ਪਾਕਿ ਦੀਆਂ 'ਨਾਪਾਕ' ਹਰਕਤਾਂ ਬਾਦਸਤੂਰ ਜਾਰੀ
Published : Oct 20, 2019, 12:10 pm IST
Updated : Oct 20, 2019, 5:18 pm IST
SHARE ARTICLE
Firing in Jammu and Kashmir
Firing in Jammu and Kashmir

ਜੰਮੂ ਕਸ਼ਮੀਰ 'ਚ ਫਿਰ ਗੋਲੀਬਾਰੀ ਦੀ ਉਲੰਘਣਾ!

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪਾਕਿਸਤਾਨ ਵਲੋਂ ਇਕ ਵਾਰ ਫਿਰ ਨਾਪਾਕ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ। ਐਤਵਾਰ ਸਵੇਰੇ ਪਾਕਿਸਤਾਨੀ ਫੌਜ ਨੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਿਕ ਸੀਜਫਾਇਰ ਉਲੰਘਣਾ ਦੀ ਇਸ ਘਟਨਾ ਵਿਚ ਸੁਰੱਖਿਆਬਲ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ, ਨਾਲ ਹੀ ਇਕ ਆਮ ਨਾਗਰਿਕ ਵੀ ਮਾਰਿਆ ਗਿਆ। ਜਿਸ 'ਤੇ ਫਿਲਹਾਲ ਭਾਰਤੀ ਫੌਜ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦੇ ਰਹੀ ਹੈ।

Shri NagarShri Nagar

ਜ਼ਿਕਰਯੋਗ ਹੈ ਕਿ ਘਾਟੀ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਵਿਚ ਐਤਵਾਰ ਸਵੇਰੇ ਸੀਮਾ ਪਾਰੋਂ ਪਾਕਿਸਤਾਨੀ ਫੌਜ ਘੁਸਪੈਠੀਆਂ ਨੂੰ ਭੇਜਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਪਾਕਿਸਤਾਨ ਨੇ ਗੋਲੀਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪਾਕਿਸਤਾਨ ਦੀ ਇਸ ਕਾਇਰਾਨਾ ਹਰਕਤ ਵਿਚ ਸੁਰੱਖਿਆਬਲ ਦੇ ਦੋ ਫੌਜੀ ਸ਼ਹੀਦ ਹੋ ਗਏ, ਜਦਕਿ ਇਕ ਆਮ ਨਾਗਰਿਕ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਤਿੰਨ ਆਮ ਨਾਗਰਿਕ ਜ਼ਖ਼ਮੀ ਵੀ ਹੋ ਗਏ ਹਨ।

Shri NagarShri Nagar

ਦੱਸ ਦੇਈਏ ਕਿ ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਦਅਰਸਲ, ਬੀਤੀ 12 ਅਕਤੂਬਰ ਨੂੰ ਵੀ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਐਲਓਸੀ ਕੋਲ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ ਸੀ ਜਿਸ ਵਿਚ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਇੰਨਾ ਹੀ ਨਹੀਂ, ਅਧਿਕਾਰੀਆਂ ਨੇ ਦੱਸਿਆ ਸੀ ਕਿ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ 'ਚ ਵੀ ਪਾਕਿਸਤਾਨੀ ਗੋਲੀਬਾਰੀ 'ਚ ਦੋ ਜਵਾਨ ਜ਼ਖ਼ਮੀ ਹੋਏ ਸਨ।

Shri NagarShri Nagar

ਦੇਈਏ ਕਿ ਨੌਸ਼ੇਰਾ ਸੈਕਟਰ 'ਚ ਸੀਜ਼ਫਾਈਰ ਦੀ ਹੋਈ ਉਲੰਘਣਾ ਦੌਰਾਨ ਸ਼ਹੀਦ ਹੋਏ ਸੈਨਿਕ ਦਾ ਨਾਂ ਨਾਇਕ ਸੁਭਾਸ਼ ਥਾਪਾ ਸੀ ਜਿਸ ਨੂੰ ਇਲਾਜ ਲਈ  ਹਸਪਤਾਲ ਲਿਜਾਇਆ ਗਿਆ ਪਰ ਉੱਥੇ ਹੀ ਉਸ ਦੀ ਮੌਤ ਹੋ ਗਈ ਸੀ। ਭਾਰਤ ਨੇ ਪਾਕਿਸਤਾਨ ਸਾਹਮਣੇ ਐਲਓਸੀ 'ਤੇ ਸੀਜ਼ਫਾਈਰ ਉਲੰਘਣ ਦੌਰਾਨ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦਾ ਮੁੱਦਾ ਚੁੱਕਿਆ ਸੀ।

Shri NagarShri Nagar

ਇਸ ਦੇ ਨਾਲ ਹੀ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਪਿਛਲੇ ਮਹੀਨੇ ਸੈਨਾ ਨੇ ਪੁੰਝ ਜ਼ਿਲ੍ਹੇ 'ਚ ਗੋਲੀਬਾਰੀ ਦੌਰਾਨ ਸਕੂਲੀ ਬੱਚਿਆਂ ਨੂੰ ਬਚਾਇਆ ਸੀ। ਸੂਤਰਾਂ ਮੁਤਾਬਕ ਜੁਲਾਈ 'ਚ ਗੋਲੀਬਾਰੀ ਦੀ 296, ਅਗਸਤ 'ਚ 307 ਅਤੇ ਸਤੰਬਰ 'ਚ 292 ਮਾਮਲੇ ਹੋਏ ਹਨ। ਸਤੰਬਰ 'ਚ ਮੋਰਟਾਰ ਅਤੇ ਭਾਰੀ ਹਥਿਆਰਾਂ ਦੇ ਇਸਤੇਮਾਲ ਦੇ 61 ਮਾਮਲੇ ਵੀ ਰਿਕਾਰਡ ਕੀਤੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement