
ਪੁਲਿਸ ਅਤੇ ਫੌਜ ਨੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਇਲਾਕੇ ਦੀ ਕੀਤੀ ਘੇਰਾਬੰਦੀ
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ’ਚ ਅਤਿਵਾਦੀ ਹਮਲੇ ’ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ ।
ਅਧਿਕਾਰੀਆਂ ਨੇ ਦਸਿਆ ਕਿ ਅਤਿਵਾਦੀਆਂ ਨੇ ਜ਼ਿਲ੍ਹੇ ਦੇ ਗੁੰਡ ਇਲਾਕੇ ’ਚ ਸੁਰੰਗ ਨਿਰਮਾਣ ਦੇ ਕੰਮ ’ਚ ਲੱਗੇ ਇਕ ਨਿੱਜੀ ਕੰਪਨੀ ਦੇ ਕੈਂਪ ’ਚ ਰਹਿ ਰਹੇ ਮਜ਼ਦੂਰਾਂ ’ਤੇ ਗੋਲੀਬਾਰੀ ਕੀਤੀ। ਉਨ੍ਹਾਂ ਦਸਿਆ ਕਿ ਦੋ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਿਸ ਅਤੇ ਫੌਜ ਨੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਹੈ।