
ਹੈਕਰਾਂ ਨੇ ਪਿਛਲੀ ਸੁਣਵਾਈ ਦੀਆਂ ਵੀਡੀਓ ਨੂੰ ਕੀਤਾ ਪ੍ਰਾਈਵੇਟ
Supreme Court YouTube Channel Hack: ਭਾਰਤ ਦੀ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਸ਼ੁੱਕਰਵਾਰ ਨੂੰ ਹੈਕ ਕਰ ਲਿਆ ਗਿਆ। ਚੈਨਲ 'ਤੇ ਕ੍ਰਿਪਟੋਕਰੰਸੀ ਐਕਸਆਰਪੀ ਦਾ ਇੱਕ ਵਿਗਿਆਪਨ ਵੀਡੀਓ ਦਿਖਾਇਆ ਜਾ ਰਿਹਾ ਸੀ।
ਸੁਪਰੀਮ ਕੋਰਟ ਸੰਵਿਧਾਨਕ ਬੈਂਚਾਂ ਅਤੇ ਜਨਤਕ ਹਿੱਤਾਂ ਦੇ ਮਾਮਲਿਆਂ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਦੀ ਸੁਣਵਾਈ ਨੂੰ ਲਾਈਵ ਸਟ੍ਰੀਮ ਕਰਨ ਲਈ YouTube ਚੈਨਲ ਦੀ ਵਰਤੋਂ ਕਰਦੀ ਹੈ। ਹਾਲ ਹੀ ਵਿੱਚ, ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਮਹਿਲਾ ਸਿਖਿਆਰਥੀ ਡਾਕਟਰ ਦੇ ਬਲਾਤਕਾਰ ਅਤੇ ਕਤਲ ਕੇਸ ਦੀ ਸੁਣਵਾਈ ਨੂੰ ਸੁਪਰੀਮ ਕੋਰਟ ਦੇ ਯੂਟਿਊਬ ਚੈਨਲ 'ਤੇ ਲਾਈਵ ਸਟ੍ਰੀਮ ਕੀਤਾ ਗਿਆ ਸੀ।
ਸੁਪਰੀਮ ਕੋਰਟ ਦੇ ਯੂਟਿਊਬ ਚੈਨਲ 'ਤੇ ਅਪਲੋਡ ਪਿਛਲੀ ਸੁਣਵਾਈ ਦੀ ਵੀਡੀਓ ਨੂੰ ਹੈਕਰਾਂ ਵਲੋਂ ਪ੍ਰਾਈਵੇਟ ਕਰ ਦਿੱਤਾ ਅਤੇ 'ਬ੍ਰੈਡ ਗਾਰਲਿੰਗਹਾਊਸ: ਰਿਪਲ ਰਿਸਪੌਂਡਜ਼ ਟੂ ਦ ਐਸਈਸੀ ਦੇ $2 ਬਿਲੀਅਨ ਫਾਈਨ! 'XRP ਪ੍ਰਾਈਸ ਪ੍ਰੀਡਿਕਸ਼ਨ' ਸਿਰਲੇਖ ਵਾਲਾ ਇਕ ਬਲੈਂਕ ਵੀਡੀਓ ਮੌਜੂਦਾ ਸਮੇਂ 'ਚ ਹੈਕ ਕੀਤੇ ਚੈਨਲ 'ਤੇ ਲਾਈਵ ਕਰ ਦਿੱਤਾ।
ਸੁਪਰੀਮ ਕੋਰਟ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਨੂੰ ਯਕੀਨ ਨਹੀਂ ਹੈ ਕਿ ਅਸਲ ਵਿਚ ਕੀ ਹੋਇਆ ਹੈ ਪਰ ਲੱਗਦਾ ਹੈ ਕਿ ਵੈੱਬਸਾਈਟ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸ਼ੁੱਕਰਵਾਰ ਸਵੇਰੇ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਸਾਹਮਣੇ ਆਈ ਅਤੇ ਸੁਪਰੀਮ ਕੋਰਟ ਦੀ ਆਈ.ਟੀ. ਟੀਮ ਨੇ ਇਸ ਨੂੰ ਠੀਕ ਕਰਨ ਲਈ ਐੱਨਆਈਸੀ (ਨੈਸ਼ਨਲ ਇਨਫੋਰਮੈਟਿਕਸ ਸੈਂਟਰ) ਤੋਂ ਮਦਦ ਮੰਗੀ ਹੈ। ਹੈਕਰ ਅੱਜ-ਕੱਲ੍ਹ ਵੱਡੇ ਪੱਧਰ 'ਤੇ ਪ੍ਰਸਿੱਧ ਯੂਟਿਊਬ ਚੈਨਲਾਂ ਨੂੰ ਨਿਸ਼ਾਨਾ ਬਣਾ ਰਹੇ ਹਨ।