Mathura News: ਆਰਥਿਕ ਤੰਗੀ ਤੋਂ ਪ੍ਰੇਸ਼ਾਨ 2 ਭਰਾਵਾਂ ਨੇ ਰੇਲਗੱਡੀ ਅੱਗੇ ਛਾਲ ਕੇ ਮਾਰ ਕੀਤੀ ਖ਼ੁਦਕੁਸ਼ੀ
Published : Oct 20, 2024, 10:48 am IST
Updated : Oct 20, 2024, 11:42 am IST
SHARE ARTICLE
2 brothers committed suicide Mathura News
2 brothers committed suicide Mathura News

Mathura News: ਸ਼ੁਕਰਵਾਰ ਤੋਂ ਸਨ ਲਾਪਤਾ

2 brothers committed suicide Mathura News: ਮਥੁਰਾ 'ਚ ਆਰਥਿਕ ਤੰਗੀ ਨਾਲ ਜੂਝ ਰਹੇ ਦੋ ਭਰਾਵਾਂ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਰੇਲਵੇ ਟਰੈਕ 'ਤੇ ਲਾਸ਼ਾਂ ਪਈਆਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸ਼ਨੀਵਾਰ ਨੂੰ ਮਥੁਰਾ ਦੇ ਛੱਤਾ ਕੋਤਵਾਲੀ ਖੇਤਰ ਦੇ ਤਹਿਤ ਦਿੱਲੀ ਰੇਲਵੇ ਟ੍ਰੈਕ 'ਤੇ ਦੋ ਭਰਾਵਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ। ਇਨ੍ਹਾਂ ਦੀ ਪਛਾਣ ਮਹੇਸ਼ ਅਗਰਵਾਲ ਅਤੇ ਸੌਰਵ ਅਗਰਵਾਲ ਵਾਸੀ ਸੌਂਖ ਮਗੋਰਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਭਰਾ ਸ਼ੁੱਕਰਵਾਰ ਤੋਂ ਲਾਪਤਾ ਸਨ। ਦੋਵੇਂ ਸ਼ਾਮ ਨੂੰ ਮੋਟਰਸਾਈਕਲ 'ਤੇ ਘਰੋਂ ਨਿਕਲੇ ਸਨ।

ਜਿਸ ਕਾਰਨ ਪਰਿਵਾਰ ਵਿੱਚ ਹਫੜਾ-ਦਫੜੀ ਮੱਚ ਗਈ। ਭਤੀਜੇ ਪਵਨ ਨੇ ਦੱਸਿਆ ਕਿ ਇਹ ਦੋਵੇਂ ਭਰਾ ਮੂਲ ਰੂਪ ਵਿੱਚ ਦਮੋਦਰਪੁਰਾ ਠੋਕ, ਸੌਂਖ ਦੇ ਰਹਿਣ ਵਾਲੇ ਸਨ। ਦੋਵੇਂ ਭਰਾ ਮਥੁਰਾ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਸਨ ਅਤੇ ਲੰਬੇ ਸਮੇਂ ਤੋਂ ਆਰਥਿਕ ਸੰਕਟ ਨਾਲ ਜੂਝ ਰਹੇ ਸਨ। ਫਿਲਹਾਲ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਭਰਾਵਾਂ ਦੀ ਮੌਤ ਕਾਰਨ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸ਼ਿਕਾਇਤ ਮਿਲਣ 'ਤੇ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement