
ਵਿਰੋਧੀ ਧਿਰ ਦੀ ਸੋਧ ਦੀ ਮੰਗ ਹੋਈ ਰੱਦ
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਬਿਲ ਲੋਕ ਸਭਾ ਵਿਚ ਪਾਸ ਹੋਣ ਤੋਂ ਬਾਅਦ ਅੱਜ ਰਾਜ ਸਭਾ ਵਿਚ ਵੀ ਭਾਰੀ ਹੰਗਾਮੇ ਅਤੇ ਬਹਿਸ ਤੋਂ ਬਾਅਦ ਪਾਸ ਹੋ ਗਏ। ਖੇਤੀਬਾੜੀ ਬਿਲ ਪਾਸ ਹੋਣ ਤੋਂ ਬਾਅਦ ਰਾਜ ਸਭਾ ਦੀ ਅਗਲੀ ਕਾਰਵਾਈ ਕੱਲ਼ ਸਵੇਰੇ 9 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
Narendra Singh Tomar
ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ‘ਤਾਨਾਸ਼ਾਹੀ ਬੰਦ ਕਰੋ’ ਦੇ ਨਾਅਰੇ ਲਗਾਏ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਇਕ ਵਾਰ 10 ਮਿੰਟ ਲਈ ਮੁਲਤਵੀ ਕਰਨੀ ਪਈ। ਵਿਰੋਧੀ ਧਿਰ ਨੇ ਸਦਨ ਵਿਚ ਨਾਅਰੇਬਾਜ਼ੀ ਕੀਤੀ। ਟੀਐਮਸੀ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਡਿਪਟੀ ਸਪੀਕਰ ਦੀ ਸੀਟ 'ਤੇ ਪਹੁੰਚੇ ਅਤੇ ਉਹਨਾਂ ਨੇਰੂਲ ਬੁੱਕ ਪਾੜ ਦਿੱਤੀ।
Agriculture bill passed in rajya sabha
ਉਹਨਾਂ ਨੇ ਅਰੋਪ ਲਗਾਇਆ ਕਿ ਸਦਨ ਦੀ ਕਾਰਵਾਈ ਨਿਯਮਾਂ ਦੇ ਵਿਰੁੱਧ ਹੈ। ਦੱਸ ਦਈਏ ਕਿ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਉਤਪਾਦਾਂ ਦਾ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਬਿੱਲ 2020 ਅਤੇ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਖੇਤੀ ਸੇਵਾਵਾਂ ਕਰਾਰ ਬਿੱਲ 2020 ਪੇਸ਼ ਕੀਤੇ।
Sukhdev Singh Dhindsa
ਬਿਲ ਪੇਸ਼ ਹੋਣ ਤੋਂ ਬਾਅਦ ਇਸ ਬਿਲ 'ਤੇ ਬਹਿਸ ਹੋਈ। ਪੰਜਾਬ ਦੇ ਆਗੂਆਂ ਨੇ ਇਸ ਬਿਲ ਦਾ ਵਿਰੋਧ ਕੀਤਾ ਅਤੇ ਇਹਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੇ ਵੀ ਖੇਤੀ ਬਿਲਾਂ ਦੇ ਵਿਰੋਧ ਵਿਚ ਅਪਣੇ ਵਿਚਾਰ ਰੱਖੇ।