ਰਣਦੀਪ ਸੁਰਜੇਵਾਲਾ ਦਾ ਬਿਆਨ, ‘2022 ਦੀਆਂ ਚੋਣਾਂ ’ਚ ਸਿੱਧੂ ਤੇ CM ਚੰਨੀ ਹੋਣਗੇ ਪਾਰਟੀ ਦਾ ਚਿਹਰਾ’
Published : Sep 20, 2021, 3:46 pm IST
Updated : Sep 20, 2021, 3:46 pm IST
SHARE ARTICLE
Congress face for Punjab polls will be CM Channi and Sidhu: Randeep Surjewala
Congress face for Punjab polls will be CM Channi and Sidhu: Randeep Surjewala

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਬਿਆਨ ਦਿੱਤਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਪਾਰਟੀ ਦਾ ਚਿਹਰਾ ਹੋਣਗੇ।

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋ ਉੱਪ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨਾਲ ਰਾਜ ਭਵਨ ਵਿਚ ਸਹੁੰ ਚੁੱਕੀ। ਇਸ ਮੌਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਬਿਆਨ ਦਿੱਤਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਪਾਰਟੀ ਦਾ ਚਿਹਰਾ ਹੋਣਗੇ।

PhotoCM Charanjit Singh Channi

ਹੋਰ ਪੜ੍ਹੋ: ਚਰਨਜੀਤ ਚੰਨੀ ਦੇ CM ਬਣਨ ’ਤੇ ਅਸ਼ਵਨੀ ਸ਼ਰਮਾ ਦਾ ਬਿਆਨ, ‘ਕਾਂਗਰਸ ਨੇ ਮਜਬੂਰੀ ’ਚ ਲਿਆ ਫੈਸਲਾ’

ਉਹਨਾਂ ਕਿਹਾ ਕਿ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਇਤਿਹਾਸ ਰਚ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੀ ਲੜੀਆਂ ਜਾਣਗੀਆਂ।

Charanjit Channi takes charge as Punjab CMCongress face for Punjab polls will be CM Channi and Sidhu: Randeep Surjewala

ਹੋਰ ਪੜ੍ਹੋ: ਨਵਾਂ CM ਬਣਦਿਆਂ ਹੀ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ, CMO ਵਿਚ ਹੋਈਆਂ ਨਵੀਆਂ ਤੈਨਾਤੀਆਂ

ਉਹਨਾਂ ਕਿਹਾ ਕਿ ਚਰਨਜੀਤ ਚੰਨੀ ਸਾਡੇ ਮੁੱਖ ਮੰਤਰੀ ਹਨ ਅਤੇ ਨਵਜੋਤ ਸਿੱਧੂ ਸਾਡੇ ਪ੍ਰਦੇਸ਼ ਪ੍ਰਧਾਨ ਹਨ। ਚਰਨਜੀਤ ਚੰਨੀ ਬਤੌਰ ਮੁੱਖ ਮੰਤਰੀ ਸਾਡਾ ਚਿਹਰਾ ਹੋਣਗੇ ਪਰ ਸੰਗਠਨ ਦੇ ਪ੍ਰਮੁੱਖ ਵਜੋਂ ਨਵਜੋਤ ਸਿੱਧੂ ਵੀ ਸਾਡਾ ਚਿਹਰਾ ਹੋਣਗੇ। ਉਹਨਾਂ ਨੇ ਅਕਾਲੀ ਦਲ ਅਤੇ ਬਸਪਾ ਨੂੰ ਚੁਣੌਤੀ ਦਿੱਤੀ ਕਿ ਉਹ ਵੀ 2022 ਲਈ ਕਿਸੇ ਦਲਿਤ ਨੂੰ ਅਪਣਾ ਮੁੱਖ ਮੰਤਰੀ ਚਿਹਰਾ ਐਲਾਨਣ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement