
ਇਸ ਮਾਮਲੇ ਵਿੱਚ ਹੁਣ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
'ਇਸ ਮਾਮਲੇ' 'ਚ ਸੂਬਾ ਸਰਕਾਰ ਬਹੁਤ ਹੌਲੀ ਕੰਮ ਕਰ ਰਹੀ ਹੈ : ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਨਿਆਇਕ ਮੈਜਿਸਟਰੇਟ ਦੇ ਸਾਹਮਣੇ ਇਸ ਮਾਮਲੇ ਸਬੰਧੀ ਬਾਕੀ ਗਵਾਹਾਂ ਦੇ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਹਨ ਹੀ। ਇਸ ਮਾਮਲੇ 'ਚ ਸੂਬਾ ਸਰਕਾਰ ਦੀ ਕਾਰਜਸ਼ੈਲੀ 'ਤੇ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਕਿ ਉਹ ਮਹਿਸੂਸ ਕਰਦੀ ਹੈ ਕਿ ਉਹ 'ਇਸ ਮਾਮਲੇ' 'ਚ ਬਹੁਤ ਹੌਲੀ ਕੰਮ ਕਰ ਰਹੀ ਹੈ '।
Lakhimpur Kheri Case
ਇਹ ਵੀ ਪੜ੍ਹੋ : ਚੱਲਦੇ ਪ੍ਰੋਗਰਾਮ 'ਚ ਸਵਾਲ ਪੁੱਛਣ 'ਤੇ ਭੜਕੇ ਕਾਂਗਰਸੀ ਵਿਧਾਇਕ, ਲੜਕੇ ਨੂੰ ਮਾਰਿਆ ਥੱਪੜ
ਦੱਸ ਦਈਏ ਕਿ ਸੁਪਰੀਮ ਕੋਰਟ 3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਸੂਬਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਜੁਡੀਸ਼ੀਅਲ ਮੈਜਿਸਟਰੇਟ ਨੇ 44 ਵਿੱਚੋਂ ਚਾਰ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ।
ਇਹ ਵੀ ਪੜ੍ਹੋ : ਅਨਿਲ ਜੋਸ਼ੀ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਜਥੇਵਾਂਦੀਆਂ ਵਲੋਂ ਡਟਵਾਂ ਵਿਰੋਧ
ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਸੂਬਾ ਸਰਕਾਰ ਵੱਲੋਂ ਦਾਇਰ ਕੀਤੀ ਸਟੇਟਸ ਰਿਪੋਰਟ ਦਾ ਨੋਟਿਸ ਲਿਆ। ਸੂਬਾ ਸਰਕਾਰ ਨੇ ਬੈਂਚ ਨੂੰ ਦੱਸਿਆ ਕਿ ਨਿਆਇਕ ਮੈਜਿਸਟਰੇਟ ਅੱਗੇ ਗਵਾਹਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ।
Lakhimpur Kheri: Supreme Court
ਸੁਪਰੀਮ ਕੋਰਟ ਵਲੋਂ ਮਾਮਲੇ ਦੀ ਅਗਲੀ ਸੁਣਵਾਈ ਲਈ 26 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਦੋ ਵਕੀਲਾਂ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਆਇਕ ਜਾਂਚ ਕਰਵਾਈ ਜਾਵੇ, ਜਿਸ ਵਿੱਚ ਕੇਂਦਰੀ ਜਾਂਚ ਬਿਊਰੋ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ।