
ਕਿਹਾ, ਸਾਨੂੰ ਪਹਿਲਾਂ ਹੀ ਪਤਾ ਸੀ ਕਿ ਕੈਪਟਨ ਭਾਜਪਾ ਨਾਲ ਜੁੜੇ ਹੋਏ ਹਨ
ਕਿਹਾ - ਕੇਂਦਰ ਸਰਕਾਰ ਕੈਪਟਨ ਦਾ ਮੁਖੌਟਾ ਬਣਾ ਕੇ ਪੰਜਾਬ ਵਿੱਚ ਕੁਝ ਵੀ ਹਾਸਲ ਨਹੀਂ ਕਰ ਸਕਦੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਇੱਕ ਮਹੀਨੇ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ।
Captain Amarinder Singh
ਦੱਸ ਦਈਏ ਕਿ ਕੈਪਟਨ ਵਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਕੈਪਟਨ ਦੇ ਕਾਂਗਰਸ ਤੋਂ ਵੱਖ ਹੋਣ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਕਿ ਕੈਪਟਨ ਭਾਜਪਾ ਨਾਲ ਜੁੜੇ ਹੋਏ ਹਨ। ਉਹ ਨਵੀਂ ਪਾਰਟੀ ਬਣਾ ਸਕਦੇ ਹਨ, ਪਰ ਪੰਜਾਬ ਦਾ ਹਰ ਬੱਚਾ ਜਾਣਦਾ ਹੈ ਕਿ ਉਨ੍ਹਾਂ ਦਾ ਗਠਜੋੜ ਪਹਿਲਾਂ ਹੀ ਸੀ।
Harish Rawat
ਭਾਜਪਾ ਕੈਪਟਨ ਦਾ ਮਖੌਟਾ ਸਾਹਮਣੇ ਰੱਖ ਕੇ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਕੈਪਟਨ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਸਵਾਲ 'ਤੇ ਰਾਵਤ ਨੇ ਕਿਹਾ ਕਿ ਦੇਖਦੇ ਹਾਂ ਕਿ ਇਹ ਸਿਰਫ ਇੱਕ ਐਲਾਨ ਹੈ ਜਾਂ ਕੋਈ ਹੋਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਦੇ ਪਾਰਟੀ ਬਣਾਉਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਇਆ।