32 ਕਿਸਾਨ ਜੱਥੇਬੰਦੀਆਂ ਵਲੋਂ ਸਿੰਘੂ ਮੋਰਚੇ ’ਤੇ ਮੀਟਿੰਗ,ਪੰਜ ਮੈਂਬਰੀ ਤੱਥ ਖੋਜ ਕਮੇਟੀ ਦਾ ਗਠਨ 
Published : Oct 20, 2021, 6:46 pm IST
Updated : Oct 20, 2021, 6:46 pm IST
SHARE ARTICLE
Farmrs' Meeting at Singhu Border
Farmrs' Meeting at Singhu Border

ਸਿੰਘੂ ਘਟਨਾ ਦੀ ਨਿਆਇਕ ਜਾਂਚ, ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਅਸਤੀਫਿਆਂ ਦੀ ਕੀਤੀ ਮੰਗ 

ਸਿੰਘੂ ਘਟਨਾ ਦੀ ਨਿਆਇਕ ਜਾਂਚ, ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਅਸਤੀਫਿਆਂ ਦੀ ਕੀਤੀ ਮੰਗ 

ਨਵੀਂ ਦਿੱਲੀ : ਦਿੱਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਖ਼ਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਕੇਂਦਰੀ ਏਜੰਸੀਆਂ ਅਤੇ ਉਨ੍ਹਾਂ ਦੇ ਹੱਥ ਠੋਕਿਆਂ ਦੀ ਗਿਣੀ ਮਿੱਥੀ ਸਾਜਿਸ਼ ਦੀਆਂ ਪਰਤਾਂ ਇੱਕ-ਇੱਕ ਕਰ ਕੇ ਖੁੱਲਣ ਲੱਗ ਪਈਆਂ ਹਨ। ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਨੇ ਅੱਜ ਸਿੰਘੂ ਮੋਰਚੇ ’ਤੇ ਮੀਟਿੰਗ ਕਰਕੇ 15 ਅਕਤੂਬਰ ਨੂੰ ਸਿੰਘੂ ਮੋਰਚੇ ’ਤੇ ਵਾਪਰੇ ਦੁਖਦ ਘਟਨਾਕ੍ਰਮ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਇਕ ਜਾਂਚ ਕਰਵਾਉਣ ਦੀ ਮੰਗ ਕਰਨ ਦੇ ਨਾਲ-ਨਾਲ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਅਸਤੀਫਿਆਂ ਦੀ ਮੰਗ ਵੀ ਕੀਤੀ ਹੈ। 

Nihang Singh Nihang Singh

ਜ਼ਿਕਰਯੋਗ ਹੈ ਕਿ 15 ਅਕਤੂਬਰ ਨੂੰ ਵਾਪਰੇ ਘਟਨਾਕ੍ਰਮ ਦੀ ਜ਼ਿੰਮੇਵਾਰੀ ਲੈਣ ਵਾਲੇ ਅਖੌਤੀ ਨਿਹੰਗ ਅਮਨ ਸਿੰਘ ਦੀਆਂ ਆਪਣੇ ਸਾਥੀਆਂ ਸਮੇਤ ਭਾਜਪਾ ਮੰਤਰੀਆਂ ਨਾਲ ਤਸਵੀਰਾਂ ਬੀਤੇ ਕੱਲ ਅਖ਼ਬਾਰ ਵਿੱਚ ਨਸ਼ਰ ਹੋਈਆਂ ਹਨ।

Nihang Aman Singh Nihang Aman Singh

32 ਜੱਥੇਬੰਦੀਆਂ ਦੀ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਸਾਰੇ ਘਟਨਾਕ੍ਰਮ ਨਾਲ ਜੁੜੇ ਵੱਖ-ਵੱਖ ਪਹਿਲੂਆਂ ਸਬੰਧੀ ਠੋਸ ਤੱਥ ਸਾਹਮਣੇ ਲਿਆਉਣ ਲਈ ਇੱਕ ਪੰਜ ਮੈਂਬਰੀ ਤੱਥ ਖੋਜ ਕਮੇਟੀ ਵੀ ਬਣਾਈ ਗਈ ਹੈ ਜੋ ਅਗਲੇ ਤਿੰਨ ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਜੱਥੇਬੰਦੀਆਂ ਨੂੰ ਦੇਵੇਗੀ। ਇਸ ਕਮੇਟੀ ਵਿੱਚ ਕੰਵਲਪ੍ਰੀਤ ਸਿੰਘ ਪੰਨੂੰ, ਬਲਦੇਵ ਸਿੰਘ ਸਿਰਸਾ, ਕਾਕਾ ਸਿੰਘ ਕੋਟੜਾ, ਪ੍ਰਗਟ ਸਿੰਘ ਜਾਮਾਰਾਏ ਅਤੇ ਜਤਿੰਦਰ ਸਿੰਘ ਛੀਨਾ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਯੂਪੀ ਵਿੱਚ 40 ਫ਼ੀ ਸਦੀ ਮਹਿਲਾ ਉਮੀਦਵਾਰ : TMC ਨੇ ਉਡਾਇਆ ਕਾਂਗਰਸ ਦਾ ਮਜ਼ਾਕ

ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਸਰਕਾਰ ਦੀਆਂ ਮੋਰਚੇ ਖਿਲਾਫ਼ ਚੱਲ ਰਹੀਆਂ ਸਾਜਿਸ਼ਾਂ ਨੂੰ ਫੇਲ ਕਰਨ ਲਈ ਵੱਡੀ ਗਿਣਤੀ ਵਿੱਚ ਪਹੁੰਚ ਕੇ ਮੋਰਚਿਆਂ ਨੂੰ ਮਜ਼ਬੂਤ ਕੀਤਾ ਜਾਵੇ।ਮੀਟਿੰਗ ਨੇ ਲਖੀਮਪੁਰ ਖੇੜੀ ਦੇ ਸ਼ਹੀਦਾਂ ਦੀਆਂ ਅਸਥੀਆਂ ਨੂੰ ਕੀਰਤਪੁਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਹੁਸੈਨੀਵਾਲਾ ਵਿਖੇ 24 ਅਕਤੂਬਰ ਨੂੰ ਜਲਪ੍ਰਵਾਹ ਕਰਨ ਲਈ ਮਾਝੇ, ਮਾਲਵੇ ਅਤੇ ਦੁਆਬੇ ਵਿੱਚ ‘ਕਲਸ਼ ਯਾਤਰਾ’ ਕੱਢਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪ੍ਰਬੰਧ ਕਰਨ ਲਈ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

Farmers Protest Farmers Protest

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਵੱਲੋਂ ਵੱਖਰੀ ਸਿਆਸੀ ਪਾਰਟੀ ਬਣਾਉਣ 'ਤੇ ਬੋਲੇ ਹਰੀਸ਼ ਰਾਵਤ ​

ਮੀਟਿੰਗ ਦੌਰਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲਖੁਆਰੀ ਬੰਦ ਕੀਤੀ ਜਾਵੇ। ਝੋਨਾ 19% ਨਮੀ ਵਾਲਾ ਵੀ ਖ਼ਰੀਦ ਕੀਤਾ ਜਾਵੇ ਅਤੇ ਸ਼ੈਲਰਾਂ ਦੇ ਟਰਾਇਲ ਚਲਾਏ ਜਾਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਪ੍ਰਾਈਵੇਟ ਗੰਨਾ ਮਿੱਲਾਂ ਨੂੰ ਤੁਰਤ ਗੰਨਾ ਬਾਊਂਡ ਕਰਨ ਦੀ ਹਦਾਇਤ ਕਰੇ। ਡੀ.ਏ.ਪੀ. ਦੀ ਬਲੈਕ ਮਾਰਕੀਟਿੰਗ ਨੂੰ ਨੱਥ ਪਾਉਣ ਅਤੇ ਸੁਸਾਇਟੀਆਂ ਤੇ ਪ੍ਰਾਈਵੇਟ ਦੁਕਾਨਾਂ ਉੱਪਰ ਖਾਦ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਮੀਟਿੰਗ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। 

Kisan Andolan Kisan Andolan

ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ, ਰੁਲਦੂ ਸਿੰਘ ਮਾਨਸਾ, ਨਿਰਭੈ ਸਿੰਘ ਢੁੱਡੀਕੇ, ਕੁਲਵੰਤ ਸਿੰਘ ਸੰਧੂ, ਸਤਿਨਾਮ ਸਿੰਘ ਬਹਿਰੂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਰਾਏ, ਡਾ. ਦਰਸ਼ਨਪਾਲ, ਬਲਵੰਤ ਸਿੰਘ ਬਹਿਰਾਮਕੇ, ਜੰਗਵੀਰ ਸਿੰਘ ਚੌਹਾਨ, ਹਰਜਿੰਦਰ ਸਿੰਘ ਟਾਂਡਾ, ਕਾਕਾ ਸਿੰਘ ਕੋਟੜਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਬਲਵੰਤ ਸਿੰਘ ਲਤਾਲਾ, ਬਲਦੇਵ ਸਿੰਘ ਨਿਹਾਲਗੜ, ਸੁਰਜੀਤ ਫੂਲ, ਬਖਤਾਵਰ ਸਿੰਘ, ਬਲਵਿੰਦਰ ਸਿੰਘ ਰਾਜੂ, ਕਿਰਨਜੀਤ ਸੇਖੋਂ ਅਤੇ ਮੁਕੇਸ਼ ਚੰਦਰ ਸਮੇਤ ਕੁੱਝ ਹੋਰ ਆਗੂ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement