
ਪੁਲਿਸ ਨੇ ਫਰਾਰ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੀਤੀ ਜਾਂਚ ਸ਼ੁਰੂ
ਗੁਜਰਾਤ: ਮਹਿਸਾਗਰ ਜ਼੍ਹਿਲੇ ਦੇ ਬਾਲਾਸਿਨੌਰ ਬੱਸ ਸਟੇਸ਼ਨ ਦੇ ਨੇੜੇ ਤੋਂ ਲੰਘਦੇ ਹਾਈਵੇਅ ਰੋਡ 'ਤੇ ਇਕ ਟਰੱਕ ਅਤੇ ਬਾਈਕ ਵਿਚਕਾਰ ਭਿਆਨਕ ਹਾਦਸਾ ਵਾਪਰ ਗਿਆ। ਟਰੱਕ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਸਾਲਾ ਬੇਟੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ 'ਤੇ ਟਰੱਕ ਛੱਡ ਕੇ ਫ਼ਰਾਰ ਹੋ ਗਿਆ।
ਇਸ ਹਾਦਸੇ 'ਚ ਡਰਾਈਵਰ ਦੀ ਲਾਪ੍ਰਵਾਹੀ ਕਾਰਨ ਉਸ ਦੇ ਟਰੱਕ ਦਾ ਟਾਇਰ ਫਟਣ ਕਾਰਨ ਇੱਕ ਪਰਿਵਾਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਰਿਵਾਰ ਦਾਹੋਦ ਜ਼੍ਹਿਲੇ ਦੇ ਪਿੰਡ ਦਾ ਰਹਿਣ ਵਾਲਾ ਸੀ। ਉਹ ਮਜ਼ਦੂਰੀ ਦੇ ਕੰਮ ਲਈ ਅਹਿਮਦਾਬਾਦ ਵੱਲ ਜਾ ਰਹੇ ਸਨ ਜਦੋਂ ਇੱਕ ਟਰੱਕ ਡਰਾਈਵਰ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਅਤੇ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫ਼ਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਬਾਲਾਸਿਨੌਰ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਜਿਨ੍ਹਾਂ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਬਾਲਾਸਿਨੌਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਜਦਕਿ ਇਸ ਮਾਮਲੇ 'ਚ ਪੁਲਿਸ ਨੇ ਫ਼ਰਾਰ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।