ਜੰਮੂ ਕਸ਼ਮੀਰ ਦੇ ਡੀਜੀਪੀ ਦੇ ਸਰਕਾਰੀ ਰਿਹਾਇਸ਼ 'ਤੇ ਗੋਲੀਬਾਰੀ ਦੀ ਘਟਨਾ 'ਚ ਕਾਂਸਟੇਬਲ ਜ਼ਖ਼ਮੀ
Published : Nov 20, 2018, 8:51 am IST
Updated : Nov 20, 2018, 8:51 am IST
SHARE ARTICLE
Constable injured in shooting incident at DGP's official residence in Jammu Kashmir
Constable injured in shooting incident at DGP's official residence in Jammu Kashmir

ਜੰਮੂ ਕਸ਼ਮੀਰ ਦੇ ਡੀਜੀਪੀ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀ ਚਲਣ ਕਾਰਨ ਇਕ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਿਆ.........

ਜੰਮੂ : ਜੰਮੂ ਕਸ਼ਮੀਰ ਦੇ ਡੀਜੀਪੀ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀ ਚਲਣ ਕਾਰਨ ਇਕ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਿਆ। ਹਾਲਾਂਕਿ ਅਜੇ ਤਕ ਸਪੱਸ਼ਟ ਨਹੀਂ ਹੈ ਕਿ ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ ਜਾਂ ਕਿਸੇ ਨੇ ਗੋਲੀ ਚਲਾਈ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਪੀਟੀਆਈ ਨੂੰ ਦਸਿਆ ਕਿ ਬਿਕਰਮ ਚੌਕ ਸਥਿਤ ਡੀਜੀਪੀ ਦੇ ਸਰਕਾਰੀ ਘਰ 'ਤੇ ਗੋਲੀਬਾਰੀ ਦੀ ਘਟਨਾ ਵਿਚ ਨੌਸ਼ਹਿਰਾ ਦੇ ਕਾਂਸਟੇਬਲ ਸੁਭਾਸ਼ ਚੰਦਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਚੰਦਰ ਨੂੰ ਜੀਐਮਸੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਅਧਿਕਾਰੀ ਨੇ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਗੋਲੀ  ਅਚਾਨਕ ਚੱਲੀ ਜਾਂ ਖ਼ੁਦਕੁਸ਼ੀ ਕੀਤੀ ਗਈ। ਉਸ ਦੀ ਰਾਈਫ਼ਲ ਉਸ ਦੇ ਕੋਲ ਪਈ ਮਿਲੀ। ਉਨ੍ਹਾਂ ਕਿਹਾ ਕਿ ਡੀਜੀਪੀ ਦਿਲਬਾਗ ਸਿੰਘ ਹੁਣ ਤਕ ਅਪਣੇ ਸਰਕਾਰੀ ਮਕਾਨ ਵਿਚ ਰਹਿਣ ਲਈ ਨਹੀਂ ਆਏ ਹਨ। ਉਨ੍ਹਾਂ ਦਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਤਫ਼ਤੀਸ਼ ਜਾਰੀ ਹੈ।      (ਪੀਟੀਆਈ)

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement