Election Commission of India: ਭਾਰਤੀ ਚੋਣ ਕਮਿਸ਼ਨ ਨੇ 474 ਹੋਰ ਗ਼ੈਰ-ਮਾਨਤਾ ਪ੍ਰਾਪਤ ਪਾਰਟੀਆਂ ਨੂੰ ਸੂਚੀ 'ਚੋਂ ਹਟਾਇਆ
Published : Sep 20, 2025, 6:49 am IST
Updated : Sep 20, 2025, 8:16 am IST
SHARE ARTICLE
Election Commission of India News in punjabi
Election Commission of India News in punjabi

ਪੰਜਾਬ ਦੀਆਂ 21 ਪਾਰਟੀਆਂ ਹਟਾਈਆਂ 

Election Commission of India News in punjabi : ਭਾਰਤੀ ਚੋਣ ਕਮਿਸ਼ਨ ਨੇ ਅਜਿਹੀਆਂ 474 ਰਜਿਸਟਰਡ ਗ਼ੈਰ-ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਸੂਚੀ ’ਚੋਂ ਹਟਾ ਦਿਤਾ ਹੈ, ਜਿਨ੍ਹਾਂ ਪਾਰਟੀਆਂ ਨੇ ਲਗਾਤਾਰ 6 ਸਾਲਾਂ ਤਕ ਚੋਣਾਂ ਨਹੀਂ ਲੜੀਆਂ। ਇਸ ਸੂਚੀ ਵਿਚ ਪੰਜਾਬ ਦੀਆਂ 21 ਪਾਰਟੀਆਂ ਸ਼ਾਮਲ ਹਨ। ਇਸ ਪਹਿਲ ਨੂੰ ਹੋਰ ਅੱਗੇ ਵਧਾਉਂਦਿਆਂ 359 ਅਜਿਹੀਆਂ  ਪਾਰਟੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੇ ਪਿਛਲੇ ਤਿੰਨ ਵਿੱਤੀ ਸਾਲਾਂ (ਭਾਵ 2021-22, 2022-23, 2023-24) ਵਿਚ ਨਿਰਧਾਰਤ ਸਮੇਂ ਦੇ ਅੰਦਰ ਅਪਣੇ ਸਾਲਾਨਾ ਆਡਿਟਡ ਖਾਤੇ ਜਮ੍ਹਾਂ ਨਹੀਂ ਕਰਵਾਏ ਅਤੇ ਚੋਣਾਂ ਲੜੀਆਂ, ਪਰ ਚੋਣ ਖਰਚ ਰਪੋਰਟਾਂ ਦਾਇਰ ਨਹੀਂ ਕੀਤੀਆਂ।

ਇਹ ਪਾਰਟੀਆਂ ਦੇਸ ਭਰ ਦੇ 23 ਵੱਖ-ਵੱਖ ਰਾਜਾਂ ਅਤੇ ਕੇਂਦਰ ਸਾਸਤ ਪ੍ਰਦੇਸਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿਚ ਪੰਜਾਬ ਰਾਜ ਦੀਆਂ 11 ਪਾਰਟੀਆਂ ਵੀ ਸ਼ਾਮਲ ਹਨ। ਰਾਜਨੀਤਕ ਪਾਰਟੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿਚ ਦਸਿਆ ਗਿਆ ਹੈ ਕਿ ਜੇਕਰ ਕੋਈ ਪਾਰਟੀ 6 ਸਾਲਾਂ ਤਕ ਲਗਾਤਾਰ ਚੋਣਾਂ ਨਹੀਂ ਲੜਦੀ ਤਾਂ ਉਸ ਪਾਰਟੀ ਨੂੰ ਰਜਿਸਟਰਡ ਪਾਰਟੀਆਂ ਦੀ ਸੂਚੀ ਵਿਚੋਂ ਹਟਾ ਦਿਤਾ ਜਾਵੇਗਾ। ਚੋਣ ਪ੍ਰਣਾਲੀ ਵਿਚ ਸੋਧ ਕਰਨ ਲਈ ਵਿਆਪਕ ਅਤੇ ਨਿਰੰਤਰ ਰਣਨੀਤੀ ਤਹਿਤ ਭਾਰਤੀ ਚੋਣ ਕਮਿਸ਼ਨ ਵਲੋਂ ਦੇਸ਼ ਵਿਆਪੀ ਕਵਾਇਦ ਵਿੱਢੀ ਗਈ ਹੈ ਤਾਂ ਜੋ 2019 ਤੋਂ ਲਗਾਤਾਰ 6 ਸਾਲਾਂ ਲਈ ਇਕ ਵੀ ਚੋਣ ਲੜਨ ਦੀ ਲਾਜ਼ਮੀ ਸ਼ਰਤ ਨੂੰ ਪੂਰਾ ਕਰਨ ਵਿਚ ਅਸਫ਼ਲ ਰਹਿਣ ਵਾਲੀਆਂ ਪਾਰਟੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਸੂਚੀ ਤੋਂ ਹਟਾਇਆ ਜਾ ਸਕੇ।

ਇਸ ਕਵਾਇਦ ਦੇ ਪਹਿਲੇ ਪੜਾਅ ਵਿਚ, ਭਾਰਤੀ ਚੋਣ ਕਮਿਸ਼ਨ ਨੇ 9 ਅਗੱਸਤ, 2025 ਨੂੰ 334 ਪਾਰਟੀਆਂ ਨੂੰ ਸੂਚੀ ਤੋਂ ਹਟਾ ਦਿਤਾ ਸੀ ਅਤੇ ਦੂਜੇ ਪੜਾਅ ਵਿਚ ਭਾਰਤੀ ਚੋਣ ਕਸਿਨ ਵਲੋਂ 18 ਸਤੰਬਰ, 2025 ਨੂੰ ਲਗਾਤਾਰ 6 ਸਾਲਾਂ ਲਈ ਚੋਣਾਂ ਵਿਚ ਹਿੱਸਾ ਨਾ ਲੈਣ ਦੇ ਆਧਾਰ ’ਤੇ 474 ਪਾਰਟੀਆਂ ਨੂੰ ਸੂਚੀ ਤੋਂ ਹਟਾ ਦਿਤਾ ਗਿਆ ਹੈ। ਇਸ ਤਰ੍ਹਾਂ ਪਿਛਲੇ ਦੋ ਮਹੀਨਿਆਂ ਵਿਚ 808 ਪਾਰਟੀਆਂ ਨੂੰ ਸੂਚੀ ਤੋਂ ਹਟਾ ਦਿਤਾ ਗਿਆ ਹੈ। ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਪਾਰਟੀ ਬਿਨਾਂ ਵਜ੍ਹਾ ਸੂਚੀ ਵਿਚੋਂ ਨਾ ਹਟਾਈ ਜਾਵੇ, ਸਬੰਧਤ ਰਾਜਾਂ/ਕੇਂਦਰ ਸਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਗਏ ਹਨ ਕਿ ਸਾਲਾਨਾ ਆਡਿਟਡ ਖਾਤੇ ਜਮ੍ਹਾਂ ਨਾ ਕਰਵਾਉਣ ਵਾਲੀਆਂ 359 ਪਾਰਟੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ, ਜਿਸ ਤੋਂ ਬਾਅਦ ਪਾਰਟੀਆਂ ਨੂੰ ਸਬੰਧਤ ਮੁੱਖ ਚੋਣ ਅਧਿਕਾਰੀ ਵਲੋਂ ਸੁਣਵਾਈ ਲਈ ਇਕ ਮੌਕਾ ਦਿਤਾ ਜਾਵੇਗਾ। ਭਾਰਤੀ ਚੋਣ ਕਮਿਸ਼ਨ ਵਲੋਂ ਕਿਸੇ ਵੀ ਆਰ.ਯੂ.ਪੀ.ਪੀ. ਨੂੰ ਸੂਚੀਬੱਧ ਕਰਨ ਬਾਰੇ ਅੰਤਿਮ ਫ਼ੈਸਲਾ ਮੁੱਖ ਚੋਣ ਅਧਿਕਾਰੀਆਂ ਦੀਆਂ ਰੀਪੋਰਟਾਂ ਦੇ ਆਧਾਰ ’ਤੇ ਲਿਆ ਜਾਂਦਾ ਹੈ। 

"(For more news apart from “ Election Commission of India News in punjabi , ” stay tuned to Rozana Spokesman.)

Location: India, Delhi

SHARE ARTICLE

ਸਪੋਕਸਮੈਨ FACT CHECK

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement