BSF Bus Accident : ਜੰਮੂ-ਕਸ਼ਮੀਰ ਦੇ ਬਡਗਾਮ 'ਚ BSF ਜਵਾਨਾਂ ਦੀ ਬੱਸ ਖੱਡ 'ਚ ਡਿੱਗੀ, 4 ਦੀ ਮੌਤ ,36 ਜਵਾਨ ਜ਼ਖਮੀ
Published : Sep 20, 2024, 9:26 pm IST
Updated : Sep 20, 2024, 9:36 pm IST
SHARE ARTICLE
 BSF Bus Accident
BSF Bus Accident

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਚੋਣ ਡਿਊਟੀ ਵਿੱਚ ਲੱਗੇ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਖੱਡ ਵਿੱਚ ਜਾ ਡਿੱਗੀ

 BSF Bus Accident : ਜੰਮੂ-ਕਸ਼ਮੀਰ ਦੇ ਬਡਗਾਮ ਤੋਂ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੀਐਸਐਫ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ ਹੈ। ਇਸ ਹਾਦਸੇ 'ਚ 4 ਜਵਾਨਾਂ ਦੀ ਮੌਤ ਹੋ ਗਈ ਅਤੇ 36 ਜਵਾਨ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਬਡਗਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 

ਇਹ ਹਾਦਸਾ ਬਡਗਾਮ ਜ਼ਿਲ੍ਹੇ ਦੇ ਬਰੇਲ ਵਾਟਰਹੋਲ ਇਲਾਕੇ ਵਿੱਚ ਵਾਪਰਿਆ। ਇਸ ਭਿਆਨਕ ਹਾਦਸੇ ਕਾਰਨ ਬੱਸ ਚਕਨਾਚੂਰ ਹੋ ਗਈ।ਇਹ ਹਾਦਸਾ ਸ਼ੁੱਕਰਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਚੋਣ ਡਿਊਟੀ ਵਿੱਚ ਲੱਗੇ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਖੱਡ ਵਿੱਚ ਜਾ ਡਿੱਗੀ। 

ਇਕ ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਬਰੇਲ ਪਿੰਡ 'ਚ ਸੜਕ ਤੋਂ ਫਿਸਲ ਗਈ ਅਤੇ ਖੱਡ 'ਚ ਡਿੱਗ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਬੀਐਸਐਫ ਦੇ 4 ਜਵਾਨ ਸ਼ਹੀਦ ਹੋ ਗਏ ਜਦਕਿ ਦੋ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ।ਜ਼ਖਮੀਆਂ ਨੂੰ ਬਡਗਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਹੈ।

ਕੁਝ ਦਿਨ ਪਹਿਲਾਂ ਵੀ ਵਾਪਰਿਆ ਸੀ ਇੱਕ ਹਾਦਸਾ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੰਗਲਵਾਰ ਨੂੰ ਰਾਜੌਰ 'ਚ ਹਾਦਸਾ ਵਾਪਰਿਆ ਸੀ, ਜਿਸ 'ਚ ਫੌਜ ਦੀ ਇਕ ਗੱਡੀ ਸੜਕ ਤੋਂ ਫਿਸਲ ਕੇ ਟੋਏ 'ਚ ਜਾ ਡਿੱਗੀ ਸੀ। ਉਸ ਹਾਦਸੇ ਵਿੱਚ ਚਾਰ ਜਵਾਨ ਜ਼ਖ਼ਮੀ ਹੋ ਗਏ ਸਨ, ਜੋ ਚਾਰੋਂ ਹੀ ਕਮਾਂਡਰ ਸਨ, ਜਿਨ੍ਹਾਂ ਨੂੰ ਸਥਾਨਕ ਪਿੰਡ ਵਾਸੀਆਂ ਨੇ ਬਚਾਇਆ ਸੀ। ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਲਾਂਸ ਨਾਇਕ ਬਲਜੀਤ ਸਿੰਘ ਦੀ ਮੌਤ ਹੋ ਗਈ ਸੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement