਿਖੇਧੀ
ਸੀਐਮ ਰੇਖਾ ਗੁਪਤਾ 'ਤੇ ਹੋਏ ਹਮਲੇ 'ਤੇ ਦਿੱਲੀ ਕਾਂਗਰਸ ਦੇ ਮੁਖੀ ਦੇਵੇਂਦਰ ਯਾਦਵ ਨੇ ਕਿਹਾ- ਇਹ ਘਟਨਾ ਮੰਦਭਾਗੀ ਹੈ। ਰੇਖਾ ਗੁਪਤਾ ਪੂਰੀ ਦਿੱਲੀ ਦੀ ਮੁੱਖ ਮੰਤਰੀ ਹੈ। ਅਜਿਹੀਆਂ ਘਟਨਾਵਾਂ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਨੀ ਘੱਟ ਹੈ। ਇਸ ਘਟਨਾ ਨੇ ਔਰਤਾਂ ਲਈ ਸੁਰੱਖਿਆ ਪ੍ਰਣਾਲੀ ਦਾ ਪਰਦਾਫਾਸ਼ ਕੀਤਾ ਹੈ। ਜੇਕਰ ਦਿੱਲੀ ਦੀ ਮੁੱਖ ਮੰਤਰੀ ਸੁਰੱਖਿਅਤ ਨਹੀਂ ਹੈ ਤਾਂ ਇੱਕ ਆਮ ਆਦਮੀ ਜਾਂ ਔਰਤ ਕਿਵੇਂ ਸੁਰੱਖਿਅਤ ਰਹਿ ਸਕਦਾ ਹੈ?
ਮੁੱਖ ਮੰਤਰੀ ਆਤਿਸ਼ੀ ਤੇ ਹੋਇਆ ਹਮਲਾ ਨਿੰਦਣਯੋਗ- ਆਤਿਸ਼ੀ
ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਅਤੇ 'ਆਪ' ਨੇਤਾ ਆਤਿਸ਼ੀ ਨੇ ਐਕਸ 'ਤੇ ਲਿਖਿਆ - ਰੇਖਾ ਗੁਪਤਾ 'ਤੇ ਹਮਲਾ ਬਹੁਤ ਨਿੰਦਣਯੋਗ ਹੈ।
ਲੋਕਤੰਤਰ ਵਿੱਚ, ਅਸਹਿਮਤੀ ਅਤੇ ਵਿਰੋਧ ਲਈ ਜਗ੍ਹਾ ਹੁੰਦੀ ਹੈ, ਪਰ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੁੰਦੀ। ਉਮੀਦ ਹੈ ਕਿ ਦਿੱਲੀ ਪੁਲਿਸ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਮੀਦ ਹੈ ਕਿ ਮੁੱਖ ਮੰਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ।
(For more news apart from “ Delhi CM Rekha Gupta attack news today in punjabi, ” stay tuned to Rozana Spokesman.)