ਵਿਦਿੱਅਕ ਅਦਾਰਿਆਂ 'ਚ ਪਿਛਲੇ ਦਰਵਾਜ਼ੇ ਤੋਂ ਦਾਖਲੇ ਹੋਣ ਬੰਦ - ਹਾਈ ਕੋਰਟ 
Published : Sep 20, 2021, 11:56 am IST
Updated : Sep 20, 2021, 11:56 am IST
SHARE ARTICLE
Backdoor Entry In Educational Institutions Should Stop: Delhi High Court
Backdoor Entry In Educational Institutions Should Stop: Delhi High Court

5 ਵਿਦਿਆਰਥੀਆਂ ਨੇ ਐੱਮ.ਸੀ.ਆਈ. ਵਲੋਂ ਜਾਰੀ ਕੀਤੇ ਗਏ ਡਿਸਚਾਰਜ ਲੈਟਰ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ

 

ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਦੇਸ਼ ਵਿਚ ਲੱਖਾਂ ਵਿਦਿਆਰਥੀ ਯੋਗਤਾ ਦੇ ਆਧਾਰ ’ਤੇ ਵਿੱਦਿਅਕ ਅਦਾਰਿਆਂ ’ਚ ਦਾਖ਼ਲਾ ਲੈਣ ਲਈ ਭਾਰੀ ਮਿਹਨਤ ਕਰਦੇ ਹਨ। ਹੁਣ ਸਮਾਂ ਆ ਗਿਆ ਹੈ ਕਿ ਮੈਡੀਕਲ ਕਾਲਜਾਂ ਸਮੇਤ ਹੋਰਨਾਂ ਅਦਾਰਿਆਂ ’ਚ ਪਿਛਲੇ ਦਰਵਾਜ਼ਿਆਂ ਰਾਹੀਂ ਦਾਖ਼ਲੇ ਬੰਦ ਹੋਣ। ਹਾਈ ਕੋਰਟ ਨੇ ਇਹ ਟਿੱਪਣੀ ਉਨ੍ਹਾਂ 5 ਵਿਦਿਆਰਥੀਆਂ ਦੀ ਅਪੀਲ ਨੂੰ ਰੱਦ ਕਰਦਿਆਂ ਕੀਤੀ ਜਿਨ੍ਹਾਂ ਨੂੰ ਮੈਡੀਕਲ ਸਿੱਖਿਆ ਵਿਭਾਗ ਕੇਂਦਰੀਕ੍ਰਿਤ ਕਾਊਂਸਲਿੰਗ ’ਚ ਸ਼ਾਮਲ ਹੋਏ ਬਿਨਾਂ ਹੀ ਐੱਲ. ਐੱਨ. ਮੈਡੀਕਲ ਕਾਲਜ ਹਸਪਤਾਲ ਅਤੇ ਖੋਜ ਕੇਂਦਰ ਭੋਪਾਲ ਵਲੋਂ 2016 ’ਚ ਦਾਖ਼ਲਾ ਦਿੱਤਾ ਗਿਆ ਸੀ।

AdmissionAdmission

ਹਾਲਾਂਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਦੇਸ਼ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ’ਚ ਦਾਖਲੇ ਨੀਟ ਪ੍ਰੀਖਿਆ ਨਤੀਜੇ ਦੇ ਆਧਾਰ ’ਤੇ ਕੇਂਦਰੀਕ੍ਰਿਤ ਕਾਊਂਸਲਿੰਗ ਪ੍ਰਣਾਲੀ ਰਾਹੀਂ ਹੀ ਹੋਣੇ ਹਨ। ਨਤੀਜੇ ਵਜੋਂ ਭਾਰਤੀ ਮੈਡੀਕਲ ਕੌਂਸਲ ਨੇ ਅਪ੍ਰੈਲ 2017 ’ਚ 5 ਵਿਦਿਆਰਥੀਆਂ ਦੇ ਦਾਖਲੇ ਨੂੰ ਰੱਦ ਕਰਨ ਸਬੰਧੀ ਚਿੱਠੀ ਜਾਰੀ ਕੀਤੀ ਸੀ। ਕਾਲਜ ਨੇ ਪਟੀਸ਼ਨਕਰਤਾਵਾਂ ਨੂੰ ਆਪਣਾ ਵਿਦਿਆਰਥੀ ਮੰਨਣਾ ਜਾਰੀ ਰੱਖਿਆ ਅਤੇ ਉਨ੍ਹਾਂ ਨੂੰ ਕਲਾਸਾਂ ’ਚ ਆਉਣ ਦੇਣ, ਪ੍ਰੀਖਿਆਵਾਂ ’ਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਅਤੇ ਅੱਗੇ ਵਧਣ ਦਿੱਤਾ। 5 ਵਿਦਿਆਰਥੀਆਂ ਨੇ ਐੱਮ.ਸੀ.ਆਈ. ਵਲੋਂ ਜਾਰੀ ਕੀਤੇ ਗਏ ਡਿਸਚਾਰਜ ਲੈਟਰ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ

Delhi High CourtDelhi High Court

ਇਹ ਵੀ ਪੜ੍ਹੋ - ਰਾਵਤ ਵੱਲੋਂ 'ਸਿੱਧੂ ਦੀ ਅਗਵਾਈ 'ਚ ਚੋਣਾਂ ਲੜਨ' ਦਾ ਬਿਆਨ ਦੇਣਾ ਕਾਫ਼ੀ ਹੈਰਾਨੀਜਨਕ: ਸੁਨੀਲ ਜਾਖੜ    

 ਜਿਸ ’ਚ ਕਿਹਾ ਕਿ ਉਨ੍ਹਾਂ ਨੂੰ ਮੈਡੀਕਲ ਕਾਲਜ ’ਚ ਨਿਯਮਿਤ ਮੈਡੀਕਲ ਵਿਦਿਆਰਥੀਆਂ ਦੇ ਰੂਪ ’ਚ ਆਪਣੀ ਪੜ੍ਹਾਈ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਜਾਵੇ। ਇਹ ਪਟੀਸ਼ਨ ਏਕਲ ਜੱਜ ਨੇ ਖਾਰਜ ਕਰ ਦਿੱਤੀ। ਵਿਦਿਆਰਥੀਆਂ ਨੇ ਏਕਲ ਜੱਜ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਅਪੀਲ ਦਾਇਰ ਕੀਤੀ ਸੀ, ਹਾਲਾਂਕਿ ਜੱਜ ਵਿਪਿਨ ਸਾਂਘੀ ਅਤੇ ਜੱਜ ਜਸਮੀਤ ਸਿੰਘ ਦੀ ਬੈਂਚ ਨੇ ਵੀ ਅਪੀਲ ਖਾਰਜ ਕਰ ਦਿੱਤੀ। ਬੈਂਚ ਨੇ ਆਦੇਸ਼ ’ਚ ਕਿਹਾ,‘‘ਹੁਣ ਸਮਾਂ ਆ ਗਿਆ ਹੈ ਕਿ ਮੈਡੀਕਲ ਕਾਲਜਾਂ ਸਮੇਤ ਵਿੱਦਿਅਕ ਅਦਾਰਿਆਂ ’ਚ ਇਸ ਤਰ੍ਹਾਂ ਦੇ ਪਿਛਲੇ ਦਰਵਾਜ਼ੇ ਤੋਂ ਦਾਖ਼ਲੇ ਬੰਦ ਹੋ ਜਾਣ। ਦੇਸ਼ ਭਰ ’ਚ ਲੱਖਾਂ ਵਿਦਿਆਰਥੀ ਆਪਣੀ ਯੋਗਤਾ ਦੇ ਆਧਾਰ ’ਤੇ ਵਿੱਦਿਅਕ ਅਦਾਰਿਆਂ ’ਚ ਦਾਖ਼ਲਾ ਪਾਉਣ ਲਈ ਸਖ਼ਤ ਮਿਹਨਤ ਕਰਦੇ ਹਨ। ਪਿਛਲੇ ਦਰਵਾਜ਼ੇ ਤੋਂ ਦਾਖ਼ਲਾ ਦੇਣਾ ਅਜਿਹੇ ਹੋਣਹਾਰ ਵਿਦਿਆਰਥੀਆਂ ਨਾਲ ਸਰਾਸਰ ਬੇਇਨਸਾਫ਼ੀ ਹੋਵੇਗੀ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement