ਮਾਨਹਾਣੀ ਕੇਸ: ਕੰਗਣਾ ਰਣੌਤ ਹੋਈ ਅਦਾਲਤ 'ਚ ਪੇਸ਼, 15 ਨਵੰਬਰ ਨੂੰ ਅਗਲੀ ਸੁਣਵਾਈ 
Published : Sep 20, 2021, 2:32 pm IST
Updated : Sep 20, 2021, 2:32 pm IST
SHARE ARTICLE
 Defamation case: Kangana Ranaut appears in court, next hearing on November 15
Defamation case: Kangana Ranaut appears in court, next hearing on November 15

ਕੰਗਣਾ ਰਨੌਤ ਦੇ ਵਕੀਲ ਨੇ ਮਾਮਲੇ ਵਿਚ ਤਬਾਦਲਾ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ।

 

ਮੁੰਬਈ - ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਨੂੰ ਲੈ ਕੇ ਲੰਮੇ ਸਮੇਂ ਤੋਂ ਮੁਸੀਬਤ ਵਿਚ ਹੈ। ਅਭਿਨੇਤਰੀ ਇਸ ਮਾਮਲੇ ਦੀ ਸੁਣਵਾਈ ਲਈ ਅੱਜ ਅੰਧੇਰੀ ਅਦਾਲਤ ਵਿਚ ਪੇਸ਼ ਹੋਈ। ਇਸ ਤੋਂ ਪਹਿਲਾਂ ਕੰਗਣਾ ਰਣੌਤ ਅਦਾਲਤ ਦੇ ਆਦੇਸ਼ ਦੇ ਬਾਵਜੂਦ ਪੇਸ਼ੀ ਦੀ ਤਰੀਕ 'ਤੇ ਪੇਸ਼ ਨਹੀਂ ਹੋ ਰਹੀ ਸੀ। ਉਸ ਨੂੰ ਪਿਛਲੇ ਹਫਤੇ ਜਾਵੇਦ ਅਖਤਰ ਦੇ ਮਾਣਹਾਨੀ ਮਾਮਲੇ ਵਿਚ ਅਦਾਲਤ ਨੇ ਸੁਣਵਾਈ ਲਈ ਬੁਲਾਇਆ ਸੀ, ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਈ।

Kangana Ranaut's Twitter account suspendedKangana Ranaut

ਜਿਸ ਕਾਰਨ ਅਦਾਲਤ ਨੇ ਅਦਾਕਾਰਾ ਨੂੰ ਫਟਕਾਰ ਲਗਾਈ। ਇੰਨਾ ਹੀ ਨਹੀਂ ਅਦਾਲਤ ਨੇ ਕੰਗਣਾ ਰਨੌਤ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਅਗਲੀ ਤਰੀਕ ਯਾਨੀ 20 ਸਤੰਬਰ ਨੂੰ ਅਦਾਲਤ ਵਿਚ ਪੇਸ਼ ਨਹੀਂ ਹੁੰਦੀ ਤਾਂ ਉਸ ਦੇ ਖਿਲਾਫ ਗ੍ਰਿਫਤਾਰੀ ਦਾ ਵਾਰੰਟ ਜਾਰੀ ਕੀਤਾ ਜਾਵੇਗਾ। ਜਿਸ ਕਾਰਨ ਕੰਗਣਾ ਰਣੌਤ ਸੋਮਵਾਰ ਨੂੰ ਸੁਣਵਾਈ ਲਈ ਅੰਧੇਰੀ ਅਦਾਲਤ ਪਹੁੰਚੀ। ਇਸ ਦੇ ਨਾਲ ਹੀ ਅਦਾਲਤ ਨੇ ਹੁਣ ਮਾਣਹਾਨੀ ਦੇ ਮਾਮਲੇ ਵਿਚ ਅਗਲੀ ਤਰੀਕ 15 ਨਵੰਬਰ ਦੇ ਦਿੱਤੀ ਗਈ ਹੈ। 
ਕੰਗਣਾ ਰਨੌਤ ਦੇ ਵਕੀਲ ਨੇ ਮਾਮਲੇ ਵਿਚ ਤਬਾਦਲਾ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ।

Kangana Ranaut granted bail in Javed AkhtarKangana Ranaut, Javed Akhtar

ਇਸ ਤੋਂ ਪਹਿਲਾਂ ਕੰਗਣਾ ਰਣੌਤ ਨੂੰ ਬੰਬੇ ਹਾਈ ਕੋਰਟ ਤੋਂ ਝਟਕਾ ਲੱਗਾ ਸੀ। ਹਾਈਕੋਰਟ ਨੇ ਗੀਤਕਾਰ ਜਾਵੇਦ ਅਖਤਰ ਦੁਆਰਾ ਦਾਇਰ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਦੀ ਕੰਗਣਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਹ ਸਾਰਾ ਵਿਵਾਦ ਸਾਲ 2020 ਵਿਚ ਸ਼ੁਰੂ ਹੋਇਆ ਸੀ, ਜਿਸਨੂੰ ਹੁਣ ਕੰਗਣਾ ਰਣੌਤ ਕਿਸੇ ਵੀ ਹਾਲਤ ਵਿਚ ਖ਼ਤਮ ਕਰਨਾ ਚਾਹੁੰਦੀ ਹੈ, ਪਰ ਜਾਵੇਦ ਅਖਤਰ ਅਜਿਹਾ ਨਹੀਂ ਚਾਹੁੰਦੇ।

Kangana RanautKangana Ranaut

ਦਰਅਸਲ ਇਹ ਮਾਮਲਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ ਸੀ। ਜਦੋਂ ਕੰਗਣਾ ਨੇ ਇੱਕ ਇੰਟਰਵਿਊ ਦੌਰਾਨ ਜਾਵੇਦ ਅਖਤਰ ਦੇ ਖਿਲਾਫ਼ ਬਿਆਨ ਦਿੱਤਾ ਸੀ। ਇਸ ਦੇ ਨਾਲ ਹੀ ਜਾਵੇਦ ਅਖਤਰ ਅਜਿਹੇ ਬਿਆਨ ਤੋਂ ਗੁੱਸੇ ਵਿਚ ਆ ਗਏ ਅਤੇ ਉਨ੍ਹਾਂ ਨੇ ਕੰਗਣਾ 'ਤੇ ਅਕਸ ਖਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਸੀ ਜਿਸ ਦੀ ਸੁਣਵਾਈ ਅਜੇ ਤੱਕ ਜਾਰੀ ਹੈ। । 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement