
ਦੱਸ ਦੇਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਤੇਜ਼ ਹੋ ਗਈ ਹੈ।
ਨਵੀਂ ਦਿੱਲੀ: ਯੂਕਰੇਨ ਵਿਚ ਹਮਲੇ ਤੇਜ਼ ਹੁੰਦੇ ਹੀ ਭਾਰਤੀ ਦੂਤਘਰ ਨੇ ਭਾਰਤੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਦੂਤਾਵਾਸ ਨੇ ਵੀ ਇਕ ਬਿਆਨ ਜਾਰੀ ਕਰਕੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।
ਦੂਤਾਵਾਸ ਨੇ ਕਿਹਾ, “ਵਿਗੜਦੀ ਸੁਰੱਖਿਆ ਸਥਿਤੀ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਸਮੇਂ ਯੂਕਰੇਨ ਵਿਚ ਰਹਿ ਰਹੇ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ।”
ਦੱਸ ਦੇਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਤੇਜ਼ ਹੋ ਗਈ ਹੈ। ਰੂਸ ਨੇ ਕਰੀਬ ਦੋ ਹਫ਼ਤੇ ਪਹਿਲਾਂ ਕ੍ਰੀਮੀਆ ਵਿਚ ਹੋਏ ਭਿਆਨਕ ਧਮਾਕੇ ਦੇ ਜਵਾਬ ਵਿਚ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਕੇ ਮਿਜ਼ਾਈਲ ਹਮਲੇ ਕੀਤੇ ਹਨ। ਰੂਸ ਨੇ ਧਮਾਕੇ ਲਈ ਯੂਕਰੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।