ਉੱਤਰੀ ਭਾਰਤ 'ਚ ਡਿਗਿਆ ਪਾਰਾ, ਜੰਮੂ-ਕਸ਼ਮੀਰ ਵਿਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
Published : Nov 20, 2020, 8:21 am IST
Updated : Nov 20, 2020, 9:15 am IST
SHARE ARTICLE
Rain and snowfall in Jammu and Kashmir
Rain and snowfall in Jammu and Kashmir

ਹਿਮਾਚਲ ਵਿਚ ਬਰਫ਼ਬਾਰੀ ਕਾਰਨ ਵਧੇਗੀ ਠੰਢ

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੁਝ ਉੱਚਾਈ ਵਾਲੇ ਇਲਾਕਿਆਂ ਵਿਚ ਬਰਫ਼ਬਾਰੀ ਤੋਂ ਬਾਅਦ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਪਾਰਾ ਘੱਟ ਗਿਆ ਹੈ। ਪਹਾੜਾਂ ਵਿਚ ਹੋਈ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ ਵਿਚ ਸ਼ੀਤ ਲਹਿਰ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਥੇ, ਪੂਰਬੀ ਉੱਤਰ ਪ੍ਰਦੇਸ਼ ਵਿਚ ਵੀਰਵਾਰ ਨੂੰ ਧੁੰਦ ਕਾਰਨ ਜਨਜੀਵਨ ਪ੍ਰਭਾਵਤ ਰਿਹਾ। ਤਾਮਿਲਨਾਡੂ, ਪੁਡੂਚੇਰੀ, ਕੇਰਲਾ, ਭਾਰਤ ਦੇ ਦੱਖਣੀ ਹਿੱਸਿਆਂ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

Snowfall in himachal rain likely in punjab todaySnowfall 

ਮੌਸਮ ਵਿਗਿਆਨੀਆਂ ਅਤੇ ਸਰਕਾਰੀ ਏਜੰਸੀਆਂ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਮੌਸਮ ਵਿਚ ਕੋਈ ਖ਼ਾਸ ਤਬਦੀਲੀ ਆਉਣ ਦੀ ਸੰਭਾਵਨਾ ਨਹੀਂ ਹੈ। ਸੀਜ਼ਨ ਦੀ ਪਹਿਲੀ ਬਰਫ਼ਬਾਰੀ ਤੋਂ ਦੋ ਦਿਨ ਬਾਅਦ ਹਿਮਾਚਲ ਪ੍ਰਦੇਸ਼ ਵਿਚ ਠੰਢ ਸਿਖਰ ਉੱਤੇ ਪਹੁੰਚ ਗਈ ਹੈ। ਲਾਹੌਲ ਅਤੇ ਸਪੀਤੀ ਦੇ ਕੀਲੋਂਗ ਵਿਚ ਸਭ ਤੋਂ ਘੱਟ ਤਾਪਮਾਨ ਮਨਫ਼ੀ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

WinterWinter

ਕਿੰਨੌਰ ਵਿਚ ਕਲਪਾ ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 2.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਕੁਫ਼ਰੀ ਦਾ ਘੱਟੋ ਘੱਟ ਤਾਪਮਾਨ 3 ਡਿਗਰੀ ਸੈਲਸੀਅਸ, ਡਲਹੌਜ਼ੀ 4.8 ਡਿਗਰੀ ਸੈਲਸੀਅਸ, ਮਨਾਲੀ 5 ਡਿਗਰੀ ਸੈਲਸੀਅਸ ਅਤੇ ਸ਼ਿਮਲਾ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

rainRain

ਰਾਜਸਥਾਨ ਦੇ ਕਈ ਹਿੱਸਿਆਂ ਵਿਚ ਰਾਤ ਦਾ ਤਾਪਮਾਨ ਰੀਕਾਰਡ ਕੀਤਾ ਗਿਆ ਹੈ। ਮਾਊਟ ਆਬੂ ਵਿਚ ਸਭ ਤੋਂ ਘੱਟ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੁਰੂ ਵਿਚ ਰਾਤ ਦਾ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਨਾਲੋਂ ਪੰਜ ਡਿਗਰੀ ਘੱਟ ਸੀ।

FogFog

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਰਾਜ ਵਿਚ ਤਾਪਮਾਨ ਹੋਰ ਘੱਟ ਜਾਵੇਗਾ। ਸੰਘਣੀ ਧੁੰਦ ਦੀ ਪਰਤ ਹਿਮਾਚਲ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ 'ਤੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਤ ਕਰ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement