
ਭਾਰਤ ਵਿਰੋਧੀ ਗਤੀਵਿਧੀਆਂ ਵਾਲੇ ਖੇਤਰਾਂ ਵਿਚ ਨਾ ਜਾਣ ਦੀ ਸਲਾਹ
ਨਵੀਂ ਦਿੱਲੀ: ਕੇਂਦਰੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਸ ਨੂੰ ਸਾਂਝਾ ਕੀਤਾ ਹੈ। ਭਾਰਤ ਸਰਕਾਰ ਨੇ ਅਪਣੀ ਐਡਵਾਈਜ਼ਰੀ ਵਿਚ ਕਿਹਾ ਹੈ, "ਕੈਨੇਡਾ ਵਿਚ ਭਾਰਤ ਵਿਰੋਧੀ ਗਤੀਵਿਧੀਆਂ, ਸਿਆਸੀ ਤੌਰ 'ਤੇ ਪ੍ਰੇਰਿਤ ਨਫ਼ਰਤੀ ਅਪਰਾਧਾਂ ਅਤੇ ਅਪਰਾਧਿਕ ਹਿੰਸਾ ਵਿਚ ਵਾਧੇ ਦੇ ਮੱਦੇਨਜ਼ਰ, ਉਥੇ ਰਹਿ ਰਹੇ ਜਾਂ ਉਥੇ ਘੁੰਮਣ ਦੀ ਯੋਜਨਾ ਬਣਾ ਰਹੇ ਸਾਰੇ ਭਾਰਤੀਆਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। "
ਇਹ ਵੀ ਪੜ੍ਹੋ: ਤੜਕੇ ਤਿੰਨ ਵਜੇ 2 ਗੁਰਦੁਆਰਿਆਂ 'ਚੋਂ ਗੋਲਕ ਲੈ ਕੇ ਭੱਜੇ ਲੁਟੇਰੇ, ਸੀਸੀਟੀਵੀ ਵਿਚ ਕੈਦ ਹੋਈਆਂ ਤਸਵੀਰਾਂ
ਭਾਰਤੀ ਨਾਗਰਿਕਾਂ ਨੂੰ ਸਲਾਹ ਦਿਤੀ ਗਈ, "ਕੈਨੇਡਾ ਵਿਚ ਹਾਲ ਹੀ ਵਿਚ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਦਿਤੀਆਂ ਗਈਆਂ ਹਨ, ਜਿਨ੍ਹਾਂ ਨੇ ਭਾਰਤ ਵਿਰੋਧੀ ਏਜੰਡੇ ਵਿਰੁਧ ਆਵਾਜ਼ ਉਠਾਈ ਹੈ। ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਉਹ ਕੈਨੇਡਾ ਵਿਚ ਅਜਿਹੇ ਖੇਤਰਾਂ ਤੋਂ ਬਚਣ, ਜਿਥੇ ਅਜਿਹੀਆਂ ਘਟਨਾਵਾਂ ਹੋਈਆਂ ਹਨ”।
ਇਹ ਵੀ ਪੜ੍ਹੋ: ਐਸਜੀਜੀਐਸ ਕਾਲਜ ਨੇ 26 ਪੁਲਾੜ ਵਿਗਿਆਨ ਵਿੱਚ ਨਵੀਨਤਮ ਤਰੱਕੀ 'ਤੇ ਵਰਕਸ਼ਾਪ ਦਾ ਕੀਤਾ ਆਯੋਜਨ
ਬਿਆਨ ਵਿਚ ਕਿਹਾ ਗਿਆ ਹੈ, "ਸਾਡਾ ਹਾਈ ਕਮਿਸ਼ਨ/ਕੌਂਸਲੇਟ ਜਨਰਲ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਦੇ ਸੰਪਰਕ ਵਿਚ ਹੈ।" ਭਾਰਤ ਸਰਕਾਰ ਨੇ ਕਿਹਾ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਕੈਨੇਡਾ ਵਿਚ ਵਿਗੜਦੇ ਸੁਰੱਖਿਆ ਮਾਹੌਲ ਵਿਚ ਬੇਹੱਦ ਸਾਵਧਾਨ ਰਹਿਣ ਦੀ ਸਲਾਹ ਦਿਤੀ ਜਾਂਦੀ ਹੈ।
ਇਹ ਵੀ ਪੜ੍ਹੋ: ਕੈਨੇਡਾ ਵਲੋਂ ਭਾਰਤ ਤੇ ਲਗਾਏ ਇਲਜ਼ਾਮਾਂ ਨੂੰ ਆਸਟ੍ਰੇਲੀਆ ਨੇ ਦੱਸਿਆ 'ਚਿੰਤਾਜਨਕ'
ਐਡਵਾਈਜ਼ਰੀ ਵਿਚ, ਕੈਨੇਡਾ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਵਾ ਵਿਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿਚ ਭਾਰਤੀ ਕੌਂਸਲੇਟ ਜਨਰਲ ਦੇ ਨਾਲ ਮਦਦ ਪੋਰਟਲ madad.gov.in 'ਤੇ ਰਜਿਸਟਰ ਕਰਨ ਦੀ ਸਲਾਹ ਦਿਤੀ ਗਈ ਹੈ। ਸਰਕਾਰ ਨੇ ਕਿਹਾ ਹੈ, "ਇਸ ਤਰ੍ਹਾਂ ਕਰਨ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ, ਹਾਈ ਕਮਿਸ਼ਨ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕੇ।"