
ਪੁਲਿਸ ਵਲੋਂ ਲੋਕਾਂ ਨੂੰ ਜੰਗਲੀ ਇਲਾਕਿਆਂ ਵੱਲ ਨਾ ਜਾਣ ਦੀ ਅਪੀਲ
ਪੁਲਿਸ ਵਲੋਂ ਲੋਕਾਂ ਨੂੰ ਜੰਗਲੀ ਇਲਾਕਿਆਂ ਵੱਲ ਨਾ ਜਾਣ ਦੀ ਅਪੀਲ
ਸ਼ੋਪੀਆਂ : ਜੰਮੂ -ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫ਼ੌਜ ਨੇ ਬੁੱਧਵਾਰ ਨੂੰ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਇਨ੍ਹਾਂ ਵਿਚੋਂ ਇੱਕ ਦੀ ਪਛਾਣ ਆਦਿਲ ਵਾਨੀ ਵਜੋਂ ਹੋਈ ਹੈ। ਦੱਸ ਦਈਏ ਕਿ ਇਸ ਮੁਕਾਬਲੇ ਵਿਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ। IGP ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਆਦਿਲ ਜੁਲਾਈ 2020 ਤੋਂ ਵਾਦੀ ਵਿੱਚ ਸਰਗਰਮ ਸੀ। ਉਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਕਸ਼ਮੀਰ ਆਏ ਇੱਕ ਤਰਖਾਣ ਸਾਕਰ ਆਹ ਵਾਨੀ ਨੂੰ ਮਾਰ ਦਿੱਤਾ ਸੀ। ਜਾਣਕਾਰੀ ਅਨੁਸਾਰ ਉਹ ਸ਼ੋਪੀਆਂ ਜ਼ਿਲ੍ਹੇ ਵਿਚ ਅਤਿਵਾਦੀ ਸੰਗਠਨ ਟੀਆਰਐਫ ਦਾ ਕਮਾਂਡਰ ਸੀ। ਪਿਛਲੇ ਦੋ ਹਫਤਿਆਂ ਵਿੱਚ ਕਸ਼ਮੀਰ ਵਿੱਚ 15 ਅਤਿਵਾਦੀ ਮਾਰੇ ਗਏ ਹਨ।
Army
IGP ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਆਦਿਲ ਜੁਲਾਈ 2020 ਤੋਂ ਵਾਦੀ ਵਿੱਚ ਸਰਗਰਮ ਸੀ। ਉਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਕਸ਼ਮੀਰ ਆਏ ਇੱਕ ਤਰਖਾਣ ਸਾਕਰ ਆਹ ਵਾਨੀ ਨੂੰ ਮਾਰ ਦਿੱਤਾ ਸੀ। ਜਾਣਕਾਰੀ ਅਨੁਸਾਰ ਉਹ ਸ਼ੋਪੀਆਂ ਜ਼ਿਲ੍ਹੇ ਵਿਚ ਅਤਿਵਾਦੀ ਸੰਗਠਨ ਟੀਆਰਐਫ ਦਾ ਕਮਾਂਡਰ ਸੀ। ਪਿਛਲੇ ਦੋ ਹਫਤਿਆਂ ਵਿੱਚ ਕਸ਼ਮੀਰ ਵਿੱਚ 15 ਅਤਿਵਾਦੀ ਮਾਰੇ ਗਏ ਹਨ।
ਹਾਲਾਂਕਿ ਕਸ਼ਮੀਰ ਪੁਲਿਸ ਵਲੋਂ ਇਕ ਟਵੀਟ ਕਰ ਕੇ ਇਹ ਸਪਸ਼ਟ ਕੀਤਾ ਗਿਆ ਕਿ ਮ੍ਰਿਤਕ ਦਾ ਨਾਮ ਸਗੀਰ ਅਹਿਮਦ ਅੰਸਾਰੀ ਸੀ ਜਿਸ ਦੀ ਬੀਤੇ ਸਨਿਚਰਵਾਰ ਦੱਖਣੀ ਕਸ਼ਮੀਰ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਚੱਲਦੇ ਪ੍ਰੋਗਰਾਮ 'ਚ ਸਵਾਲ ਪੁੱਛਣ 'ਤੇ ਭੜਕੇ ਕਾਂਗਰਸੀ ਵਿਧਾਇਕ, ਲੜਕੇ ਨੂੰ ਮਾਰਿਆ ਥੱਪੜ
ਜੰਮੂ -ਕਸ਼ਮੀਰ ਪੁਲਿਸ ਅਨੁਸਾਰ ਉਨ੍ਹਾਂ ਨੂੰ ਸ਼ੋਪੀਆਂ ਦੇ ਦ੍ਰਗੜ ਇਲਾਕੇ ਵਿਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਿਸ 'ਤੇ ਵਿੱਢੀ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਵਲੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਕਰਾਸ ਫਾਇਰਿੰਗ ਵਿਚ 2 ਅਤਿਵਾਦੀਆਂ ਨੂੰ ਮਾਰ ਮੁਕਾਇਆ ਹੈ। ਜਾਣਕਾਰੀ ਅਨੁਸਾਰ ਦੂਜੇ ਅਤਿਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ।
Army
ਇਹ ਵੀ ਪੜ੍ਹੋ : ਅਨਿਲ ਜੋਸ਼ੀ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਜਥੇਵਾਂਦੀਆਂ ਵਲੋਂ ਡਟਵਾਂ ਵਿਰੋਧ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਫ਼ੌਜ ਨੇ ਰਾਜੌਰੀ ਵਿੱਚ ਲਸ਼ਕਰ-ਏ-ਤੋਇਬਾ ਦੇ 6 ਅਤਿਵਾਦੀਆਂ ਨੂੰ ਮਾਰ ਦਿੱਤਾ ਸੀ। ਸੂਤਰਾਂ ਅਨੁਸਾਰ ਫ਼ੌਜ ਦੇ ਅਧਿਕਾਰੀਆਂ ਨੇ ਅਤਿਵਾਦੀਆਂ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਬਣਾਈ ਹੈ। ਇਸ ਦੇ ਤਹਿਤ ''ਇੰਤਜ਼ਾਰ ਕਰੋ, ਅੱਤਵਾਦੀਆਂ ਨੂੰ ਪਿੰਡ ਤੱਕ ਆਉਣ ਦਿਓ, ਫਿਰ ਉਨ੍ਹਾਂ 'ਤੇ ਹਮਲਾ ਕਰੋ'' ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ।
Army
ਪਿਛਲੇ ਕੁਝ ਮਹੀਨਿਆਂ ਵਿੱਚ ਲਸ਼ਕਰ ਦੇ 9 ਤੋਂ 10 ਅਤਿਵਾਦੀ ਪਾਕਿਸਤਾਨ ਤੋਂ ਰਾਜੌਰੀ-ਪੁੰਛ ਜ਼ਿਲ੍ਹੇ ਦੇ ਜੰਗਲਾਂ ਵਿੱਚ ਦਾਖਲ ਹੋਏ ਸਨ। ਇਨ੍ਹਾਂ ਤੋਂ ਇਲਾਵਾ, ਘੁਸਪੈਠ ਦੀਆਂ ਕਈ ਕੋਸ਼ਿਸ਼ਾਂ ਹੋਈਆਂ, ਪਰ ਫ਼ੌਜ ਨੇ ਉਨ੍ਹਾਂ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ ਲੋਕਾਂ ਨੂੰ ਜੰਗਲੀ ਇਲਾਕਿਆਂ ਵੱਲ ਨਾ ਜਾਣ ਦੀ ਅਪੀਲ ਕੀਤੀ । ਅਤਿਵਾਦੀਆਂ ਦੀ ਭਾਲ ਲਈ ਹੈਲੀਕਾਪਟਰ ਦੀ ਮਦਦ ਵੀ ਲਈ ਜਾ ਰਹੀ ਹੈ। ਹੁਣ ਪੈਰਾ ਕਮਾਂਡੋਜ਼ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।