ਦੀਵਾਲੀ ਤੋਂ ਪਹਿਲਾਂ 75000 ਨੌਜਵਾਨਾਂ ਨੂੰ ਨੌਕਰੀ ਦੇਣਗੇ PM ਮੋਦੀ, ਰੁਜ਼ਗਾਰ ਮੇਲੇ ਦੌਰਾਨ ਸੌਂਪੇ ਜਾਣਗੇ ਨਿਯੁਕਤੀ ਪੱਤਰ
Published : Oct 20, 2022, 5:03 pm IST
Updated : Oct 20, 2022, 6:38 pm IST
SHARE ARTICLE
PM Modi
PM Modi

ਦਸੰਬਰ 2023 ਤੱਕ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ 10 ਲੱਖ ਕਰਮਚਾਰੀਆਂ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੁਹਿੰਮ ਨੂੰ ਰੁਜ਼ਗਾਰ ਮੇਲੇ ਦਾ ਨਾਂਅ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ 75,000 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਵੀਰਵਾਰ ਨੂੰ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਇਸ ਮੁਤਾਬਕ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ।

ਪੀਐਮਓ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਪ੍ਰਧਾਨ ਮੰਤਰੀ ਮੋਦੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਹ ਇਕ ਮਹੱਤਵਪੂਰਨ ਕਦਮ ਹੋਵੇਗਾ। ਇਸ ਸਾਲ ਜੂਨ ਵਿਚ ਪ੍ਰਧਾਨ ਮੰਤਰੀ ਨੇ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਮਿਸ਼ਨ ਮੋਡ ਰਾਹੀਂ 10 ਲੱਖ ਅਸਾਮੀਆਂ ਦੀ ਭਰਤੀ ਕਰਨ ਦੇ ਨਿਰਦੇਸ਼ ਦਿੱਤੇ ਸਨ।

ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਮਿਸ਼ਨ ਮੋਡ ਵਿਚ ਕੰਮ ਕਰ ਰਹੇ ਹਨ। ਜਿਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਉਹਨਾਂ ਵਿਚ ਦੇਸ਼ ਭਰ ਦੇ ਨੌਜਵਾਨ ਸ਼ਾਮਲ ਹਨ। ਇਹਨਾਂ ਨੂੰ ਭਾਰਤ ਸਰਕਾਰ ਦੇ 38 ਵਿਭਾਗਾਂ ਅਤੇ ਮੰਤਰਾਲਿਆਂ ਵਿਚ ਗਰੁੱਪ ਏ (ਗਜ਼ਟਿਡ), ਗਰੁੱਪ ਬੀ (ਨਾਨ-ਗਜ਼ਟਿਡ) ਅਤੇ ਗਰੁੱਪ ਸੀ ਵਿਚ ਨਿਯੁਕਤ ਕੀਤਾ ਜਾਵੇਗਾ। ਇਹਨਾਂ ਤੋਂ ਇਲਾਵਾ ਜਿਨ੍ਹਾਂ ਅਸਾਮੀਆਂ 'ਤੇ ਭਰਤੀ ਕੀਤੀ ਜਾ ਰਹੀ ਹੈ, ਉਹਨਾਂ ਵਿਚ ਕੇਂਦਰੀ ਹਥਿਆਰਬੰਦ ਬਲਾਂ ਦੇ ਕਰਮਚਾਰੀ, ਸਬ ਇੰਸਪੈਕਟਰ, ਕਾਂਸਟੇਬਲ, ਐਲਡੀਸੀ, ਸਟੈਨੋ, ਪੀਏ, ਇਨਕਮ ਟੈਕਸ ਇੰਸਪੈਕਟਰ, ਐਮਟੀਐਸ ਆਦਿ ਸ਼ਾਮਲ ਹਨ।

ਪੀਐਮਓ ਨੇ ਕਿਹਾ ਕਿ ਇਹ ਨਿਯੁਕਤੀਆਂ ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਆਪਣੇ ਤੌਰ 'ਤੇ ਜਾਂ ਨਿਯੁਕਤੀ ਏਜੰਸੀਆਂ ਦੁਆਰਾ ਮਿਸ਼ਨ ਮੋਡ ਵਿਚ ਕੀਤੀਆਂ ਜਾ ਰਹੀਆਂ ਹਨ। ਇਹਨਾਂ ਏਜੰਸੀਆਂ ਵਿਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ, ਸਟਾਫ ਸਿਲੈਕਸ਼ਨ ਕਮਿਸ਼ਨ ਅਤੇ ਰੇਲਵੇ ਭਰਤੀ ਬੋਰਡ ਸ਼ਾਮਲ ਹਨ। ਪੀਐਮਓ ਨੇ ਦੱਸਿਆ ਕਿ ਤੇਜ਼ੀ ਨਾਲ ਭਰਤੀ ਲਈ ਚੋਣ ਪ੍ਰਕਿਰਿਆ ਨੂੰ ਸਰਲ ਅਤੇ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement