NCRF 2022: ਕੇਂਦਰੀ ਸਿੱਖਿਆ ਮੰਤਰੀ ਨੇ ਰਾਸ਼ਟਰੀ ਕ੍ਰੈਡਿਟ ਫਰੇਮਵਰਕ ਰਿਪੋਰਟ ਕੀਤੀ ਲਾਂਚ, ਲੋਕਾਂ ਤੋਂ ਮੰਗੇ ਸੁਝਾਅ 
Published : Oct 20, 2022, 5:25 pm IST
Updated : Oct 20, 2022, 5:25 pm IST
SHARE ARTICLE
 NCRF 2022: Union Education Minister launches National Credit Framework Report, seeks suggestions from public
NCRF 2022: Union Education Minister launches National Credit Framework Report, seeks suggestions from public

ਮੰਤਰਾਲੇ ਨੇ ਬਿਆਨ ਵਿਚ ਕਿਹਾ ਕਿ ਐਨਸੀਆਰਐਫ ਨੂੰ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਵਿਕਸਤ ਕੀਤਾ ਗਿਆ ਹੈ।

 

ਨਵੀਂ ਦਿੱਲੀ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਬੁੱਧਵਾਰ, 19 ਅਕਤੂਬਰ ਨੂੰ ਨੈਸ਼ਨਲ ਕ੍ਰੈਡਿਟ ਫਰੇਮਵਰਕ (NCrF) ਰਿਪੋਰਟ ਜਾਰੀ ਕੀਤੀ ਅਤੇ ਆਮ ਲੋਕਾਂ ਸਮੇਤ ਸਾਰੇ ਹਿੱਸੇਦਾਰਾਂ ਤੋਂ ਸੁਝਾਅ ਮੰਗੇ। NCRF ਨੂੰ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਤਿਆਰ ਕੀਤਾ ਗਿਆ ਹੈ। ਕੇਂਦਰੀ ਸਿੱਖਿਆ ਮੰਤਰੀ ਨੇ ਉੱਚ ਸਿੱਖਿਆ ਸੰਸਥਾਵਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਸਿੱਖਿਆ ਸ਼ਾਸਤਰੀਆਂ ਅਤੇ ਆਮ ਲੋਕਾਂ ਨੂੰ ਰਾਜ ਸਰਕਾਰ ਦੀ ਵੈੱਬਸਾਈਟ mygov.in ਰਾਹੀਂ ਨੈਸ਼ਨਲ ਕ੍ਰੈਡਿਟ ਫਰੇਮਵਰਕ (NCRF) ਰਿਪੋਰਟ 'ਤੇ ਆਪਣੇ ਸੁਝਾਅ ਅਤੇ ਫੀਡਬੈਕ ਭੇਜਣ ਲਈ ਬੇਨਤੀ ਕੀਤੀ ਹੈ।

NCRF ਸਕੂਲਾਂ, ਸੰਸਥਾਵਾਂ, ਉਦਯੋਗ ਅਤੇ ਸਰਕਾਰ ਸਮੇਤ ਵੱਖ-ਵੱਖ ਪੱਧਰਾਂ ਨੂੰ ਲਾਭ ਪਹੁੰਚਾਏਗਾ। ਇਸ ਦਾ ਉਦੇਸ਼ ਸਾਰਿਆਂ ਨੂੰ ਪ੍ਰਭਾਵਸ਼ਾਲੀ ਹੁਨਰਾਂ ਨਾਲ ਏਕੀਕ੍ਰਿਤ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ। ਇਹ ਆਮ ਅਤੇ ਵਪਾਰਕ ਅਦਾਰਿਆਂ ਵਿਚਲੇ ਅੰਤਰ ਨੂੰ ਦੂਰ ਕਰਦਾ ਹੈ।  ਵਿਗਿਆਨ, ਸਮਾਜਿਕ ਵਿਗਿਆਨ, ਕਲਾ, ਮਨੁੱਖਤਾ ਅਤੇ ਖੇਡਾਂ ਵਿਚ ਬਹੁ-ਅਨੁਸ਼ਾਸਨੀ ਅਤੇ ਸੰਪੂਰਨ ਸਿੱਖਿਆ ਨੂੰ ਪੂਰਾ ਕਰਦਾ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ ਟਵੀਟ ਕੀਤਾ ਕਿ ਰਾਸ਼ਟਰੀ ਕ੍ਰੈਡਿਟ ਫਰੇਮਵਰਕ 'ਤੇ ਜਨਤਕ ਸਲਾਹ-ਮਸ਼ਵਰੇ ਦੀ ਸ਼ੁਰੂਆਤ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕੀਤੀ ਹੈ।

ਮੰਤਰਾਲੇ ਨੇ ਬਿਆਨ ਵਿਚ ਕਿਹਾ ਕਿ ਐਨਸੀਆਰਐਫ ਨੂੰ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਵਿਕਸਤ ਕੀਤਾ ਗਿਆ ਹੈ। ਇਹ ਉਮੀਦਵਾਰਾਂ ਲਈ ਆਮ ਅਤੇ ਵੋਕੇਸ਼ਨਲ ਸਿੱਖਿਆ ਅਤੇ ਜੀਵਨ ਭਰ ਸਿੱਖਣ ਵਿਚ ਮਲਟੀਪਲ ਐਂਟਰੀ-ਮਲਟੀਪਲ ਐਗਜ਼ਿਟ ਦੇ ਰਸਤੇ ਨੂੰ ਆਸਾਨ ਬਣਾਉਣ ਵਿਚ ਮਦਦ ਕਰੇਗਾ।

ਇਹ ਕ੍ਰੈਡਿਟ ਟ੍ਰਾਂਸਫਰ ਦੀ ਵਿਵਸਥਾ ਰਾਹੀਂ ਸਿੱਖਿਆ ਦੇ ਅੰਤਰਰਾਸ਼ਟਰੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਵਿਦੇਸ਼ੀ ਸਕੂਲ ਬੋਰਡਾਂ ਅਤੇ ਯੂਨੀਵਰਸਿਟੀਆਂ ਨਾਲ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਵਿਚ ਮਦਦ ਕਰੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਐਨਸੀਆਰਐਫ ਉੱਚ ਸਿੱਖਿਆ ਸੰਸਥਾਵਾਂ ਦੇ ਏਕੀਕਰਨ, ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ, ਸਰਲ ਅਤੇ ਬਰਾਬਰ ਕ੍ਰੈਡਿਟ ਵਿਧੀ ਅਤੇ ਬਹੁ-ਅਨੁਸ਼ਾਸਨੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਖੋਜ ਅਤੇ ਨਵੀਨਤਾ 'ਤੇ ਜ਼ਿਆਦਾ ਧਿਆਨ ਦੇਣ ਵਿਚ ਮਦਦ ਕਰੇਗਾ। ਇਹ ਉੱਚ ਵਿੱਦਿਅਕ ਸੰਸਥਾਵਾਂ ਵਿਚ ਡਿਜੀਟਲ ਲਰਨਿੰਗ ਅਤੇ ਓਪਨ ਡਿਸਟੈਂਸ ਲਰਨਿੰਗ ਨੂੰ ਉਤਸ਼ਾਹਿਤ ਕਰੇਗਾ। 

SHARE ARTICLE

ਏਜੰਸੀ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement