ਚਰਨਜੀਤ ਚੰਨੀ ਨੂੰ ਕੁਝ ਸਮੇਂ ਲਈ ਪੰਜਾਬ ਦਾ CM ਨਿਯੁਕਤ ਕਰਨਾ ਕਾਂਗਰਸ ਦੀ ਚੋਣ ਰਣਨੀਤੀ: ਮਾਇਆਵਤੀ
Published : Sep 20, 2021, 4:23 pm IST
Updated : Sep 20, 2021, 4:23 pm IST
SHARE ARTICLE
BSP Chief Mayawati
BSP Chief Mayawati

ਮਾਇਆਵਤੀ ਨੇ ਕਿਹਾ, ਕਾਂਗਰਸ ਸਿਰਫ਼ ਗੈਰ-ਦਲਿਤਾਂ ਦੀ ਅਗਵਾਈ ਵਿਚ ਚੋਣਾਂ ਲੜੇਗੀ।

 

ਨਵੀਂ ਦਿੱਲੀ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਨੂੰ ਲੈ ਕੇ ਬਸਪਾ ਮੁਖੀ ਮਾਇਆਵਤੀ (BSP Chief Mayawati) ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਸਿਰਫ਼ ਕੁਝ ਸਮੇਂ ਲਈ ਮੁੱਖ ਮੰਤਰੀ (Punjab CM) ਬਣਾਇਆ ਗਿਆ ਹੈ। ਕਾਂਗਰਸ (Congress) ਸਿਰਫ਼ ਗੈਰ-ਦਲਿਤਾਂ ਦੀ ਅਗਵਾਈ ਵਿਚ ਚੋਣਾਂ ਲੜੇਗੀ।

Charanjit Singh ChanniCharanjit Singh Channi

ਪੰਜਾਬ ਚੋਣਾਂ ਵਿਚ ਦਲਿਤ ਕਾਰਡ (Dalit Card) ਚਲਦੇ ਹੋਏ ਮਾਇਆਵਤੀ ਨੇ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਕਾਂਗਰਸ ਦੀ ਇਕ ਚਾਲ (Election Strategy) ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਹ ਫੈਸਲਾ ਚੋਣ ਲਾਭ ਲੈਣ ਲਈ ਲਿਆ ਹੈ।

BSP Chief MayawatiBSP Chief Mayawati

ਉਨ੍ਹਾਂ ਆਪਣੇ ਬਿਆਨ ਵਿਚ ਕਿਹਾ ਕਿ, “ਚਰਨਜੀਤ ਸਿੰਘ ਚੰਨੀ ਨੂੰ ਕੁਝ ਸਮੇਂ ਲਈ ਪੰਜਾਬ ਦੇ ਮੁੱਖ ਮੰਤਰੀ ਵਜੋਂ ਨਿਯੁਕਤ ਕਰਨਾ ਕਾਂਗਰਸ ਦੀ ਚੋਣ ਰਣਨੀਤੀ ਹੈ। ਆਉਣ ਵਾਲੀਆਂ ਪੰਜਾਬ ਚੋਣਾਂ ਉਨ੍ਹਾਂ ਦੀ ਅਗਵਾਈ ਵਿਚ ਨਹੀਂ ਬਲਕਿ ਗੈਰ-ਦਲਿਤਾਂ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਇਸ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਨੇ ਅਜੇ ਤੱਕ ਦਲਿਤਾਂ 'ਤੇ ਭਰੋਸਾ ਨਹੀਂ ਕੀਤਾ ਹੈ।”

Location: India, Delhi, New Delhi

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement