ਭਾਰਤ-ਕੈਨੇਡਾ ਕੂਟਨੀਤਕ ਵਿਵਾਦ ’ਤੇ ਸੰਸਦ ’ਚ ਚਰਚਾ ਹੋਣੀ ਚਾਹੀਦੀ ਹੈ: ਸੁਪ੍ਰੀਆ ਸੁਲੇ
Published : Sep 20, 2023, 10:10 pm IST
Updated : Sep 20, 2023, 10:10 pm IST
SHARE ARTICLE
Supriya Sule
Supriya Sule

ਉਨ੍ਹਾਂ ਨੇ ਇਹ ਮੁੱਦਾ ਲੋਕ ਸਭਾ ’ਚ ਮਹਿਲਾ ਰਿਜ਼ਰਵੇਸ਼ਨ ਬਿਲ ’ਤੇ ਚਰਚਾ ਦੌਰਾਨ ਚੁਕਿਆ।


ਨਵੀਂ ਦਿੱਲੀ: ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਬੁਧਵਾਰ ਨੂੰ ਲੋਕ ਸਭਾ ਵਿਚ ਸਰਕਾਰ ਨੂੰ ਸੰਸਦ ਦੇ ਮੌਜੂਦਾ ਵਿਸ਼ੇਸ਼ ਸੈਸ਼ਨ ਦੌਰਾਨ ਭਾਰਤ ਅਤੇ ਕੈਨੇਡਾ ਵਿਚਾਲੇ ਡੂੰਘੇ ਕੂਟਨੀਤਕ ਵਿਵਾਦ ’ਤੇ ਚਰਚਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਮੁੱਦਾ ਲੋਕ ਸਭਾ ’ਚ ਮਹਿਲਾ ਰਿਜ਼ਰਵੇਸ਼ਨ ਬਿਲ ’ਤੇ ਚਰਚਾ ਦੌਰਾਨ ਚੁਕਿਆ।

 

ਸੁਲੇ ਨੇ ਕਿਹਾ, ‘‘ਇਹ ਸਿਰਫ਼ ਪੰਜ ਦਿਨਾਂ ਦਾ ਵਿਸ਼ੇਸ਼ ਸੈਸ਼ਨ ਹੈ, ਮੈਂ ਸਰਕਾਰ ਨੂੰ ਕੁਝ ਵਿਸ਼ਿਆਂ ’ਤੇ ਚਰਚਾ ਕਰਨ ਦੀ ਬੇਨਤੀ ਕਰਦੀ ਹਾਂ ਜੋ ਅੱਜ ਦੇ ਵਿਸ਼ੇ ਵਾਂਗ ਹੀ ਢੁਕਵੇਂ ਹਨ। ਇਕ ਕੈਨੇਡਾ ਦਾ ਮੁੱਦਾ ਹੈ, ਦੂਜਾ ਮਹਾਰਾਸ਼ਟਰ, ਮਰਾਠਾ, ਧਨਗਰ, ਲਿੰਗਾਇਤ ਅਤੇ ਮੁਸਲਿਮ ਰਾਖਵੇਂਕਰਨ ਦਾ ਮੁੱਦਾ ਹੈ।’’

 

ਉਨ੍ਹਾਂ ਦੇਸ਼ ਦੇ ਕੁਝ ਹਿੱਸਿਆਂ ’ਚ ਪਿਆਜ਼ ਦੀਆਂ ਕੀਮਤਾਂ, ਮਹਿੰਗਾਈ ਅਤੇ ਸੋਕੇ ਵਰਗੇ ਮੁੱਦਿਆਂ ’ਤੇ ਵੀ ਚਰਚਾ ਦੀ ਮੰਗ ਕੀਤੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਸਾਲ ਜੂਨ ’ਚ ਬ੍ਰਿਟਿਸ਼ ਕੋਲੰਬੀਆ ’ਚ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਨੂੰ ਭਾਰਤ ਨੇ ਬੇਤੁਕਾ ਦੱਸਦਿਆਂ ਰੱਦ ਕਰ ਦਿਤਾ ਸੀ। (ਪੀਟੀਆਈ)

Tags: supriya sule

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement