ਸੀਨੀਅਰ ਆਈ.ਪੀ.ਐਸ. ਅਧਿਕਾਰੀ ਪ੍ਰਵੀਰ ਰੰਜਨ ਸੀ.ਆਈ.ਐਸ.ਐਫ. ਮੁਖੀ ਨਿਯੁਕਤ
Published : Sep 20, 2025, 7:07 pm IST
Updated : Sep 20, 2025, 7:07 pm IST
SHARE ARTICLE
Senior IPS officer Praveer Ranjan appointed CISF chief
Senior IPS officer Praveer Ranjan appointed CISF chief

ਮੌਜੂਦਾ ਪ੍ਰਧਾਨ ਰਾਜਵਿੰਦਰ ਸਿੰਘ ਭੱਟੀ ਦੀ ਲੈਣਗੇ ਥਾਂ

ਨਵੀਂ ਦਿੱਲੀ: ਸੀਨੀਅਰ ਆਈ.ਪੀ.ਐਸ. ਅਧਿਕਾਰੀ ਪ੍ਰਵੀਰ ਰੰਜਨ ਅਤੇ ਪ੍ਰਵੀਨ ਕੁਮਾਰ ਨੂੰ ਕ੍ਰਮਵਾਰ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਅਤੇ ਭਾਰਤ-ਤਿੱਬਤ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਏ.ਜੀ.ਐਮ.ਯੂ.ਟੀ. (ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼) ਕੈਡਰ ਦੇ 1993 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਰੰਜਨ ਇਸ ਸਮੇਂ ਸੀ.ਆਈ.ਐਸ.ਐਫ. ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਉਨ੍ਹਾਂ ਦੀ ਸੇਵਾਮੁਕਤੀ ਦੀ ਤਰੀਕ 31 ਜੁਲਾਈ 2029 ਤੱਕ ਦੀ ਮਿਆਦ ਲਈ ਸੀ.ਆਈ.ਐਸ.ਐਫ. ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਮੌਜੂਦਾ ਪ੍ਰਧਾਨ ਰਾਜਵਿੰਦਰ ਸਿੰਘ ਭੱਟੀ ਦੀ ਥਾਂ ਲੈਣਗੇ, ਜੋ ਇਸ ਮਹੀਨੇ ਦੇ ਅਖੀਰ ਵਿਚ ਸੇਵਾਮੁਕਤ ਹੋਣ ਵਾਲੇ ਹਨ। ਇੰਟੈਲੀਜੈਂਸ ਬਿਊਰੋ ਦੇ ਵਿਸ਼ੇਸ਼ ਡਾਇਰੈਕਟਰ ਪ੍ਰਵੀਨ ਕੁਮਾਰ ਨੂੰ 30 ਸਤੰਬਰ, 2030 ਤੱਕ ਦੀ ਮਿਆਦ ਲਈ ਆਈਟੀਬੀਪੀ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement