Rajasthan Accident News: 3 ਲੋਕ ਗੰਭੀਰ ਜ਼ਖ਼ਮੀ
Dholpur Rajasthan Accident News: ਰਾਜਸਥਾਨ ਦੇ ਧੌਲਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਸਲੀਪਰ ਕੋਚ ਬੱਸ ਨੇ ਟੈਂਪੂ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਪੰਜ ਬੱਚੇ, ਤਿੰਨ ਲੜਕੀਆਂ, ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ।
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਬਾੜੀ ਸਦਰ ਥਾਣਾ ਖੇਤਰ ਦੇ NH 11B 'ਤੇ ਸੁਨੀਪੁਰ ਪਿੰਡ ਨੇੜੇ ਹੋਇਆ। ਟੈਂਪੂ ਵਿੱਚ ਸਵਾਰ ਸਾਰੇ ਲੋਕ ਬਾੜੀ ਸ਼ਹਿਰ ਦੇ ਗੁੰਮਟ ਮੁਹੱਲੇ ਦੇ ਵਸਨੀਕ ਹਨ। ਇਹ ਸਾਰੇ ਲੋਕ ਬਰੌਲੀ ਪਿੰਡ 'ਚ ਆਪਣੇ ਰਿਸ਼ਤੇਦਾਰਾਂ ਦੇ ਘਰ ਇਕ ਪ੍ਰੋਗਰਾਮ 'ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ।