
ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿਤਾ।
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਨਾਲ-ਨਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿਤਾ।
ਇਹ ਵੀ ਪੜ੍ਹੋ: ਜਨਮ ਦਿਨ ਮੌਕੇ ਪਟਿਆਲਾ ਦੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਏ ਨਵਜੋਤ ਸਿੱਧੂ, ਪੁੱਤ ਨੇ ਦਿਤਾ ਖਾਸ ਤੋਹਫ਼ਾ
ਜਸਟਿਸ ਸਵਰਨਕਾਂਤਾ ਸ਼ਰਮਾ ਨੇ ਸਿੰਘ ਦੀ ਗ੍ਰਿਫਤਾਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿਤਾ ਅਤੇ ਨਾਲ ਹੀ ਕੇਸ ਵਿਚ ਉਸ ਦੇ ਈਡੀ ਦੀ ਹਿਰਾਸਤ ਵਿਚ ਭੇਜੇ ਜਾਣ ਦੀ ਮੰਗ ਨੂੰ ਰੱਦ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਲਈ “ਕੋਈ ਆਧਾਰ” ਨਹੀਂ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ: SGPC ਚੋਣਾਂ ਲਈ ਫਾਰਮ ਨੰਬਰ 1 ਵਿਚ ਕੀਤੀ ਗਈ ਸੋਧ; ਵੈੱਬਸਾਈਟ ਤੋਂ ਹਟਾਇਆ ਗਿਆ ਪੁਰਾਣਾ ਫਰਮ
ਸੰਜੇ ਸਿੰਘ ਨੂੰ ਈਡੀ ਨੇ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ 2021-22 ਦੀ ਦਿੱਲੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਮਾਮਲੇ ਵਿਚ ਅਪਣੀ ਗ੍ਰਿਫਤਾਰੀ ਅਤੇ ਨਜ਼ਰਬੰਦੀ ਨੂੰ ਚੁਣੌਤੀ ਦਿੰਦੇ ਹੋਏ ਪਿਛਲੇ ਹਫਤੇ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ।