
ਸੰਸਦ ਮੈਂਬਰਾਂ ਨੇ ਕਿਸਾਨਾਂ ਪ੍ਰਤੀ ਦਿਖਾਈ ਦਰਿਆਦਿਲੀ!
ਨਵੀਂ ਦਿੱਲੀ: ਜਿੱਥੇ ਇਕ ਪਾਸੇ ਦਿੱਲੀ ਵਿਚ ਪ੍ਰਦੂਸ਼ਣ ਨੂੰ ਲੈ ਕੇ ਚਾਰੇ ਪਾਸੇ ਗੰਭੀਰ ਚਰਚਾ ਹੈ ਉੱਥੇ ਹੀ ਸੰਸਦ ਵਿਚ ਸੰਸਦ ਮੈਂਬਰ ਕਿਸਾਨਾਂ ਦੇ ਪੱਖ ਵਿਚ ਨਜ਼ਰ ਆ ਰਹੇ ਹਨ। ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਵਿਚ ਕਿਸਾਨਾਂ ਨੂੰ ਅਪਮਾਨਿਤ ਕੀਤਾ ਜਾ ਰਿਹਾ ਹੈ। ਸੰਸਦ ਮੈਂਬਰਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਤੋਂ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ।
Arvind Kejriwalਦਸ ਦਈਏ ਕਿ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ਵੀ ਪੰਜਾਬ ਅਤੇ ਹਰਿਆਣਾ ਦੀ ਸਰਕਾਰ ਨੂੰ ਝਾੜ ਪਾ ਚੁੱਕਿਆ ਹੈ। ਪੰਜਾਬ ਤੋਂ ਆਉਣ ਵਾਲੇ ਸੰਸਦ ਮੈਂਬਰਾਂ ਨੇ ਕਿਹਾ ਕਿ ਰਾਜ ਕੋਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੋਤਸਾਹਨ ਰਾਸ਼ੀ ਨਹੀਂ ਹੈ। ਸੋਸ਼ਲ ਮੀਡੀਆ ’ਤੇ ਪ੍ਰਦੂਸ਼ਣ ਨੂੰ ਲੈ ਕੇ ਕਾਫੀ ਅਭਿਆਨ ਚਲ ਰਹੇ ਹਨ ਅਤੇ ਦਿੱਲੀ-ਐਨਸੀਆਰ ਵਿਚ ਲੋਕਾਂ ਨੂੰ ਇਸ ਨਾਲ ਹੋਣ ਵਾਲੀ ਪਰੇਸ਼ਾਨੀ ਕਿਸੇ ਤੋਂ ਲੁਕੀ ਨਹੀਂ ਹੈ।
Lok Sabhaਕੁੱਝ ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਨੂੰ ਘਟ ਕਰਨ ਲਈ ਸਰਕਾਰ ਨੂੰ ਵੀ ਚੀਨ ਵਰਗੇ ਉਪਾਅ ਕਰਨੇ ਚਾਹੀਦੇ ਹਨ। ਚੀਨ ਨੇ ਪ੍ਰਦੂਸ਼ਣ ਘਟ ਕਰਨ ਲਈ ਬਹੁਤ ਸਖ਼ਤ ਕਦਮ ਚੁੱਕੇ ਸਨ। ਜਿਸ ਸਮੇਂ ਸਦਨ ਵਿਚ ਇਸ ’ਤੇ ਚਰਚਾ ਹੋ ਰਹੀ ਸੀ ਤਾਂ ਬਹੁਤ ਸਾਰੇ ਸੰਸਦ ਮੈਂਬਰ ਗੈਰ ਹਾਜ਼ਰ ਸਨ। ਪਰ ਇਸ ਵਾਰ ਗੌਤਮ ਗੰਭੀਰ ਮੌਜੂਦ ਸਨ। ਭਾਜਪਾ ਦੇ ਕੁੱਝ ਸੰਸਦ ਮੈਂਬਰਾਂ ਨੇ ਦਿੱਲੀ ਵਿਚ ਪ੍ਰਦੂਸ਼ਣ ਲਈ ਸੀਐਮ ਅਰਵਿੰਦ ਕੇਜਰੀਵਾਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
Straw
ਭਾਜਪਾ ਦੇ ਪ੍ਰਵੇਸ਼ ਸਿੰਘ ਨੇ ਕੇਜਰੀਵਾਲ ’ਤੇ ਆਰੋਪ ਲਗਾਇਆ ਹੈ ਕਿ ਖਰਾਬ ਟ੍ਰਾਂਸਪੋਰਟ ਅਤੇ ਉਦਯੋਗਿਕ ਪਾਲਿਸੀ ਦੇ ਕਾਰਨ ਇਹ ਸਥਿਤੀ ਬਣੀ ਹੋਈ ਹੈ। ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕਿਹਾ ਕਿ ਵਾਹਨਾਂ ਦੇ ਉਤਸਰਜਨ ਦਾ ਪ੍ਰਦੂਸ਼ਣ ਵਿਚ 41 ਫ਼ੀਸਦੀ ਯੋਗਦਾਨ ਹੈ ਜੋ ਕਿ ਬਹੁਤ ਜ਼ਿਆਦਾ ਹੈ। ਪਰਾਲੀ ਸਾੜਨਾ ਕਈ ਕਾਰਨਾਂ ਵਿਚੋਂ ਇਕ ਹੈ।
Strawਉਹਨਾਂ ਕਿਹਾ ਕਿ ਹਰਿਆਣਾ, ਪੰਜਾਬ ਅਤੇ ਪੱਛਮੀ ਉਤਰ ਪ੍ਰਦੇਸ਼ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਗੰਭੀਰ ਹਨ ਪਰ ਕਿਸਾਨਾਂ ਦੀ ਬਦਹਾਲੀ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਹਨਾਂ ਅੱਗੇ ਕਿਹਾ ਕਿ ਦਿੱਲੀ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ ਤੇ ਲੋਕਾਂ ਨੂੰ ਜ਼ਹਿਰੀਲੀ ਹਵਾ ਵਿਚ ਸਾਹ ਲੈਣਾ ਪੈਂਦਾ ਹੈ। ਮਨੀਸ਼ ਤਿਵਾਰੀ ਨੇ ਅੱਗੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ।
ਕਿਉਂ ਹਰ ਸਾਲ ਲੋਕਾਂ ਨੂੰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ਼ ਕਰਨਾ ਪੈਂਦਾ ਹੈ? ਉੱਥੇ ਹੀ ਬੀਜੇਡੀ ਸੰਸਦ ਮੈਂਬਰ ਪਿਨਾਕੀ ਮਿਸ਼ਰਾ ਨੇ ਕਿਹਾ ਕਿ ਪਰਾਲੀ ਕਈ ਹੋਰ ਉਦਯੋਗਾਂ ਵਿਚ ਇਸਤੇਮਾਲ ਕੀਤਾ ਜਾ ਸਕਦਾ ਹੈ ਜਿਸ ਨਾਲ ਪ੍ਰਦੂਸ਼ਣ ਵਿਚ ਕਮੀ ਵੀ ਆਵੇਗੀ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰਨੀ ਚਾਹੀਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।